Welcome to Canadian Punjabi Post
Follow us on

09

May 2025
ਬ੍ਰੈਕਿੰਗ ਖ਼ਬਰਾਂ :
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦਦੱਖਣੀ ਕੈਲੀਫੋਰਨੀਆ ਵਿਚ ਸਕੂਲ ਦੇ ਬਾਹਰ ਵਿਦਿਆਰਥੀਆਂ `ਤੇ ਚਾਕੂ ਨਾਲ ਹਮਲਾ, ਇੱਕ ਦੀ ਮੌਤ, ਦੋ ਗੰਭੀਰਜੰਗ ਵੱਲ ਵੱਧ ਰਹੇ ਭਾਰਤ ਅਤੇ ਪਾਕਿਸਤਾਨ ਨੂੰ ਰੁਕਣਾ ਚਾਹੀਦਾ : ਟਰੰਪਸਸਕੈਚਵਨ ਵਿਚ 2 ਜੂਨ ਨੂੰ ਪ੍ਰੀਮੀਅਰਜ਼ ਨਾਲ ਬੈਠਕ ਕਰਨਗੇ ਪ੍ਰਧਾਨ ਮੰਤਰੀ ਮਾਰਕ ਕਾਰਨੀਸਕੂਲਾਂ ਤੇ ਡੇਅਕੇਅਰ ਦੇ 150 ਮੀਟਰ ਘੇਰੇ ਅੰਦਰ ਨਸਿ਼ਆਂ ਦੀਆਂ ਦੁਕਾਨਾਂ `ਤੇ ਲੱਗ ਸਕਦੀ ਹੈ ਪਾਬੰਦੀਟੋਰਾਂਟੋ ਦੇ ਇੱਕ ਵਿਅਕਤੀ `ਤੇ ਬੰਦੂਕ ਦੀ ਨੋਕ `ਤੇ ਲੁੱਟਣ ਦੀ ਕੋਸ਼ਿਸ਼ ਦੇ ਲੱਗੇ ਕਈ ਚਾਰਜਿਜ਼ਉੱਤਰੀ ਓਂਟਾਰੀਓ ਫਿਲਮ ਉਦਯੋਗ ਦੇ ਲੋਕ ਲਾਏ ਜਾਣ ਵਾਲੇ ਸੰਭਾਵੀ ਅਮਰੀਕੀ ਟੈਰਿਫ `ਤੇ ਚਿੰਤਤ
 
ਪੰਜਾਬ

ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ

April 08, 2024 12:47 PM

ਭਾਜਪਾ ਜਿ਼ਲ੍ਹਾ ਦਿਹਾਤੀ ਦੇ ਆਗੂਆਂ ਦੀਆਂ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕਰਨ ਲਈ ਲੱਗੀਆਂ ਡਿਊਟੀਆਂ
ਅੰਮ੍ਰਿਤਸਰ , 8 ਅਪ੍ਰੈਲ (ਗਿਆਨ ਸਿੰਘ): ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਸ੍ਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਨੂੰ ਉਸਾਰੂ ਤਰੀਕੇ ਨਾਲ ਅੱਗੇ ਵਧਾਉਣ ਲਈ ਜ਼ਿਲ੍ਹਾ ਭਾਜਪਾ ਦੇ ਦਫ਼ਤਰ ਵਿਚ ਜ਼ਿਲ੍ਹਾ ਦਿਹਾਤੀ ਦੇ ਜ਼ਿੰਮੇਵਾਰ ਅਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਨੇ ਭਾਜਪਾ ਦੇ ਜੁਝਾਰੂ ਆਗੂਆਂ ਨੂੰ ਲੋਕਾਂ ਦੇ ਵਿਚ ਜਾਣ ਦਾ ਆਦੇਸ਼ ਦਿੱਤਾ ਅਤੇ ਕਿਹਾ ਕਿ ਲੋਕ ਉਨ੍ਹਾਂ ਦਾ ਇੰਤਜ਼ਾਰ ਕਰ ਰਹੇ ਹਨ ਕਿਉਂਕਿ ਦੇਸ਼ ਦੇ ਸੂਝਵਾਨ ਲੋਕ ਸਿਰਫ਼ ਸ੍ਰੀ ਨਰਿੰਦਰ ਮੋਦੀ ਨੂੰ ਹੀ ਮੁੜ ਦੇਸ਼ ਦਾ ਪ੍ਰਧਾਨ ਮੰਤਰੀ ਵੇਖਣਾ ਚਾਹੁੰਦੇ ਹਨ ।
ਉਹਨਾਂ ਕਿਹਾ ਕੇ ਪਾਰਟੀ ਨੇ ਤਰਨਜੀਤ ਸਿੰਘ ਸੰਧੂ ਦੇ ਰੂਪ ਵਿਚ ਅੰਮ੍ਰਿਤਸਰ ਨੂੰ ਇਕ ਸੂਝਵਾਨ ਅਤੇ ਕਾਬਲ ਉਮੀਦਵਾਰ ਦਿੱਤਾ ਹੈ। ਜਿਸ ਨੇ ਅਮਰੀਕਾ ਵਿਚ ਇਕ ਰਾਜਦੂਤ ਵਜੋਂ ਸੇਵਾ ਨਿਭਾਉਂਦਿਆਂ ਕੂਟਨੀਤੀ ਰਾਹੀ ਦੇਸ਼ ਦੀ ਸੇਵਾ ਕੀਤੀ ਅਤੇ ਭਾਰਤ ਅਮਰੀਕਾ ਸੰਬੰਧ ਨੂੰ ਭਾਈਵਾਲੀ ਵਿਚ ਬਦਲਿਆ। ਉਹਨਾਂ ਸਰਦਾਰ ਸੰਧੂ ਦਾ ਪਰਿਵਾਰਕ ਪਿਛੋਕੜ ਸਿੱਖ ਕੌਮ ਅਤੇ ਪੰਜਾਬੀਆਂ ਵਿਚ ਸਤਿਕਾਰ ਵਾਲਾ ਹੈ। ਇਸ ਨੂੰ ਹੋਰ ਪਸੇਰਿਆਂ ਕਰਦਿਆਂ ਉਨ੍ਹਾਂ ਕਿਹਾ ਅੰਮ੍ਰਿਤਸਰ ਦੇ ਭਾਗ ਚੰਗੇ ਹਨ ਕਿ ਇਸ ਵਾਰ ਜਿਹੜੇ ਉਮੀਦਵਾਰ ਨੂੰ ਸ੍ਰੀ ਨਰਿੰਦਰ ਮੋਦੀ ਜੀ ਨੇ ਇੱਥੋਂ ਚੋਣ ਲੜਨ ਲਈ ਇੱਥੇ ਭੇਜਿਆ ਹੈ ਉਨ੍ਹਾਂ ਦਾ ਵਿਜ਼ਨ ਬਹੁਤ ਵੱਡਾ ਜਿਸ ਦਾ ਸਿਰਫ਼ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਅਤੇ ਦੇਸ਼ ਨੂੰ ਵੀ ਬਹੁਤ ਵੱਡਾ ਲਾਭ ਮਿਲਣ ਵਾਲਾ ਹੈ । ਉਨ੍ਹਾਂ ਕਿ ਸ੍ਰ ਤਰਨਜੀਤ ਸਿੰਘ ਸੰਧੂ ਆਪਣੇ ਉਸ ਪਰਿਵਾਰ ਦੀ ਵਿਰਾਸਤ ਨੂੰ ਹੀ ਅੱਗੇ ਲੈ ਕੇ ਜਾਣ ਵਾਲੇ ਹਨ ਜਿਨ੍ਹਾਂ ਦੀਆਂ ਪੰਜਾਬ ਦੇ ਇਤਿਹਾਸ ਵਿਚ ਵੱਖਰੀਆਂ ਹੀ ਪੈੜਾਂ ਹਨ ਅਤੇ ਉਸ ਤੇ ਸਾਰੇ ਪੰਜਾਬੀਆਂ ਨੂੰ ਮਾਣ ਹੈ ।

ਉਹਨਾਂ ਸੰਧੂ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਉਣ ਲਈ ਘਰ ਘਰ ਜਾਣ ਅਤੇ ਚੋਣ ਪ੍ਰਚਾਰ ਕਰਨ ਲਈ ਕਿਹਾ।
ਇਸ ਮੌਕੇ ਭਾਜਪਾ ਉਮੀਦਵਾਰ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਪੂਰੇ ਦੇਸ਼ ਵਿਚ ਨਰਿੰਦਰ ਮੋਦੀ ਦੀ ਲਹਿਰ ਚੱਲ ਰਹੀ ਹੈ। ਲੋਕ ਭਾਜਪਾ ਦੇ ਨਾਲ ਦਿਲੋਂ ਜੁੜੇ ਹੋਏ ਹਨ। ਇਹ ਸਮਾਂ ਸਿਰਫ਼ ਉਨ੍ਹਾਂ ਕੋਲ ਪਹੁੰਚ ਕਰਨ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਲੋਕਾਂ ਕੋਲ ਪਹੁੰਚਾਉਣ ਦਾ ਹੈ ਜਿਸ ਦੇ ਲਈ ਹਰੇਕ ਵਰਕਰ ਨੂੰ ਆਪਣੀਆਂ ਤਿਆਰੀਆਂ ਕਸ ਲੈਣੀਆਂ ਚਾਹੀਦੀਆਂ ਹਨ । ਉਨ੍ਹਾਂ ਕਿਹਾ ਕਿ ਉਹਨਾਂ ਦਾ ਮਕਸਦ ਅੰਮ੍ਰਿਤਸਰ ਨੂੰ ਇਸ ਦਾ ਪਹਿਲੇ ਵਾਲਾ ਦਰਜਾ ਮੁੜ ਦਿਵਾਉਣ ਦਾ ਹੈ। ਅੰਮ੍ਰਿਤਸਰ ਤੇ ਸਰਹੱਦੀ ਖੇਤਰ ਦੇ ਵਿਕਾਸ ਲਈ ਉਹ ਜੀ ਜਾਨ ਲਾਉਣਗੇ ਅਤੇ ਮੋਦੀ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਇਹ ਵੀ ਕਿਹਾ ਕਿ ਅੰਮ੍ਰਿਤਸਰ ਦੇ ਸੂਝਵਾਨ ਲੋਕ ਇਸ ਗੱਲ ਨੂੰ ਹੁਣ ਭਲੀਭਾਂਤ ਸਮਝ ਗਏ ਹਨ ਕਿ ਇਸ ਵਾਰ ਕੋਈ ਵੀ ਗ਼ਲਤੀ ਨਹੀਂ ਕਰਨਗੇ ਅਤੇ ਭਾਜਪਾ ਦੇ ਹੀ ਉਮੀਦਵਾਰ ਨੂੰ ਇੱਥੋਂ ਜਿਤਾ ਕੇ ਭੇਜਣਗੇ । ਇਸ ਤੋਂ ਪਹਿਲਾਂ ਭਾਜਪਾ ਉਮੀਦਵਾਰ ਸ੍ਰ ਤਰਨਜੀਤ ਸਿੰਘ ਸੰਧੂ ਨੂੰ ਉਨ੍ਹਾਂ ਦਾ ਇੱਥੇ ਪੁੱਜਣ ਤੇ ਸਵਾਗਤ ਕੀਤਾ ਅਤੇ ਹੁਣ ਤਕ ਦੀ ਚੋਣ ਮੁਹਿੰਮ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ । ਉਨ੍ਹਾਂ ਆਪਣੇ ਅੰਮ੍ਰਿਤਸਰ ਵਿਜ਼ਨ ਤੋਂ ਵੀ ਜਾਣੂ ਕਰਵਾਇਆ ਜਿਸ ਦੀ ਪ੍ਰੇਰਣਾ ਉਨ੍ਹਾਂ ਨੂੰ ਪਰਿਵਾਰ ਦੀ ਵਿਰਾਸਤ ਵਿੱਚੋਂ ਮਿਲੀ ਹੈ । ਉਨ੍ਹਾਂ ਕਿਹਾ ਅੰਮ੍ਰਿਤਸਰ ਦੀ ਜਿੰਨੀ ਵਿਸ਼ਵ ਵਿਚ ਮਹਾਨਤਾ ਹੈ ਉਸ ਨੂੰ ਸਮਝਣ ਅਤੇ ਉਸ ਅਨੁਸਾਰ ਹੋਰ ਕੰਮ ਕਰਨ ਦੀ ਲੋੜ ਹੈ ਜਿਸ ਦੇ ਲਈ ਉਹ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਯਕੀਨ ਹੈ ਕਿ ਅੰਮ੍ਰਿਤਸਰ ਦੇ ਲੋਕ ਉਨ੍ਹਾਂ ਦਾ ਅੰਮ੍ਰਿਤਸਰ ਨੂੰ ਹੋਰ ਉੱਚਾ ਚੁੱਕਣ ਲਈ ਪੂਰਾ ਸਹਿਯੋਗ ਦੇਣਗੇ । ਇਸ ਮੌਕੇ ਭਾਜਪਾ ਆਗੂ ਜਗਮੋਹਨ ਸਿੰਘ ਰਾਜੂ, ਰਾਜਿੰਦਰ ਮੋਹਨ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਮੰਨਾਂ, ਅਮਰਪਾਲ ਸਿੰਘ ਬੋਨੀ ਅਜਨਾਲਾ ਪ੍ਰਧਾਨ ਓਬੀਸੀ, ਮੁਖਵਿੰਦਰ ਸਿੰਘ ਬੱਲ, ਬੀਬੀ ਬਲਵਿੰਦਰ ਕੌਰ ਦੇਵਗਨ, ਪ੍ਰਦੀਪ ਸਿੰਘ ਭੁੱਲਰ , ਪ੍ਰੋਫ਼ੈਸਰ ਸਰਚਾਂਦ ਸਿੰਘ ,ਸੁਸ਼ੀਲ ਦੇਵਗਨ ਨੇ ਵਿਸ਼ਵਾਸ ਦਵਾਇਆ ਕਿ ਉਹ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਵਿਚ ਲੈ ਕੇ ਜਾਣਗੇ ਅਤੇ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਅੰਮ੍ਰਿਤਸਰ ਦਿਹਾਤੀ ਵਿੱਚੋਂ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਣਗੇ । ਇਸ ਲਈ ਉਹ ਮਿਲ ਕੇ ਸੰਧੂ ਦੇ ਹੱਕ ਵਿਚ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨਗੇ । ਉਨ੍ਹਾਂ ਇਹ ਵੀ ਵਿਸ਼ਵਾਸ ਦਵਾਇਆ ਕਿ ਇਸ ਸਮੇਂ ਚੋਣ ਮੁਹਿੰਮ ਨੂੰ ਹੋਰ ਪੱਕੇ ਪੈਰੀਂ ਕਰਨ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ ਤਾਂ ਕਿ ਭਵਿੱਖ ਵਿਚ ਅੰਮ੍ਰਿਤਸਰ ਵਿਕਾਸ ਪੱਖੋਂ ਇਸ ਵਾਰ ਵਿਰਵਾ ਨਾ ਰਹਿ ਜਾਵੇ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੇ ਆਪਣੀ ਭਰਵੀਂ ਹਾਜ਼ਰੀ ਲਗਵਾਈ । ਇਸ ਮੌਕੇ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਡਿਊਟੀਆਂ ਵੀ ਸਮਝਾਈਆਂ ਗਈਆਂ ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ