Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ

April 22, 2024 10:24 AM

ਫਿਰੋਜ਼ਪੁਰ, 22 ਅਪ੍ਰੈਲ (ਗਿਆਨ ਸਿੰਘ ) ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਜੇਸ਼ ਧੀਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ 6907 ਆਫ 2009 ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਟਾਸਕ ਫੋਰਸ ਟੀਮ ਦੇ ਮੈਬਰਾਂ ਦੇ ਸਹਿਯੋਗ ਨਾਲ ਜ਼ੀਰਾ ਰੋਡ ਅਤੇ ਕੁੱਲਗੜੀ ਵਿਖੇ ਵੱਖ ਵੱਖ ਸਕੂਲੀ ਵਾਹਨਾ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ 07 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।
ਜਿ਼ਲ੍ਹਾ ਟ੍ਰੈਫਿਕ ਇੰਚਾਰਜ ਐਸ.ਆਈ ਪਰਮਜੀਤ ਸਿੰਘ ਵੱਲੋਂ ਸਕੂਲੀ ਵਾਹਨਾਂ ਦੇ ਡਰਾਇਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਜਸਵਿੰਦਰ ਕੌਰ ਵੱਲੋਂ ਸਮੇਂ-ਸਮੇਂ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾ ਜਿਵੇ ਸੀ.ਸੀ.ਟੀ.ਵੀ ਕੈਮਰਾ, ਬੱਸ ਦੀਆਂ ਦੋਵਾ ਸਾਇਡਾ ਤੇ ਖਿੜਕੀ ਤੇ ਲੋਹੇ ਦੀ ਗਰਿੱਲ ਲੱਗੀ ਹੋਣਾ, ਫਸਟ ਏਡ ਬਾਕਸ, ਲੇਡੀ ਕਡੰਕਟਰ, ਡਰਾਇਵਰ ਕੋਲ ਡਰਾਇਵਰੀ ਹੈਵੀ ਲਾਇਸੰਸ, ਵਾਹਨ ਵਿੱਚ ਸਪੀਡ ਗਵਰਨ ਲੱਗਾ ਹੋਣਾ, ਸਕੂਲ
ਵਾਹਨ ਦਾ ਰੰਗ ਪੀਲਾ ਹੋਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਸਖਤ ਹਦਾਇਤ ਕੀਤੀ ਜਾ ਰਹੀ ਹੈ, ਜੇਕਰ ਸਕੂਲ ਵਾਹਨ ਤੋਂ ਬੱਚੇ ਨਾਲ ਕੋਈ ਦੁਰਘਟਨਾ ਹੋ ਜਾਂਦੀ ਹੈ ਤਾਂ ਇਸ ਦੀ ਜਿੰਮੇਵਾਰੀ ਸਕੂਲ ਦੀ ਹੋਵੇਗੀ ਅਤੇ ਸਕੂਲ ਪ੍ਰਿੰਸੀਪਲ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵਾਹਨ ਦੇ ਡਰਾਇਵਰਾ ਕੋਲ ਵਾਹਨ ਦੇ ਕਾਗਜ਼ ਵੀ ਪੂਰੇ ਹੋਣੇ ਚਾਹੀਦੀ ਹਨ ਤਾਂ ਜੋ ਉਨ੍ਹਾਂ ਨੂੰ
ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ। ਬੱਚਿਆ ਦੀ ਚੰਗੀ ਸੁਰੱਖਿਆ ਦੁਆਰਾ ਹੀ ਉਹਨਾ ਦੇ ਚੰਗੇ ਭਵਿੱਖ ਦੀ ਆਸ ਕੀਤੀ ਜਾ ਸਕਦੀ ਹੈ। ਇਸ ਮੌਕੇ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਸ੍ਰੀ ਸਤਨਾਮ ਸਿੰਘ, ਰਿਜ਼ਨਲ ਟਰਾਂਸਪੋਰਟ ਅਥਾਰਟੀ ਦਫਤਰ ਤੋਂ ਹਰਮੀਤ ਸਿੰਘ, ਪੰਜਾਬ ਰੋਡਵੇਜ਼ ਤੋਂ ਸੁਖਵਿੰਦਰ ਸਿੰਘ, ਟ੍ਰੈਫਿਕ ਪੁਲਿਸ ਵਿਭਾਗ ਤੋਂ ਸੁਖਦੇਵ ਸਿੰਘ, ਜਗਤਾਰ ਸਿੰਘ ਅਤੇ ਸੋਨੂ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ