Welcome to Canadian Punjabi Post
Follow us on

15

February 2025
ਬ੍ਰੈਕਿੰਗ ਖ਼ਬਰਾਂ :
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨਕੈਨੇਡਾ ਅਮਰੀਕਾ ਨਾਲ ਵਪਾਰ ਸਮਝੌਤੇ ‘ਤੇ ਮੁੜ ਗੱਲਬਾਤ ਲਈ ਹਮੇਸ਼ਾ ਤਿਆਰ : ਆਨੰਦਬਾਰਡਰ ਗਾਰਡ ਹੁਣ ਅਸਥਾਈ ਵੀਜ਼ੇ ਕਰ ਸਕਣਗੇ ਰੱਦਟਰੰਪ ਨੇ ਭਾਰਤੀ-ਅਮਰੀਕੀ ਪਾਲ ਕਪੂਰ ਨੂੰ ਦੱਖਣ ਏਸਿ਼ਆਈ ਮਾਮਲਿਆਂ ਲਈ ਸਹਾਇਕ ਵਿਦੇਸ਼ ਮੰਤਰੀ ਨਾਮਜ਼ਦ ਕੀਤਾਟਰੰਪ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸਵਾਗਤ, ਕਿਹਾ- ਮੋਦੀ ‘ਮਹਾਨ ਦੋਸਤ’ ਤੇ ‘ਸ਼ਾਨਦਾਰ’ ਆਦਮੀ ਮਸਕ ਨੇ ਦਿੱਤਾ ਅਮਰੀਕਾ ’ਚ ਸਾਰੀਆਂ ਏਜੰਸੀਆਂ ਭੰਗ ਕਰਨ ਦਾ ਸੱਦਾਪ੍ਰਧਾਨ ਮੰਤਰੀ ਮੋਦੀ ਨੇ ਸਪੇਸਐਕਸ ਦੇ ਸੀਈਓ ਐਲਨ ਮਸਕ ਨਾਲ ਕੀਤੀ ਮੁਲਾਕਾਤ
 
ਪੰਜਾਬ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ-ਸੈਨਿਕ ਬਲਾਂ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ’ਤੇ ਚਲਾਇਆ ਤਲਾਸ਼ੀ ਮੁਹਿੰਮ

April 02, 2024 05:34 PM

-221 ਪੁਲਿਸ ਟੀਮਾਂ ਨੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ 3851 ਵਿਅਕਤੀਆਂ ਦੀ ਲਈ ਜਾਮਾਂ ਤਲਾਸ਼ੀ ਅਤੇ 3002 ਵਾਹਨਾਂ ਦੀ ਕੀਤੀ ਚੈਕਿੰਗ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 2 ਅਪ੍ਰੈਲ (ਪੋਸਟ ਬਿਊਰੋ): ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ, ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਰਾਜ ਭਰ ਦੇ ਸਾਰੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ। ਇਹ ਅਭਿਆਨ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਵਧਾਉਣ ਅਤੇ ਸਮਾਜ ਵਿਰੋਧੀ ਤੱਤਾਂ ’ਤੇ ਸ਼ਿਕੰਜਾ ਕੱਸਣ ਦੇ ਹਿੱਸੇ ਵਜੋਂ ਚਲਾਇਆ ਗਿਆ ।
ਇਹ ਤਲਾਸ਼ੀ ਅਭਿਆਨ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ 28 ਪੁਲਿਸ ਜ਼ਿਲਿਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ , ਜਿਸ ਤਹਿਤ ਪੁਲਿਸ ਟੀਮਾਂ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ’ਤੇ ਆਉਣ- ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ। ਪੁਲਿਸ ਟੀਮਾਂ ਨੇ ਉਕਤ ਆਪ੍ਰੇਸ਼ਨ ਦੌਰਾਨ ਵਾਹਨ ਐਪ ਦੀ ਵਰਤੋਂ ਰਾਹੀਂ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ / ਚਾਰ ਪਹੀਆ ਵਾਹਨਾਂ ਦੀ ਚੈਕਿੰਗ ਵੀ ਕੀਤੀ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਅਭਿਆਨ ਨੂੰ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ, ਹਰੇਕ ਰੇਲਵੇ ਸਟੇਸ਼ਨ/ਬੱਸ ਸਟੈਂਡ ’ਤੇ ਗਜ਼ਟਿਡ ਅਧਿਕਾਰੀ ਦੀ ਨਿਗਰਾਨੀ ਹੇਠ ਘੱਟੋ-ਘੱਟ ਦੋ-ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਹਰੇਕ ਆਮੋ-ਖ਼ਾਸ ਨਾਲ ਨਿਮਰਤਾ ਨਾਲ ਪੇਸ਼ ਆਉਣ।”’’
ਉਨ੍ਹਾਂ ਕਿਹਾ ਕਿ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਣ ਨੂੰ ਧਿਆਨ ਵਿੱਚ ਰੱਖਦਿਆਂ, ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ, 2000 ਤੋਂ ਵੱਧ ਪੁਲਸ ਕਰਮੀਆਂ ਦੀ ਨਫ਼ਰੀ ਵਾਲੀਆਂ 221 ਪੁਲਸ ਟੀਮਾਂ ਤਾਇਨਾਤ ਕੀਤੀਆਂ ਗਈਆਂ ।
ਉਨ੍ਹਾਂ ਦੱਸਿਆ ਕਿ ਸੂਬੇ ਦੇ 193 ਰੇਲਵੇ ਸਟੇਸ਼ਨਾਂ ਅਤੇ 162 ਬੱਸ ਅੱਡਿਆਂ ’ਤੇ ਚਲਾਏ ਗਏ ਇਸ ਤਲਾਸ਼ੀ ਅਭਿਆਨ ਦੌਰਾਨ 3851 ਤੋਂ ਵੱਧ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਵਾਹਨ ਐਪ ਦੀ ਵਰਤੋਂ ਕਰਕੇ ਪੁਲਿਸ ਟੀਮਾਂ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਦੀ ਪਾਰਕਿੰਗ ’ਚ ਖੜ੍ਹੇ 3002 ਵਾਹਨਾਂ ਦੀ ਚੈਕਿੰਗ ਵੀ ਕੀਤੀ ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਗੈਰ-ਜ਼ਮਾਨਤੀ ਵਾਰੰਟ (ਐਨ.ਬੀ.ਡਬਲਿਊਜ਼) ਲਾਗੂ ਕਰਨ ਲਈ ਵੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਪੰਜਾਬ ਪੁਲਿਸ ਵੱਲੋਂ 1717 ਗੈਰ-ਜ਼ਮਾਨਤੀ ਵਾਰੰਟ ਲਾਗੂ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੰਤਰ-ਰਾਜੀ ਸਰਹੱਦਾਂ ’ਤੇ ਅਪਰਾਧੀਆਂ, ਗੈਰ-ਕਾਨੂੰਨੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਤੇ ਤਿੱਖੀ ਨਜ਼ਰ ਰੱਖਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ-ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਤੱਤਾਂ ’ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 433 ਐਫਆਈਆਰਜ਼ ਦਰਜ ਕਰਕੇ 618 ਨਸ਼ਾ ਤਸਕਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 37.65 ਕਿਲੋ ਹੈਰੋਇਨ, 60 ਕਿਲੋ ਅਫੀਮ, 10.81 ਕੁਇੰਟਲ ਭੁੱਕੀ, 40 ਕਿਲੋ ਗਾਂਜਾ ਅਤੇ 11 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ