Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਟੋਰਾਂਟੋ/ਜੀਟੀਏ

ਲੇਕ ਓਨਟਾਰੀਓ ਤੋਂ ਮਿਲੀ 14 ਸਾਲਾ ਲੜਕੇ ਦੀ ਲਾਸ਼

April 15, 2024 11:47 PM

ਟੋਰਾਂਟੋ, 15 ਅਪਰੈਲ (ਪੋਸਟ ਬਿਊਰੋ) : ਵੀਕੈਂਡ ਉੱਤੇ ਐਸ਼ਬ੍ਰਿਜਿੱਜ਼ ਬੇਅ ਨੇੜੇ ਪਾਣੀ ਵਿੱਚ ਸਵਿਮਿੰਗ ਲਈ ਜਾਣ ਤੋਂ ਬਾਅਦ ਲਾਪਤਾ ਹੋਏ 14 ਸਾਲਾ ਲੜਕੇ ਦੀ ਲਾਸ਼ ਟੋਰਾਂਟੋ ਪੁਲਿਸ ਨੂੰ ਮਿਲ ਗਈ ਹੈ।
ਐਤਵਾਰ ਨੂੰ ਸ਼ਾਮੀਂ 6:00 ਵਜੇ ਦੇ ਨੇੜੇ ਤੇੜੇ ਸਿਟੀ ਦੇ ਪੂਰਬੀ ਸਿਰੇ ਉੱਤੇ ਵੁੱਡਬਾਈਨ ਬੀਚ ਉੱਤੇ ਐਮਰਜੰਸੀ ਅਮਲੇ ਨੂੰ ਸੱਦਿਆ ਗਿਆ। ਸੋਮਵਾਰ ਨੂੰ ਕਾਰਜਕਾਰੀ ਡਿਊਟੀ ਇੰਸਪੈਕਟਰ ਡੈਨ ਪ੍ਰੇਵਿਕਾ ਨੇ ਆਖਿਆ ਕਿ ਇਹ ਲੜਕਾ ਆਪਣੇ ਦੋਸਤਾਂ ਨਾਲ ਪਾਣੀ ਵਿੱਚ ਸਵਿਮਿੰਗ ਲਈ ਗਿਆ ਸੀ ਜਦੋਂ ਉਨ੍ਹਾਂ ਨੂੰ ਉੱਥੇ ਦਿੱਕਤ ਹੋਣ ਲੱਗੀ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਤਾਂ ਤੈਰ ਕੇ ਕੰਢੇ ਆ ਗਿਆ ਤੇ ਉਸ ਨੇ ਨੇੜਿਓਂ ਲੰਘ ਰਹੇ ਇੱਕ ਵਿਅਕਤੀ ਨੂੰ ਇਸ ਗੜਬੜੀ ਦੀ ਜਾਣਕਾਰੀ ਦਿੱਤੀ। ਉਸ ਵਿਅਕਤੀ ਨੇ ਪਾਣੀ ਵਿੱਚ ਛਾਲ ਮਾਰ ਕੇ ਟੀਨੇਜਰ ਨੂੰ ਬਚਾਉਣ ਦੀ ਕੋਸਿ਼ਸ਼ ਕੀਤੀ ਪਰ ਉਹ ਉਸ ਨੂੰ ਨਹੀਂ ਲੱਭਿਆ। ਫਿਰ ਉਸ ਵੱਲੋਂ 911 ਉੱਤੇ ਕਾਲ ਕੀਤੀ ਗਈ।
ਪੈਰਾਮੈਡਿਕਸ ਨੇ ਦੱਸਿਆ ਕਿ ਉਹ ਇੱਕ ਲੜਕੇ ਨੂੰ ਮਾਮੂਲੀ ਜ਼ਖ਼ਮਾਂ ਨਾਲ ਹਸਪਤਾਲ ਲੈ ਗਏ ਜਦਕਿ ਇੱਕ ਵਿਅਕਤੀ ਦਾ ਇਲਾਜ ਮੌਕੇ ਉੱਤੇ ਹੀ ਕਰ ਦਿੱਤਾ ਗਿਆ। ਉਸ ਟੀਨੇਜਰ ਦੀ ਭਾਲ ਦਿਨ ਰਾਤ ਚੱਲਦੀ ਰਹੀ ਪਰ ਉਸ ਦੀ ਲਾਸ਼ ਸੋਮਵਾਰ ਨੂੰ ਸਵੇਰੇ 9:00 ਵਜੇ ਦੇ ਨੇੜੇ ਤੇੜੇ ਮਿਲੀ। ਇਹ ਪਤਾ ਨਹੀਂ ਲੱਗ ਸਕਿਆ ਕਿ ਪਾਣੀ ਵਿੱਚ ਕੀ ਗੜਬੜੀ ਹੋਈ ਤੇ ਇਹ ਦੋਵੇਂ ਦੋਸਤ ਕਿੰਨੇ ਸਮੇਂ ਤੋਂ ਤੈਰ ਰਹੇ ਸਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ