Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਪੰਜਾਬ

ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ

April 18, 2024 12:49 PM

ਅੰਮ੍ਰਿਤਸਰ, 18 ਅਪ੍ਰੈਲ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਇਸ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ।
ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਵੱਲੋਂ ਮੌਕੇ ’ਤੇ ਪਹੁੰਚ ਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਰਾਹੀਂ ਜਾਂਚ ਰਿਪੋਰਟ ਮੰਗੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲਿਸ ਥਾਣੇ ਵਿਚ ਪਰਚਾ ਦਰਜ ਕਰਵਾ ਦਿਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਇਸ ਵਿਚ ਹਰ ਪੱਧਰ ਉਤੇੇ ਸੰਗਤ ਨੂੰ ਸਹਿਯੋਗ ਦੇਵੇਗੀ ਤਾਂ ਜੋ ਦੋਸ਼ੀਆਂ
ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਪੁਲਿਸ ਪ੍ਰਸ਼ਾਸਨ ਦੀ ਜੁੰਮੇਵਾਰੀ ਬਣਦੀ ਹੈ ਕਿ ਉਹ ਦੋਸ਼ੀਆਂ ਦੀ ਭਾਲ ਕਰੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਢਿੱਲ ਵਰਤੀ ਗਈ ਤਾਂ ਸੰਗਤ ਦੇ ਰੋਸ ਅਤੇ ਰੋਹ ਦੀ ਜੁੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਵੀ ਨਸ਼ਰ ਕੀਤਾ ਜਾਣਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵਾਪਰ ਰਹੇ ਹਨ, ਪਰ ਸਰਕਾਰ ਦੀ ਢਿੱਲੀ ਕਾਰਗੁਜਾਰੀ ਕਰਕੇ ਦੋਸ਼ੀ ਬਚ ਨਿਕਲਦੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਅੱਜ ਵਾਲੀ ਘਟਨਾ ਨੇ ਇਕ ਵਾਰ ਫਿਰ ਸਿੱਖਾਂ ਨੇ ਨਾਲ-ਨਾਲ ਹਰ ਸੰਜੀਦਾ ਮਨੁੱਖ ਝੰਜੋੜਿਆ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਬੇਅਦਬੀਆਂ ਦੇ ਮਾਮਲੇ ਵਿਚ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਬੇਹੱਦ ਲਾਜ਼ਮੀ ਹੋਵੇ ਅਤੇ ਅਜਿਹੇ ਮਾਮਲਿਆਂ ਵਿਚ ਤੇਜ਼ੀ ਨਾਲ ਅਦਾਲਤੀ ਸੁਣਵਾਈ ਯਕੀਨੀ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਅੰਦਰ ਸੀਸੀਟੀਵੀ ਕੈਮਰੇ ਰਾਹੀਂਨਿਗਰਾਨੀ ਅਤੇ ਸੁਰੱਖਿਆ ਦੇ ਪੁਖਤਾ ਇਤਜ਼ਾਮ ਕਰਨ ਅਤੇ ਪਹਿਰੇਦਾਰੀ ਲਈ ਹਰ ਸਮੇਂ ਸੇਵਾਦਾਰ ਗੁਰਦੁਆਰਾ ਸਾਹਿਬਾਨ ’ਚ ਹਾਜ਼ਰ ਰਹਿਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ ਡੀ.ਪੀ.ਆਰ.ਓ. ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ