Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ

April 11, 2024 11:32 AM

-ਜਾਮਾ ਮਸਜਿਦ ਦੇ ਮੌਲਾਨਾ ਇਮਾਮ ਹਾਮਿਦ ਹੁਸੈਨ ਕਾਸਮੀ ਨੇ ਤਰਨਜੀਤ ਸਿੰਘ ਸੰਧੂ ਨੂੰ ਦਿੱਤਾ ਸਨਮਾਨ
ਅੰਮ੍ਰਿਤਸਰ, 11 ਅਪ੍ਰੈਲ (ਗਿਆਨ ਸਿੰਘ): ਅੰਮ੍ਰਿਤਸਰ ਵਿਖੇ ਈਦ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤੇ ਤਰਨਜੀਤ ਸਿੰਘ ਸੰਧੂ ਨੇ ਸਥਾਨਕ ਹਾਲ ਬਾਜ਼ਾਰ ਸਥਿਤ ਪ੍ਰਸਿੱਧ ਬੜੀ ਜਾਮਾ ਮਸਜਿਦ ਖੈਰੂਦੀਨ ਵਿਖੇ ਮੁਸਲਮਾਨ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਉਨ੍ਹਾਂ ਨੂੰ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਅਤੇ ਉਨ੍ਹਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ। ਸ. ਤਰਨਜੀਤ ਸਿੰਘ ਸੰਧੂ ਨੇ ਜਾਮਾ ਮਸਜਿਦ ਦੇ ਮੌਲਾਨਾ ਇਮਾਮ ਹਾਮਿਦ ਹੁਸੈਨ ਕਾਸਮੀ ਨਾਲ ਗਲੇ ਮਿਲ ਕੇ ਇਕ ਦੂਸਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਮੌਲਾਨਾ ਕਾਸਮੀ ਅਤੇ ਦਾਨਿਸ਼ ਖਾਨ ਨੇ ਸੰਧੂ ਦਾ ਸਨਮਾਨ ਕੀਤਾ। ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਈਦ ਉਲ ਫਿਤਰ ਦੀ ਨਮਾਜ਼ ਅਦਾ ਕੀਤੀ।
ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ ਦੇਣ ਆਏ ਹਨ। ਜੋ ਕਿ ਮੁਸਲਿਮ ਭਾਈਚਾਰੇ ਵੱਲੋਂ ਇਹ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਅੰਮ੍ਰਿਤਸਰ ਦੇ ਵਿਕਾਸ ਦੇ ਮੁੱਦੇ ਨੂੰ ਫੋਕਸ ਕੀਤਾ ਹੋਇਆ ਹੈ। ਅੰਮ੍ਰਿਤਸਰ ਵਿਚ ਵੀ ਓਵੇਂ ਹੀ ਵਿਕਾਸ ਕਰਾਇਆ ਜਾਵੇਗਾ ਜਿਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੇ ਦੇਸ਼ ਵਿਚ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਲਈ ਪ੍ਰਧਾਨ ਮੰਤਰੀ ਤੋਂ ਵਿਸ਼ੇਸ਼ ਪੈਕੇਜ ਲਿਆਂਦਾ ਜਾਵੇਗਾ। ਇਸ ਮੌਕੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸਮਾਜ ਵਿਚ ਏਕਤਾ ਇਤਫ਼ਾਕ ਅਤੇ ਸਦਭਾਵਨਾ ਅਤੇ ਦੇਸ਼ ਦੀ ਅਮਨ ਸ਼ਾਂਤੀ ਅਤੇ ਤਰੱਕੀ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਅੱਜ ਘੱਟ ਗਿਣਤੀ ਮੁਸਲਮਾਨ ਭਾਈਚਾਰਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਪੂਰੀ ਤਰ੍ਹਾਂ ਵਿਕਸਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਤੇ ਪ੍ਰਫੁੱਲਤਾ ਲਈ ਪ੍ਰਧਾਨ ਮੰਤਰੀ ਵੱਲੋਂ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜੇ ਅਤੇ ਵਿੱਦਿਆ ਦਾ ਪਸਾਰ ਹੋਵੇ, ਸਾਰਿਆਂ ਨੂੰ ਰੋਜ਼ਗਾਰ ਮਿਲੇ, ਰਹਿਣ ਲਈ ਘਰ ਹੋਣ, ਕਿਸੇ ਨਾਲ ਕਿਸੇ ਪੱਖੋਂ ਵਿਤਕਰਾ ਨਾ ਹੋਵੇ। ਉਨ੍ਹਾਂ ਨੂੰ ਪੂਰੀ ਸੁਰੱਖਿਆ ਮਿਲੇ। ਮੇਰੀ ਇਹੀ ਇੱਛਾ ਹੈ। ਇਸ ਕਾਰਜ ਨੂੰ ਮੈਂ ਸਮਰਪਿਤ ਹਾਂ। ਸੰਧੂ ਨੇ ਲੋਕਾਂ ਨੂੰ ਆਪਸੀ ਸਦਭਾਵਨਾ ਅਤੇ ਮੁਹੱਬਤ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਸਾਡਾ ਦੇਸ਼ ਵੰਨ-ਸੁਵੰਨੇ ਫੁੱਲਾਂ ਦਾ ਇਕ ਸੁੰਦਰ ਗੁਲਦਸਤਾ ਹੈ ਅਤੇ ਇੱਥੇ ਸਾਰੇ ਫਿ਼ਰਕੇ ਮਿਲਾਕੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਦੇਸ਼ ਤੇ ਸੂਬੇ ਦੀ ਤਰੱਕੀ, ਫਿ਼ਰਕੂ ਇਕਸੁਰਤਾ, ਅਮਨ-ਸ਼ਾਂਤੀ, ਆਪਸੀ ਭਾਈਚਾਰਾ ਅਤੇ ਇੱਕਜੁੱਟਤਾ ਲਈ ਕੰਮ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਚੰਗੀ ਤਾਲੀਮ ਦਿਵਾਉਣ ਅਤੇ ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਆਪਣੇ ਫਿ਼ਰਕਿਆਂ ਦੀ ਸਿੱਖਿਆ ਤੇ ਰੋਜ਼ਗਾਰ ਨੂੰ ਪ੍ਰਫੁਲਿਤ ਕਰਨ ਵੱਲ ਧਿਆਨ ਦੇਣਾ ਦੀ ਅਪੀਲ ਕੀਤੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ