Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਟੋਰਾਂਟੋ/ਜੀਟੀਏ

ਤੇਜ਼ ਹਵਾਵਾਂ ਕਾਰਨ ਓਨਟਾਰੀਓ ਵਿੱਚ ਸੈਂਕੜੇ ਲੋਕ ਅਜੇ ਵੀ ਹਨ੍ਹੇਰੇ ਵਿੱਚ

April 14, 2024 11:36 PM

ਓਨਟਾਰੀਓ, 14 ਅਪਰੈਲ (ਪੋਸਟ ਬਿਊਰੋ) : ਸ਼ੁੱਕਰਵਾਰ ਤੇ ਸ਼ਨਿੱਚਰਵਾਰ ਨੂੰ ਚੱਲੀਆਂ ਤੇਜ ਹਵਾਵਾਂ ਕਾਰਨ ਓਨਟਾਰੀਓ ਵਿੱਚ ਕਈ ਥਾਂਵਾਂ ਉੱਤੇ ਸੈਂਕੜੇ ਲੋਕਾਂ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪੈ ਰਿਹਾ ਹੈ। ਇਹ ਜਾਣਕਾਰੀ ਹਾਈਡਰੋ ਵੰਨ ਨੇ ਦਿੱਤੀ। ਹਾਈਡਰੋ ਵੰਨ ਅਜੇ ਵੀ ਇਨ੍ਹਾਂ ਥਾਂਵਾਂ ਉੱਤੇ ਬਿਜਲੀ ਬਹਾਲ ਕਰਨ ਲਈ ਜੱਦੋ ਜਹਿਦ ਕਰ ਰਹੀ ਹੈ।
ਹਾਈਡਰੋ ਵੰਨ ਨੇ ਦੱਸਿਆ ਕਿ ਐਤਵਾਰ ਸ਼ਾਮ ਤੱਕ ਅਜੇ ਵੀ 500 ਦੇ ਨੇੜੇ ਤੇੜੇ ਕਸਟਮਰਜ਼ ਬਿਜਲੀ ਸਪਲਾਈ ਨਾ ਹੋਣ ਕਾਰਨ ਪਰੇਸ਼ਾਨ ਸਨ।ਹਾਈਡਰੋ ਵੰਨ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਤੋਂ ਹੀ ਚੱਲ ਰਹੀਆਂ ਤੇਜ਼ ਹਵਾਵਾਂ ਕਾਰਨ ਕਈ ਥਾਂਵਾਂ ਉੱਤੇ ਬਿਜਲੀ ਸਪਲਾਈ ਬੰਦ ਹੋ ਗਈ ਤੇ ਹੁਣ ਤੱਕ ਉਨ੍ਹਾਂ ਵੱਲੋਂ 135,000 ਕਸਟਮਰਜ਼ ਦੀ ਬਿਜਲੀ ਸਪਲਾਈ ਬਹਾਲ ਕੀਤੀ ਜਾ ਚੁੱਕੀ ਹੈ। ਕੰਪਨੀ ਦਾ ਕਹਿਣਾ ਹੈ ਕਿ ਉਸ ਦਾ ਕ੍ਰਿਊ ਦਿਨ ਰਾਤ ਇਸ ਕੰਮ ਲਈ ਲੱਗਿਆ ਹੋਇਆ ਹੈ। ਇੱਥੇ ਹੀ ਬੱਸ ਨਹੀਂ ਜਲਦ ਤੋਂ ਜਲਦ ਬਿਜਲੀ ਸਪਲਾਈ ਚਾਲੂ ਕਰਨ ਲਈ ਪ੍ਰੋਵਿੰਸ ਦੇ ਹੋਰਨਾਂ ਹਿੱਸਿਆਂ ਤੋਂ ਵੀ ਕਾਂਟਰੈਕਟਰਜ਼ ਤੇ ਕ੍ਰਿਊਜ਼ ਦੀ ਮਦਦ ਲਈ ਜਾ ਰਹੀ ਹੈ।
ਲੇਕ ਹੁਰੌਨ ਤੇ ਜਾਰਜੀਅਨ ਬੇਅ ਦੇ ਨੇੜੇ ਰਹਿਣ ਵਾਲੀਆਂ ਕਮਿਊਨਿਟੀਜ਼ ਨੂੰ ਸੱਭ ਤੋਂ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪਿਆ। ਹਾਈਡਰੋ ਵੰਨ ਦਾ ਕਹਿਣਾ ਹੈ ਕਿ ਓਨਟਾਰੀਓ ਦੇ ਨੌਰਥਈਸਟ ਦੇ ਕੁੱਝ ਹਿੱਸਿਆਂ ਵਿੱਚ ਭਰ ਰਹੇ ਪਾਣੀ ਉੱਤੇ ਵੀ ਉਨ੍ਹਾਂ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਤੇ ਇਸ ਲਈ ਉਨ੍ਹਾਂ ਨੂੰ ਫੌਰਨ ਮਦਦ ਵੀ ਲੈਣੀ ਪੈ ਸਕਦੀ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ