Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ

April 04, 2024 05:55 PM

ਇੰਦੌਰ, 4 ਅਪ੍ਰੈਲ (ਪੋਸਟ ਬਿਊਰੋ) : ਮੱਧ ਪ੍ਰਦੇਸ਼ ਦੇ ਇੰਦੌਰ ਤੋਂ ਦੋਹਰੇ ਕਤਲ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪ੍ਰੇਮੀ ਨੇ ਲੜਕੀ ਅਤੇ ਉਸਦੇ ਭਰਾ 'ਤੇ ਗੋਲੀ ਚਲਾ ਕੇ ਉਨ੍ਹਾਂ ਦੀ ਜਾਨ ਲੈ ਲਈ ਅਤੇ ਕਤਲ ਕਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ੇਖੁਦਕਸ਼ੀ ਕਰ ਲਈ। ਕਤਲੇਆਮ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ।
ਮੱਧ ਪ੍ਰਦੇਸ਼ 'ਚ ਇਹ ਹੈਰਾਨ ਕਰਨ ਵਾਲਾ ਮਾਮਲਾ ਇੰਦੌਰ ਦੇ ਭੰਵਰਕੁਆਂ ਥਾਣਾ ਖੇਤਰ ਦਾ ਹੈ। ਸਨਕੀ ਪ੍ਰੇਮੀ ਦਾ ਨਾਂ ਅਭਿਸ਼ੇਕ ਯਾਦਵ ਦੱਸਿਆ ਜਾ ਰਿਹਾ ਹੈ। ਅਭਿਸ਼ੇਕ ਇਸ ਕਤਲ ਨੂੰ ਅੰਜਾਮ ਦੇਣ ਲਈ ਨਾਜਾਇਜ਼ ਪਿਸਤੌਲ ਲੈ ਕੇ ਆਇਆ ਸੀ। ਉਸ ਨੇ ਪਹਿਲਾਂ ਲੜਕੀ ਸਨੇਹਾ ਜਾਟ ਅਤੇ ਉਸ ਦੇ ਭਰਾ ਦੀਪਕ ਜਾਟ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਲੈ ਲਈ। ਪੀੜਤਾ ਨੇ ਪਹਿਲਾਂ ਵੀ ਆਪਣੇ ਪ੍ਰੇਮੀ ਅਭਿਸ਼ੇਕ ਯਾਦਵ ਬਾਰੇ ਥਾਣਾ ਸਦਰ ਵਿੱਚ ਸ਼ਿਕਾਇਤ ਕੀਤੀ ਸੀ। ਥਾਣਾ ਭੰਵਰਕੂਆਂ ਦੀ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ