Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਭਾਰਤ

ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ

April 21, 2024 09:25 AM

ਕਲਕੱਤਾ, 21 ਅਪ੍ਰੈਲ (ਪੋਸਟ ਬਿਊਰੋ): ਪੱਛਮੀ ਬੰਗਾਲ ਦੇ ਕ੍ਰਿਸ਼ਨਾਨਗਰ ਤੋਂ ਟੀਐੱਮਸੀ ਉਮੀਦਵਾਰ ਮਹੂਆ ਮੋਇਤਰਾ ਨੇ ਸ਼ੁੱਕਰਵਾਰ, 19 ਅਪ੍ਰੈਲ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਦੀਆ ਜਿ਼ਲ੍ਹਾ ਮੈਜਿਸਟ੍ਰੇਟ ਦਫ਼ਤਰ ਵਿੱਚ ਰਿਟਰਨਿੰਗ ਅਫ਼ਸਰ ਨੂੰ ਦਿੱਤੇ ਹਲਫ਼ਨਾਮੇ ਵਿੱਚ, ਮਹੂਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਇਦਾਦ ਵਿੱਚ 80 ਲੱਖ ਰੁਪਏ ਦੀ ਇੱਕ ਹੀਰੇ ਦੀ ਅੰਗੂਠੀ, 2.72 ਲੱਖ ਰੁਪਏ ਦੀ ਕੀਮਤ ਦਾ ਇੱਕ ਚਾਂਦੀ ਦਾ ਡਿਨਰ ਸੈੱਟ ਅਤੇ 30 ਲੱਖ ਰੁਪਏ ਦਾ ਇੱਕ ਆਰਟ ਵਰਕ ਵੀ ਸ਼ਾਮਿਲ ਹੈ।
ਲੋਕ ਸਭਾ ਸਕੱਤਰੇਤ ਨੇ 8 ਦਸੰਬਰ 2023 ਨੂੰ ਕੈਸ਼ ਫਾਰ ਕਿਊਰੀ ਮਾਮਲੇ ਵਿੱਚ ਮਹੂਆ ਦੀ ਲੋਕ ਸਭਾ ਮੈਂਬਰਸਿ਼ਪ ਰੱਦ ਕਰ ਦਿੱਤੀ ਸੀ। ਮਹੂਆ ਮੋਇਤਰਾ ਨੇ 2019 ਦੀਆਂ ਲੋਕ ਸਭਾ ਚੋਣਾਂ 6 ਲੱਖ 14 ਹਜ਼ਾਰ 872 ਵੋਟਾਂ ਨਾਲ ਜਿੱਤ ਹਾਸਿਲ ਕੀਤੀ ਸੀ। ਜਦਕਿ ਭਾਜਪਾ ਦੇ ਕਲਿਆਣ ਚੌਬੇ ਨੂੰ 5 ਲੱਖ 51 ਹਜ਼ਾਰ 654 ਵੋਟਾਂ ਮਿਲੀਆਂ।
ਮਹੂਆ ਨੇ ਰਿਟਰਨਿੰਗ ਅਫਸਰ ਨੂੰ ਦਿੱਤੇ 14 ਪੰਨਿਆਂ ਦੇ ਹਲਫਨਾਮੇ ਵਿੱਚ ਆਪਣੀ ਕੁੱਲ ਆਮਦਨ ਅਤੇ ਜਾਇਦਾਦ ਦਾ ਐਲਾਨ ਕੀਤਾ ਹੈ। ਮਹੂਆ ਦੀ ਮੌਜੂਦਾ ਕਮਾਈ 12 ਲੱਖ 7 ਹਜ਼ਾਰ 541 ਰੁਪਏ ਹੈ। ਇਹ ਰਕਮ 2018-19 ਦੇ ਮੁਕਾਬਲੇ ਜਿ਼ਆਦਾ ਹੈ। 2019 ਵਿੱਚ ਉਨ੍ਹਾਂ ਦੀ ਆਮਦਨ 5 ਲੱਖ 51 ਹਜ਼ਾਰ 80 ਰੁਪਏ ਸੀ।
ਮਹੂਆ ਦੀ ਹੋਰ ਐਲਾਨੀ ਜਾਇਦਾਦ ਵਿੱਚ 9.41 ਲੱਖ ਰੁਪਏ ਦਾ 150 ਗ੍ਰਾਮ ਸੋਨਾ, 2.72 ਲੱਖ ਰੁਪਏ ਦਾ ਇੱਕ ਚਾਂਦੀ ਦਾ ਡਿਨਰ ਸੈੱਟ, 1.17 ਲੱਖ ਰੁਪਏ ਦਾ ਇੱਕ ਚਾਂਦੀ ਦਾ ਚਾਹ ਸੈੱਟ ਅਤੇ 8 ਲੱਖ ਰੁਪਏ ਦੇ ਗਹਿਣੇ ਸ਼ਾਮਿਲ ਹਨ। ਗਹਿਣਿਆਂ ਦੀ ਕੁੱਲ ਕੀਮਤ 3.5 ਕਰੋੜ ਰੁਪਏ ਹੈ। ਮਹੂਆ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਖਿਲਾਫ ਅਪਰਾਧਿਕ ਮਾਮਲਾ ਦਰਜ ਹੈ। ਜਿਸ ਦੀ ਜਾਂਚ ਚੱਲ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੱਕ ਪਹੁੰਚੇ ਫੌਜ ਦੇ ਜਵਾਨ ਤੇ ਸੇਵਾਦਾਰ, ਬਰਫ ਦੇ ਢੇਰ ਪਾਸੇ ਕਰਕੇ ਬਣਾਏ ਰਾਹ ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ