Welcome to Canadian Punjabi Post
Follow us on

29

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ
 
ਪੰਜਾਬ

ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ

April 16, 2024 12:51 PM

ਲੁਧਿਆਣਾ, 16 ਅਪ੍ਰੈਲ (ਗਿਆਨ ਸਿੰਘ): ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਦਿਆਂ ਕਿਹਾ ਹੈ ਕਿਹਾ ਕਿ ਇਸਦੇ ਬੰਦ ਹੋਣ ਨਾਲ
ਪੰਜਾਬੀਆਂ ਨੂੰ ਬੇਲੋੜੀਂਦੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪੰਜਾਬੀ ਕੈਨੇਡਾ ਵਿਚ ਰਹਿੰਦੇ ਹਨ ਜੋ ਆਪ ਤੇ ਉਹਨਾਂ ਦੇ ਰਿਸ਼ਤੇਦਾਰ ਅਕਸਰ ਪੰਜਾਬ ਆਉਂਦੇ ਜਾਂਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਇਹ ਲੋਕ ਤੇ ਹਜ਼ਾਰਾਂ ਵਿਦਿਆਰਥੀ ਅਤੇ ਹਜ਼ਾਰਾਂ ਵਿਦਿਆਰਥੀ ਤੇ ਸੈਲਾਨੀ ਕੈਨੇਡਾ ਆਉਂਦੇ ਜਾਂਦੇ ਰਹਿੰਦੇ ਹਨ ਜਿਹਨਾਂ ਨੂੰ ਕੌਂਸਲੇਟ ਦਫਤਰ ਬੰਦ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਗਰੇਵਾਲ ਨੇ ਕਿਹਾ ਕਿ ਕੌਂਸਲੇਟ ਦਫਤਰ ਬੰਦ ਹੋਣਾ ਭਾਰਤ ਸਰਕਾਰ ਦੇ ਕੈਨੇਡਾ ਸਰਕਾਰ ਨਾਲ ਬੇਲੋੜੇ ਤਕਰਾਰ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਵੀ ਇਸ ਦਫਤਰ ਜਾਰੀ ਰੱਖਣ ਵਾਸਤੇ ਕੇਂਦਰ ਸਰਕਾਰ ਨੂੰ ਰਾਜ਼ੀ ਰੱਖਣ ਵਿਚ ਨਾਕਾਮ ਰਹੀ ਹੈ।
ਗਰੇਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰੇ ਅਤੇ ਇਸਨੂੰ ਜਨਤਕ ਹਿੱਤਾਂ ਵਿਚ ਵਾਪਸ ਲਵੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਗਲਤੀ ਨਾਲ ਸਰਹੱਦ ਪਾਰ ਕਰਕੇ ਆਏ ਨਾਬਾਲਿਗ ਬੱਚਿਆਂ ਨੂੰ ਪਾਕਿਸਤਾਨ ਵਾਪਿਸ ਭੇਜਿਆ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ : ਪ੍ਰਨੀਤ ਕੌਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ