Welcome to Canadian Punjabi Post
Follow us on

02

July 2025
 
ਪੰਜਾਬ

ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ

April 23, 2024 11:51 AM

-ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੇਦਿੱਤਾ ਸੰਦੇਸ਼ 'ਬੂਟੇ ਲਾਵਾਂਗੇ ਅਤੇ ਵੋਟ ਪਾਵਾਂਗੇ'
ਐਸ.ਏ.ਐਸ.ਨਗਰ, 23 ਅਪ੍ਰੈਲ (ਗਿਆਨ ਸਿੰਘ): ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਵੱਲੋਂ ਵੋਟਰ ਜਾਗਰੂਕਤਾ `ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਦਿੱਤੇ ਹਰ ਟੀਚੇ ਦੀ ਪੂਰਤੀ ਲਈ ਵੱਧ ਚੜਕੇ ਯੋਗਦਾਨ ਪਾਇਆ ਜਾ ਰਿਹਾ ਹੈ। ਵਿਸ਼ਵ ਧਰਤ ਦਿਵਸ ਦੇ ਮੌਕੇ ਆਲਮੀ ਤਪਸ਼ ਨੂੰ ਘਟਾਉਣ ਦੇ ਯਤਨਾਂ ਤਹਿਤ ਕਾਲਜ ਕੈਂਪਸ ਵਿੱਚ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿਚ ਸਟਾਫ ਅਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੇ ਬੂਟੇ ਲਗਾਕੇ ਮਜ਼ਬੂਤ ਲੋਕਤੰਤਰ ਅਤੇ ਸਵੱਸਥ ਵਾਤਾਵਰਣ ਦਾ ਸੁਨੇਹਾ ਦਿੱਤਾ। ਇਸ ਮੌਕੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 3-ਬੀ-1 ਤੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਵਿਦਿਅਕ ਸੰਸਥਾਵਾਂ ਦੇ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਮਜਬੂਤ ਲੋਕਤੰਤਰਿਕ ਪ੍ਰੰਪਰਾਵਾਂ ਨੂੰ ਬਲ ਬਖਸ਼ਣ ਲਈ ਇਸ ਮੁਹਿੰਮ ਦਾ ਅਗਾਜ ਜ਼ਿਲ੍ਹਾ ਸਿੱਖਿਆ ਅਫਸਰ ਸਤਨਾਮ ਸਿੰਘ ਬਾਠ ਦੇ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਕੀਤਾ ਗਿਆ ਸੀ। ਜ਼ਿਲ੍ਹਾ ਉਪ ਸਿੱਖਿਆ ਅਤੇ ਸਕੂਲਾਂ ਵਿੱਚ ਸਵੀਪ ਦੇ ਨੋਡਲ ਇੰਚਾਰਜ ਅੰਗਰੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਅਤੇ ਪੋਲਿੰਗ ਬੂਥ ਉਪਰ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਆਲਮੀ ਤਪਸ਼ ਕਾਰਨ ਮਈ ਜੂਨ ਮਹੀਨੇ ਚੱਲਣ ਵਾਲੀ ਲੂੰ ਤੋਂ ਰਾਹਤ ਪਾਈ ਜਾ ਸਕੇ। ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਰਾਜੀਵ ਪੁਰੀ ਜੋ ਕਿ ਜ਼ਿਲ੍ਹੇ ਦੀਆਂ ਸਮੂਹ ਤਕਨੀਕੀ ਸੰਸਥਾਵਾਂ ਦੇ ਨੋਡਲ ਅਧਿਕਾਰੀ ਹਨ ਨੇ ਦੱਸਿਆ ਕਿ ਸਮੂਹ ਕਾਲਜਾਂ ਨੂੰ ਕਿਹਾ ਗਿਆ ਹੈ ਕਿ ਕਾਲਜ ਦੀ ਵੈਬਸਾਈਟ ਅਤੇ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਉਪਰ ਵੋਟਰ ਜਾਗਰੂਕਤਾ ਅਤੇ 1 ਜੂਨ ਨੂੰ ਪੰਜਾਬ ਕਰੇਗਾ ਵੋਟ ਦੇ ਸਲੋਗਨ ਪਾਏ ਜਾਣ। ਇਸ ਮੌਕੇ ਮਕੈਨੀਕਲ ਵਿੰਗਦੇ ਮੁਖੀ ਸੰਜੀਵ ਜਿੰਦਲ, ਕੁਲਦੀਪ ਰਾਏ ਅਤੇ ਪ੍ਰੋ. ਪਰਮਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ