Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਫਿਨਲੈਂਡ ਦੇ ਸਕੂਲ 'ਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ, ਦੋ ਜ਼ਖਮੀ, 12 ਸਾਲਾ ਹਮਲਾਵਰ ਕਾਬੂ

April 02, 2024 05:26 PM

ਹੇਲਸਿੰਕੀ, 2 ਅਪ੍ਰੈਲ (ਪੋਸਟ ਬਿਊੀਰੋ): ਫਿਨਲੈਂਡ ਦੇ ਇੱਕ ਸਕੂਲ ਵਿਚ ਮੰਗਲਵਾਰ ਨੂੰ ਗੋਲੀਬਾਰੀ ਹੋਈ ਸੀ। ਸੀ.ਐੱਨ.ਐੱਨ. ਦੀ ਰਿਪੋਰਟ ਮੁਤਾਬਕ ਇਸ ਵਿਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ ਹੈ। ਦੋ ਜ਼ਖਮੀ ਹਨ। 12 ਸਾਲਾ ਹਮਲਾਵਰ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।
ਮਾਰੇ ਗਏ ਵਿਦਿਆਰਥੀ ਦੀ ਉਮਰ 12 ਸਾਲ ਦੱਸੀ ਜਾ ਰਹੀ ਹੈ। ਮੁਲਜ਼ਮ ਅਤੇ ਮ੍ਰਿਤਕ ਵਿਦਿਆਰਥੀ ਇੱਕੋ ਸਕੂਲ ਵਿੱਚ ਪੜ੍ਹਦੇ ਹਨ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਿਆ ਪਰ ਕੁਝ ਸਮੇਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ। ਇਹ ਘਟਨਾ ਰਾਜਧਾਨੀ ਹੇਲਸਿੰਕੀ ਦੇ ਇੱਕ ਉਪਨਗਰੀ ਇਲਾਕੇ ਵਿੱਚ ਵਾਪਰੀ।
ਜਾਣਕਾਰੀ ਅਨੁਸਾਰ ਘਟਨਾ ਸਵੇਰੇ 9 ਵਜੇ ਵਿਰਟੋਲਾ ਸਕੂਲ ਵਿੱਚ ਵਾਪਰੀ। ਸਕੂਲ ਪ੍ਰਸ਼ਾਸਨ ਨੇ ਪੁਲਿਸ ਨੂੰ ਬੁਲਾਇਆ। ਦੋਸ਼ੀ ਵਿਦਿਆਰਥੀ ਆਪਣੇ ਰਿਸ਼ਤੇਦਾਰ ਦੀ ਲਾਈਸੈਂਸੀ ਹੈਂਡਗੰਨ ਲੈ ਕੇ ਆਇਆ ਸੀ।
ਪੁਲਿਸ ਮੁਤਾਬਕ ਘਟਨਾ ਦੀ ਜਾਂਚ ਜਾਰੀ ਹੈ। ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਮੁਲਜ਼ਮ ਨੇ ਗੋਲੀ ਕਿਉਂ ਚਲਾਈ? ਮੁਲਜ਼ਮਾਂ ਖਿਲਾਫ਼ ਕਤਲ ਅਤੇ ਕਤਲ ਦੀ ਕੋਸਿ਼ਸ਼ ਦੇ ਦੋਸ਼ ਦਰਜ ਕੀਤੇ ਗਏ ਹਨ। ਗੋਲੀਬਾਰੀ ਦੌਰਾਨ ਸਾਰੇ ਵਿਦਿਆਰਥੀ ਆਪਣੇ ਕਲਾਸ ਦੇ ਕਮਰਿਆਂ ਵਿੱਚ ਬੰਦ ਸਨ। ਪ੍ਰਸ਼ਾਸਨ ਦੇ ਲੋਕ ਵੀ ਉਦੋਂ ਤੱਕ ਬਾਹਰ ਨਹੀਂ ਆਏ ਜਦੋਂ ਤੱਕ ਪੁਲਿਸ ਨੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਨਹੀਂ ਦਿੱਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ