Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ

April 21, 2024 01:03 PM

-ਵੋਟ ਨੂੰ ਲਾਜ਼ਮੀ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾਵੇਗਾ-ਐਸ.ਡੀ.ਐਮ. ਜਸਪਾਲ ਸਿੰਘ
ਧਰਮਕੋਟ 21 ਅਪ੍ਰੈਲ( ਗਿਆਨ ਸਿੰਘ): 1 ਜੂਨ, 2024 ਨੂੰ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਵੋਟ ਨੂੰ ਯਕੀਨਨ ਤੌਰ ਤੇ ਇਸਤੇਮਾਲ ਕਰਨ ਦਾ ਨਾਅਰਾ ਘਰ ਘਰ ਪਹੁੰਚਾਇਆ ਜਾ ਰਿਹਾ ਹੈ ਤਾਂ ਕਿ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਹਰ ਇੱਕ ਯੋਗ ਨਾਗਰਿਕ ਦਾ ਯੋਗਦਾਨ ਯਕੀਨੀ ਬਣਾਇਆ
ਜਾ ਸਕੇ। ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਜਸਪਾਲ ਸਿੰਘ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਵੋਟ ਨੂੰ ਯਕੀਨਨ ਤੇ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਸੁਨੇਹਾ ਦੇਣ ਲਈ, ਜਾਗਰੂਕਤਾ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ਤੋਂ ਚਲਾਇਆ ਜਾ ਰਿਹਾ ਹੈ ਜਿਸਨੂੰ ਲੋਕਾਂ ਦਾ ਭਰਪੂਰ ਹੁੰਗਾਰਾ ਵੀ ਮਿਲ ਰਿਹਾ ਹੈ। ਇਨ੍ਹਾਂ ਗਤੀਵਿਧੀਆਂ ਵਿੱਚ ਵੋਟਰ ਜਾਗਰੂਕਤਾ ਤੋਂ ਇਲਾਵਾ ਵੋਟਾਂ ਸਬੰਧੀ ਵੋਟਰਾਂ ਦੇ ਹਰੇਕ ਤੌਰ ਦੇ ਸ਼ੰਕੇ ਦੂਰ ਕੀਤੇ ਜਾ ਰਹੇ ਹਨ। ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਆਰ ਕੇ ਐਸ ਇੰਟਰਨੈਸ਼ਨਲ ਪਬਲਿਕ ਸਕੂਲ ਜਨਰ, ਗਲੋਬਲ ਵਿਜਡਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਤੋਂ ਇਲਾਵਾ ਹੋਰ ਵੀ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ ਗਏ ਅਤੇ ਸਕੂਲੀ ਵਿਦਿਆਰਥੀਆਂ/ਸਟਾਫ਼ ਨੂੰ ਵੋਟਾਂ ਪ੍ਰਤੀ ਜਾਗਰੂਕ ਵੀ ਕੀਤਾ ਗਿਆ।
ਜਸਪਾਲ ਸਿੰਘ ਨੇ ਦੱਸਿਆ ਕਿ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਸਾਡਾ ਮੁਢਲਾ ਅਧਿਕਾਰ ਹੈ ਅਤੇ ਇਹ ਹਰੇਕ ਨਾਗਰਿਕ ਨੂੰ ਯਕੀਨਨ ਵਰਤਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਆਨੁਸਾਰ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ
ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੁਰਜ਼ੋਰ ਯਤਨ ਕਰ ਰਿਹਾ ਹੈ ਜਿਸਦੇ ਨਤੀਜੇ ਸਾਰਥਿਕ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਵੋਟਾਂ ਸਬੰਧੀ ਵਰਤੇ ਜਾਣ ਵਾਲੇ ਐਪ ਜਿਵੇਂ ਕਿ ਵੋਟਰ ਹੈਲਪਲਾਈਨ ਐਪ, ਸਕਸ਼ਮ ਐਪ, ਸੀ ਵਿਜ਼ਲ ਐਪ ਆਦਿ ਬਾਰੇ ਵੀ ਜਾਣਕਾਰੀ ਇਨ੍ਹਾਂ ਪ੍ਰੋਗਰਾਮਾਂ ਜਰੀਏ ਸਾਂਝੀ ਕੀਤੀ ਜਾ ਰਹੀ ਹੈ, ਯੋਗ ਉਮੀਦਵਾਰਾਂ ਦੀਆਂ ਹੁਣ ਵੀ ਵੋਟਾਂ ਬਣਾਈਆਂ ਜਾ ਰਹੀਆਂ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ