Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ

April 18, 2024 12:44 PM

-4 ਬੂਥਾਂ ਦੀ ਦਿਵਿਆਂਗਜਨ ਤੇ ਤੇ 2 ਬੁਥਾਂ ਦੀ ਨੌਜਵਾਨ ਕਰਮਚਾਰੀ ਸੰਭਾਲਣਗੇ ਕਮਾਨ
-54 ਵਿਸ਼ੇਸ਼ ਪੋਲਿੰਗ ਬੁਥ ਵੋਟਰਾਂ ਲਈ ਬਨਣਗੇ ਖਿੱਚ ਦਾ ਕੇਂਦਰ - ਜ਼ਿਲ੍ਹਾ ਚੋਣ ਅਫ਼ਸਰ
ਮੋਗਾ 18 ਅਪ੍ਰੈਲ (ਗਿਆਨ ਸਿੰਘ): ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਵੀਪ ਟੀਮਾਂ ਲਗਾਤਾਰ ਜ਼ਮੀਨ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 40 ਮਾਡਲ, 8 ਪਿੰਕ, 4 ਪੀ.ਡਬਲਿਊ.ਡੀ ਤੇ 2 ਯੂਵਾ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। 40ਮਾਡਲ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਸੁਵਿਧਾਵਾਂ ਤੇ 8 ਪਿੰਕ ਪੋਲੰਗ ਸਟੇਸ਼ਨਾਂ ਉਪਰ ਮਹਿਲਾ ਸਟਾਫ ਕੰਮ ਕਰੇਗਾ।4 ਪੋਲਿੰਗ ਸਟੇਸ਼ਨਾਂ ਤੇ ਦਿਵਿਆਂਗ ਕਰਮਚਾਰੀ ਤੇ 2 ਪੋਲਿੰਗ ਸਟੇਸ਼ਨਾਂ ਤੇ ਨੌਜਵਾਨ ਕਰਮਚਾਰੀ ਵੋਟਿੰਗ ਪ੍ਰਕਿਰਿਆ ਕਰਵਾਉਣਗੇ।
ਇਹ ਪੋਲਿੰਗ ਸਟੇਸ਼ਨ ਆਪਣੇ ਵਿਸ਼ੇਸ਼ ਪ੍ਰਬੰਧਾਂ ਦੇ ਕਾਰਨ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ। ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸਿਤ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ ਮਾਡਲ ਪੋਲਿੰਗ ਬੂਥ ਵਿੱਚ ਉਡੀਕ ਘਰ, ਸਹਾਇਤਾ ਬੂਥ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪੀ.ਡਬਲਯੂ.ਡੀ. ਤੇ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰਾਂ ਤੋਂ ਇਲਾਵਾ ਵੋਟਿੰਗ ਲਈ ਆਉਣ ਵਾਲੇ ਵੋਟਰਾਂ ਲਈ ਮੋਬਾਇਲ ਜਮ੍ਹਾ ਕਰਵਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਦੇ ਵੋਟਿੰਗ ਦੇ ਅਨੁਭਵ ਨੂੰ ਸੁਖਾਵਾਂ ਬਣਾਇਆ ਸਕੇ।
ਕੁਲਵੰਤ ਸਿੰਘ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਲਾਜ਼ਮੀ ਤੌਰ ਤੇ ਇਸਤੇਮਾਲ ਕਰਨ।

 

 

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ