Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ

April 16, 2024 12:30 PM

-ਸਫਾਈ ਵਿਵਸਥਾ `ਤੇ ਅਸੰਤੁਸ਼ਟੀ ਜਾਹਰ ਕਰਦਿਆਂ ਕਾਰਨ ਦੱਸੋ ਨੋਟਿਸ ਕੀਤਾ ਜਾਰੀ
ਲੁਧਿਆਣਾ, 16 ਅਪ੍ਰੈਲ (ਗਿਆਨ ਸਿੰਘ): ਕਿਸਾਨਾਂ ਨੂੰ ਮੰਡੀਆਂ ਵਿੱਚ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਥਾਨਕ ਗਿੱਲ ਰੋਡ ਦਾਣਾ ਮੰਡੀ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਅਤੇ ਸਾਫ਼-ਸਫ਼ਾਈ ਸਹੀ ਢੰਗ ਨਾਲ ਨਾ ਹੋਣ ਲਈ ਸਪੱਸ਼ਟੀਕਰਨ ਮੰਗਿਆ।
ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਅੱਜ (ਮੰਗਲਵਾਰ) ਸ਼ਾਮ ਗਿੱਲ ਰੋਡ ਅਨਾਜ ਮੰਡੀ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਮੰਡੀ ਵਿੱਚ ਅਨਾਜ ਦੀ ਆਮਦ
ਤੋਂ ਪਹਿਲਾਂ ਪ੍ਰਬੰਧ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਸ਼ੇਸ਼ ਟੀਮਾਂ ਬਣਾ ਕੇ ਅਜਿਹੇ ਅਚਨਚੇਤ ਨਿਰੀਖਣ ਕੀਤੇ ਜਾਣਗੇ।
ਡਿਪਟੀ ਕਮਿਸ਼ਨਰਸਾਹਨੀ ਨੇ ਇਹ ਵੀ ਕਿਹਾ ਕਿ ਅਧਿਕਾਰੀ ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਪੱਖੇ ਅਤੇ ਸ਼ੈਡਾਂ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਕਿਸਾਨਾਂ ਅਤੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ਼ ਸੁੱਕੀ ਜਿਣਸ ਹੀ ਲੈ ਕੇ ਆਉਣ ਤਾਂ ਜੋ ਸੁਚਾਰੂ ਅਤੇ ਨਿਰਵਿਘਨ ਖਰੀਦ ਕੀਤੀ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਦੀਪਕ ਭਾਟੀਆ, ਸਹਾਇਕ ਕਮਿਸ਼ਨਰ (ਯੂ.ਟੀ.) ਕਿ੍ਰਤਿਕਾ ਗੋਇਲ ਤੇ ਹੋਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ