Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਟੋਰਾਂਟੋ/ਜੀਟੀਏ

ਫੋਰਡ ਸਰਕਾਰ ਬਣਾ ਰਹੀ ਹੈ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਟਰਿੱਪ ਸ਼ੁਰੂ ਕਰਨ ਦੀ ਯੋਜਨਾ

April 15, 2024 11:51 PM

ਓਨਟਾਰੀਓ, 15 ਅਪਰੈਲ (ਪੋਸਟ ਬਿਊਰੋ) : ਫੋਰਡ ਸਰਕਾਰ ਮਿਲਟਨ, ਲੇਕਸ਼ੋਰ ਵੈਸਟ, ਲੇਕਸ਼ੋਰ ਈਸਟ, ਕਿਚਨਰ ਤੇ ਸਟੱਫਵਿੱਲ ਗੋ ਟਰੇਨ ਲਾਈਨਜ਼ ਉੱਤੇ 300 ਨਵੇਂ ਹਫਤਾਵਾਰੀ ਟਰਿੱਪ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।
ਸੋਮਵਾਰ ਨੂੰ ਪ੍ਰੀਮੀਅਰ ਡੱਗ ਫੋਰਡ ਨੇ ਮਿਲਟਨ ਵਿੱਰ ਓਨਟਾਰੀਓ ਦੇ ਟਰਾਂਸਪੋਰਟੇਸ਼ਨ ਮੰਤਰੀ ਪ੍ਰਭਮੀਤ ਸਰਕਾਰੀਆ ਦੀ ਮੌਜੂਦਗੀ ਵਿੱਚ ਇਸ ਸਬੰਧੀ ਐਲਾਨ ਕੀਤਾ। 28 ਅਪਰੈਲ ਤੋਂ ਵੀਕੈਂਡ ਦੀ ਦੁਪਹਿਰ ਤੇ ਸ਼ਾਮ ਵਾਲੀ ਟਰੇਨ ਸਰਵਿਸ ਓਕਵਿੱਲ ਗੋ ਸਟੇਸ਼ਨ, ਯੂਨੀਅਨ ਸਟੇਸ਼ਨ ਤੇ ਦਰਹਾਮ ਕਾਲਜ ਓਸ਼ਵਾ ਗੋ ਸਟੇਸ਼ਨ ਦਰਮਿਆਨ ਲੇਕਸ਼ੋਰ ਵੈਸਟ ਤੇ ਲੇਕਸ਼ੋਰ ਈਸਟ ਲਾਈਨਾਂ ਉੱਤੇ ਹਰੇਕ 30 ਮਿੰਟ ਤੋਂ ਹਰੇਕ 15ਵੇਂ ਮਿੰਟ ਸ਼ੁਰੂ ਕੀਤੀ ਜਾਵੇਗੀ।
ਕਿਚਨਰ ਲਾਈਨ ਉੱਤੇ ਗੋ ਟਰੇਨ ਰਾਈਡਰਜ਼ ਨੂੰ ਹੁਣ ਬ੍ਰੈਮਲੀ ਤੇ ਯੂਨੀਅਨ ਸਟੇਸ਼ਨ ਦਰਮਿਆਨ ਵੀਕਡੇਅਜ਼ ਉੱਤੇ ਵੀ ਦਿਨ ਵੇਲੇ ਤੇ ਸ਼ਾਮ ਨੂੰ ਹਰ 30 ਮਿੰਟ ਬਾਅਦ ਸਰਵਿਸ ਮਿਲੇਗੀ। ਫੋਰਡ ਨੇ ਆਖਿਆ ਕਿ ਇੱਕ ਦਹਾਕੇ ਤੋਂ ਵੀ ਵੱਧ ਸਮੇਂ ਵਿੱਚ ਇਹ ਗੋ ਟਰੇਨ ਦੀ ਪਹਿਲੀ ਸੱਭ ਤੋਂ ਵੱਡੀ ਟਰੇਨ ਸਰਵਿਸ ਹੈ ਜਿਸ ਦਾ ਐਨਾ ਪਸਾਰ ਹੋਇਆ ਹੈ। ਇਸ ਨਾਲ ਕਮਿਊਟਰਜ਼ ਨੂੰ ਤੇਜ਼ੀ ਨਾਲ ਕਿਤੇ ਆਉਣ ਜਾਣ ਲਈ ਹੋਰ ਬਦਲ ਮਿਲ ਸਕਣਗੇ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ