Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ

April 10, 2024 06:14 AM

ਵਾਸਿ਼ੰਗਟਨ, 10 ਅਪ੍ਰੈਲ (ਪੋਸਟ ਬਿਊਰੋ): ਅਮਰੀਕਾ ਦੇ ਸਿ਼ਕਾਗੋ ਪੁਲਿਸ ਨੇ ਸਿਰਫ਼ 41 ਸਕਿੰਟਾਂ ਵਿੱਚ ਇੱਕ ਵਿਅਕਤੀ ਦੀ ਕਾਰ 'ਤੇ 96 ਗੋਲੀਆਂ ਚਲਾਈਆਂ। ਇਸ ਦੌਰਾਨ ਕਾਰ ਦੇ ਡਰਾਈਵਰ ਡੇਕਸਟਰ ਰੀਡ ਦੀ ਮੌਤ ਹੋ ਗਈ। ਘਟਨਾ 21 ਮਾਰਚ ਦੀ ਦੱਸੀ ਜਾ ਰਹੀ ਹੈ। ਹਾਲਾਂਕਿ ਹੁਣ ਇਸ ਨਾਲ ਜੁੜਿਆ ਵੀਡੀਓ ਸਾਹਮਣੇ ਆਇਆ ਹੈ।
ਘਟਨਾ ਦੌਰਾਨ ਮੌਜੂਦ ਪੁਲਿਸ ਅਧਿਕਾਰੀ ਦੀ ਵਰਦੀ 'ਤੇ ਲੱਗੇ ਬਾਡੀ ਕੈਮਰੇ 'ਚ ਵੀਡੀਓ ਰਿਕਾਰਡ ਹੋ ਗਈ। ਇਸ 'ਚ 5 ਪੁਲਿਸ ਅਧਿਕਾਰੀਆਂ ਨੂੰ ਸਫੇਦ ਕਾਰ 'ਤੇ ਗੋਲੀਬਾਰੀ ਕਰਦੇ ਦੇਖਿਆ ਜਾ ਸਕਦਾ ਹੈ। ਗੋਲੀਆਂ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਰੀਡ ਨੇ ਪਹਿਲਾਂ ਇੱਕ ਅਧਿਕਾਰੀ 'ਤੇ ਗੋਲੀਬਾਰੀ ਕੀਤੀ ਸੀ। ਜਵਾਬ 'ਚ ਹੋਰ ਅਧਿਕਾਰੀਆਂ ਨੇ ਗੋਲੀ ਚਲਾ ਦਿੱਤੀ। ਹਾਲਾਂਕਿ ਵੀਡੀਓ 'ਚ ਰੀਡ ਗੋਲੀਬਾਰੀ ਕਰਦੇ ਨਜ਼ਰ ਨਹੀਂ ਆ ਰਹੇ ਹਨ। ਪਰ ਉਸ ਦੀ ਕਾਰ ਵਿੱਚੋਂ ਬੰਦੂਕ ਬਰਾਮਦ ਹੋਈ।
ਜਾਣਕਾਰੀ ਮੁਤਾਬਕ ਰੀਡ ਨੇ ਗੱਡੀ ਚਲਾਉਂਦੇ ਸਮੇਂ ਸੀਟ ਬੈਲਟ ਨਹੀਂ ਲਗਾਈ ਹੋਈ ਸੀ, ਇਸ ਲਈ ਪੁਲਿਸ ਨੇ ਉਸ ਨੂੰ ਰੋਕ ਲਿਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ