Welcome to Canadian Punjabi Post
Follow us on

02

July 2025
 
ਕੈਨੇਡਾ

ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ

April 09, 2024 11:31 PM

ਓਟਵਾ, 9 ਅਪਰੈਲ (ਪੋਸਟ ਬਿਊਰੋ) : ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਆਉਣ ਵਾਲੇ ਫੈਡਰਲ ਬਜਟ ਵਿੱਚ ਮੱਧ ਵਰਗ ਉੱਤੇ ਹੋਰ ਟੈਕਸ ਲਾਉਣ ਤੋਂ ਇਨਕਾਰ ਕਰਦਿਆਂ ਆਖਿਆ ਕਿ ਕਾਰਪੋਰੇਸ਼ਨਾਂ ਤੇ ਅਮੀਰ ਕੈਨੇਡੀਅਨਜ਼ ਨੂੰ ਨਵੇਂ ਟੈਕਸਾਂ ਤੋਂ ਰਿਆਇਤ ਦਿੱਤੀ ਜਾਵੇਗੀ ਇਸ ਬਾਰੇ ਉਹ ਹਾਲ ਦੀ ਘੜੀ ਕੁੱਝ ਨਹੀਂ ਆਖ ਸਕਦੀ।
ਕਾਰਪੋਰੇਟ ਜਗਤ ਜਾਂ ਅਮੀਰ ਕੈਨੇਡੀਅਨਜ਼ ਉੱਤੇ ਨਵੇਂ ਟੈਕਸ ਲਾਉਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੰਗਲਵਾਰ ਨੂੰ ਫਰੀਲੈਂਡ ਨੇ ਸਪਸ਼ਟ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।ਇਸ ਦੀ ਥਾਂ ਉੱਤੇ ਉਨ੍ਹਾਂ ਆਖਿਆ ਕਿ ਕੈਨੇਡੀਅਨਜ਼ ਲਈ ਇਸ ਸਮੇਂ ਹਾਊਸਿੰਗ ਤੇ ਆਰਟੀਫਿਸ਼ਲ ਇੰਟੈਲੀਜੈਂਸ ਵਿੱਚ ਨਿਵੇਸ਼ ਕਰਨਾ ਸੱਭ ਤੋਂ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਨੌਜਵਾਨ ਕੈਨੇਡੀਅਨਜ਼ ਨੂੰ ਹਾਊਸਿੰਗ, ਅਫੋਰਡੇਬਿਲਿਟੀ, ਪ੍ਰੋਡਕਟੀਵਿਟੀ ਤੇ ਗ੍ਰੋਥ ਵਿੱਚ ਨਿਵੇਸ਼ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਫੈਡਰਲ ਘਾਟੇ ਨੂੰ 40·1 ਬਿਲੀਅਨ ਡਾਲਰ ਤੋਂ ਹੇਠਾਂ ਰੱਖਣ ਦੀ ਵੀ ਕੋਸਿ਼ਸ਼ ਕਰ ਰਹੀ ਹੈ।
ਪਰ ਉਨ੍ਹਾਂ ਆਖਿਆ ਕਿ ਨਵੇਂ ਖਰਚਿਆਂ ਲਈ ਮੱਧ ਵਰਗ ਉੱਤੇ ਟੈਕਸ ਲਾਇਆ ਜਾਣਾ ਮਸਲੇ ਦਾ ਹੱਲ ਨਹੀਂ ਹੈ। ਇਸ ਲਈ ਅਸੀਂ ਮਿਹਨਤਕਸ਼ ਮੱਧ ਵਰਗੀ ਕੈਨੇਡੀਅਨਜ਼ ਦੇ ਨਾਲ ਹਾਂ ਤੇ ਉਨ੍ਹਾਂ ਉੱਤੇ ਟੈਕਸਾਂ ਦਾ ਵਾਧੂ ਬੋਝ ਨਹੀਂ ਪੈਣ ਦੇਵਾਂਗੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਵੀ ਇਸੇ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਜਾ ਚੁੱਕੀਆਂ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
"ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ