Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਅੰਤਰਰਾਸ਼ਟਰੀ

ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ

April 23, 2024 09:41 AM

ਕੁਆਲਾਲੰਪੁਰ, 23 ਅਪ੍ਰੈਲ (ਪੋਸਟ ਬਿਊਰੋ): ਮਲੇਸ਼ੀਆ ਦੀ ਜਲ ਸੈਨਾ ਦੇ ਦੋ ਹੈਲੀਕਾਪਟਰ ਮੰਗਲਵਾਰ ਨੂੰ ਹਵਾ ਵਿੱਚ ਟਕਰਾ ਗਏ। ਇਸ ਹਾਦਸੇ 'ਚ 10 ਲੋਕਾਂ ਦੀ ਮੌਤ ਹੋ ਗਈ ਹੈ। ਮਲੇਸ਼ੀਅਨ ਨੇਵੀ ਨੇ ਦੱਸਿਆ ਕਿ ਇਹ ਹਾਦਸਾ ਰਾਇਲ ਮਲੇਸ਼ੀਅਨ ਨੇਵੀ ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ। ਮਾਰੇ ਗਏ ਸਾਰੇ ਲੋਕ ਜਲ ਸੈਨਾ ਦੇ ਚਾਲਕ ਦਲ ਦੇ ਮੈਂਬਰ ਸਨ।
ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਸਵੇਰੇ 9:30 ਵਜੇ ਪੇਰਾਕ ਦੇ ਲੁਮੁਟ ਨੇਵਲ ਬੇਸ 'ਤੇ ਵਾਪਰਿਆ। ਸਾਰੀਆਂ ਲਾਸ਼ਾਂ ਨੂੰ ਲੁਮਟ ਏਅਰ ਬੇਸ ਦੇ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿੱਥੇ ਉਨ੍ਹਾਂ ਦੀ ਪਛਾਣ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਲੋਕਾਂ ਦੀ ਉਮਰ 40 ਸਾਲ ਤੋਂ ਘੱਟ ਹੈ।
ਹੈਲੀਕਾਪਟਰਾਂ ਦੀ ਟੱਕਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਮਲੇਸ਼ੀਅਨ ਫ੍ਰੀ ਪ੍ਰੈੱਸ ਦੀ ਰਿਪੋਰਟ ਮੁਤਾਬਕ ਜਲ ਸੈਨਾ ਦੀ 90ਵੀਂ ਵਰ੍ਹੇਗੰਢ ਦੀ ਪਰੇਡ ਲਈ ਰਿਹਰਸਲ ਚੱਲ ਰਹੀ ਸੀ। ਫਿਰ ਐੱਚਓਐੱਮ (ਐੱਮ503-3) ਹੈਲੀਕਾਪਟਰ ਫੇਨੇਕ ਹੈਲੀਕਾਪਟਰ ਦੇ ਰੋਟਰ ਨਾਲ ਟਕਰਾ ਗਿਆ।
ਇਸ ਤੋਂ ਬਾਅਦ ਫੇਨੇਕ ਹੈਲੀਕਾਪਟਰ ਨੇੜੇ ਦੇ ਇੱਕ ਸਵੀਮਿੰਗ ਪੂਲ ਵਿੱਚ ਡਿੱਗ ਗਿਆ। ਐੱਚਓਐੱਮ ਹੈਲੀਕਾਪਟਰ ਬੇਸ ਦੇ ਸਟੇਡੀਅਮ ਦੇ ਨੇੜੇ ਕਰੈਸ਼ ਹੋ ਗਿਆ। ਇਹ ਟੱਕਰ ਕਿਉਂ ਅਤੇ ਕਿਵੇਂ ਹੋਈ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਲੇਸ਼ੀਅਨ ਨੇਵੀ ਨੇ ਕਿਹਾ ਕਿ ਉਨ੍ਹਾਂ ਦੀ ਇਕ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾ ਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤ ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾ ਪ੍ਰਵਾਸੀਆਂ ਨੇ ਅਮਰੀਕਾ ਨੂੰ ਮਜ਼ਬੂਤ ਬਣਾਇਆ, ਚੀਨ ਅਤੇ ਭਾਰਤ ਪ੍ਰਵਾਸੀਆਂ ਨੂੰ ਨਫ਼ਰਤ ਕਰਦੇ ਹਨ : ਬਾਇਡਨ ਅਮਰੀਕੀ ਪੁਲਿਸ ਨੇ ਗੋਲਡੀ ਬਰਾੜ ਦੇ ਜਿ਼ੰਦਾ ਹੋਣ ਦਾ ਕੀਤਾ ਦਾਅਵਾ, ਕਿਹਾ ਮਾਰਿਆ ਗਿਆ ਵਿਅਕਤੀ ਕੋਈ ਹੋਰ ਉੱਤਰੀ ਕੋਰੀਆ ਦੇ ਤਾਨਾਸ਼ਾਹ ਨੂੰ ਖੁਸ਼ ਰੱਖਣ ਲਈ ਬਣਾਇਆ ਜਾਦਾ ਹੈ 'ਪਲੇਜ਼ਰ ਸਕੁਐਡ' ਅਮਰੀਕਾ 'ਚ ਫਲਸਤੀਨ ਦੇ ਪੱਖ ਵਿਚ ਅਮਦੋਲਨ ਦੌਰਾਨ 1300 ਗ੍ਰਿਫ਼ਤਾਰ ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ