Welcome to Canadian Punjabi Post
Follow us on

02

July 2025
 
ਟੋਰਾਂਟੋ/ਜੀਟੀਏ

ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ

April 22, 2024 11:45 PM

ਟੋਰਾਂਟੋ, 22 ਅਪਰੈਲ (ਪੋਸਟ ਬਿਊਰੋ) : ਨੌਰਥ ਯੌਰਕ ਵਿੱਚ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ 11 ਸਾਲਾ ਲੜਕੀ ਜ਼ਖ਼ਮੀ ਹੋ ਗਈ। ਟੋਰਾਂਟੋ ਪੈਰਾਮੈਡਿਕਸ ਵੱਲੋਂ ਉਸ ਬੱਚੀ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਦੁਪਹਿਰੇ 3 :00 ਵਜੇ ਤੋਂ ਬਾਅਦ ਇਸਲਿੰਗਟਨ ਐਵਨਿਊ ਤੋਂ ਪੂਰਬ ਵੱਲ ਫਿੰਚ ਐਵਨਿਊ ਵੈਸਟ ਤੇ ਪਰਲਡੇਲ ਐਵਨਿਊ ਉੱਤੇ ਪੁਲਿਸ ਨੂੰ ਸੱਦਿਆ ਗਿਆ। ਪੈਰਾਮੈਡਿਕਸ ਅਨੁਸਾਰ ਲੜਕੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਪਰ ਉਸ ਦੇ ਜ਼ਖ਼ਮ ਜਾਨਲੇਵਾ ਨਹੀਂ ਹਨ। ਉਸ ਨੂੰ ਸਿੱਕਕਿੱਡਜ਼ ਹਸਪਤਾਲ ਲਿਜਾਇਆ ਗਿਆ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਿਸ ਸਮੇਂ ਬੱਚੀ ਸੜਕ ਪਾਰ ਕਰ ਰਹੀ ਸੀ ਉਸ ਸਮੇਂ ਇੱਕ ਗੱਡੀ ਉਸ ਨਾਲ ਆ ਟਕਰਾਈ। ਹਾਦਸੇ ਵਿੱਚ ਸ਼ਾਮਲ ਗੱਡੀ ਦਾ ਡਰਾਈਵਰ ਵੀ ਮੌਕੇ ਉੱਤੇ ਮੌਜੂਦ ਰਿਹਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ