Welcome to Canadian Punjabi Post
Follow us on

03

May 2024
ਬ੍ਰੈਕਿੰਗ ਖ਼ਬਰਾਂ :
ਬ੍ਰਾਜ਼ੀਲ 'ਚ ਭਾਰੀ ਮੀਂਹ ਕਾਰਨ 29 ਲੋਕਾਂ ਦੀ ਮੌਤ, 60 ਤੋਂ ਵੱਧ ਲੋਕ ਲਾਪਤਾਬੋਇੰਗ ਜਹਾਜ਼ 'ਚ ਗੜਬੜੀ ਦਾ ਪਰਦਾਫਾਸ਼ ਕਰਨ ਵਾਲੇ ਵ੍ਹਿਸਲਬਲੋਅਰ ਦੀ ਹੋਈ ਮੌਤੀ ਮੋਟਾਪਾ ਘੱਟ ਕਰਨ ਲਈ ਪਿਤਾ 6 ਸਾਲ ਦੇ ਬੇਟੇ ਨੂੰ ਟਰੇਡ ਮਿੱਲ 'ਤੇ ਭਜਾਉਂਦਾ ਰਿਹਾ, ਬੇਟੇ ਦੀ ਹੋਈ ਮੌਤਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਹਮਾਸ ਨੂੰ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰਨ ਲਈ ਕਿਹਾਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤਮੋਦੀ ਲਿਆਏ ਭ੍ਰਿਸ਼ਟਾਚਾਰ ਦੀ ਸਭ ਤੋਂ ਵੱਡੀ ਯੋਜਨਾ : ਪ੍ਰਿਅੰਕਾ -ਕੋਵਿਡ ਸਰਟੀਫਿਕੇਟ ਤੋਂ ਪੀਐੱਮ ਦੀ ਫੋਟੋ ਗਾਇਬ ਭਾਰਤੀ ਪਰਿਵਾਰ ਸੀਰਮ ਇੰਸਟੀਚਿਊਟ ਦੇ ਖਿਲਾਫ ਕੇਸ ਦੀ ਤਿਆਰੀ `ਚ, ਕਿਹਾ ਕੋਵਿਸ਼ੀਲਡ ਲਗਾਉਣ ਤੋਂ 7 ਦਿਨਾਂ ਬਾਅਦ ਬੇਟੀ ਦੀ ਹੋ ਗਈ ਸੀ ਮੌਤਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਹਟਾਇਆ
 
ਪੰਜਾਬ

ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ

April 23, 2024 11:53 AM

-ਸੀਨੀਅਰ ਸਿਟੀਜ਼ਨਾਂ ਲਈ ਲਗਾਇਆ ਮੈਡੀਕਲ ਜਾਂਚ ਕੈਂਪ
ਮੋਗਾ, 23 ਅਪ੍ਰੈਲ (ਗਿਆਨ ਸਿੰਘ): ਇਸ ਵਾਰ ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰੇਕ ਵਰਗ ਤੱਕ ਪਹੁੰਚ ਕਰਕੇ ਉਹਨਾਂ ਨੂੰ ਵੋਟ ਪਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਨ੍ਹਾਂ ਯਤਨਾਂ ਦੀ ਲਗਾਤਾਰਤਾ ਵਿੱਚ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਸੀਨੀਅਰ ਸਿਟੀਜ਼ਨਾਂ ਨਾਲ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਸੀਨੀਅਰ ਸਿਟੀਜ਼ਨ ਸਮਾਜ ਦੇ ਇੱਕ ਵੱਡੇ ਅਤੇ ਬੁੱਧੀਜੀਵੀ ਵਰਗ ਵਿੱਚ ਆਉਂਦੇ ਹਨ ਜੇਕਰ ਇਹਨਾਂ ਦਾ ਸਾਥ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਮਿਲੇ ਤਾਂ ਵੋਟ ਫ਼ੀਸਦੀ ਵਿੱਚ ਵੱਡਾ ਵਾਧਾ ਕੀਤਾ ਜਾ ਸਕਦਾ ਹੈ।ਉਹਨਾਂ ਦੱਸਿਆ ਕਿ ਬਜ਼ੁਰਗ ਆਪਣੇ ਪਰਿਵਾਰ ਦੀਆਂ ਸਾਰੀਆਂ ਯੋਗ ਵੋਟਾਂ ਦੇ ਸਹੀ ਇਸਤੇਮਾਲ ਲਈ ਪ੍ਰਸ਼ਾਸ਼ਨ ਦਾ ਸਾਥ ਦੇਣ। ਚੋਣ ਕਮਿਸ਼ਨ ਬਜ਼ੁਰਗ ਵੋਟਰਾਂ ਲਈ ਉਹ ਸਾਰੀਆਂ ਸਹੂਲਤਾਂ ਪੋਲਿੰਗ ਬੂਥਾਂ ਉੱਪਰ ਮੁਹੱਈਆ ਕਰਵਾਏਗਾ ਜਿਸ ਨਾਲ ਉਹ ਆਪਣੀ ਵੋਟ ਦਾ ਇਸਤੇਮਾਲ ਬੜੀ ਹੀ ਆਸਾਨੀ ਨਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਬਜੁਰਗ ਵੋਟਰਾਂ ਲਈ ਪਿੱਕ ਐਂਡ ਡਰਾਪ ਅਤੇ ਵੀਲ੍ਹ ਚੇਅਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਸੀਨੀਅਰ ਸਿਟੀਜ਼ਨ ਵੋਟਰਾਂ ਲਈ ਇੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸਦਾ ਬਜੁਰਗ ਵੋਟਰਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ। ਕੁਲਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨਾਂ, ਮਹਿਲਾ ਵੋਟਰਾਂ ਤੇ ਦਿਵਿਆਂਗ ਵੋਟਰਾਂ ਲਈ ਪੋਲਿੰਗ ਬੂਥਾਂ ਉੱਪਰ ਪ੍ਰਭਾਵਸ਼ਾਲੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ, ਸ਼ਾਮਿਆਨੇ, ਮੈਡੀਕਲ ਸਹੂਲਤਾਂ ਨਾਲ ਲੈਸ ਪੋਲਿੰਗ ਬੂਥ ਇਸ ਵਾਰ ਵੋਟਰਾਂ ਲਈ ਖਿੱਚ ਦਾ ਕੇਂਦਰ ਬਣਨਗੇ।
ਸਹਾਇਕ ਕਮਿਸ਼ਨਰ (ਜ)-ਕਮ-ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਵੱਲੋਂ ਸਮੂਹ ਸੀਨੀਅਰ ਸਿਟੀਜ਼ਨਾਂ ਨੂੰ ਆਪਣੀ ਵੋਟ ਦੇ ਇਸਤੇਮਾਲ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਜਰੂਰੀ ਹੈ।ਉਨ੍ਹਾਂ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਸ਼ਾਸ਼ਨ ਦੇ ਸੱਦੇ ਉੱਪਰ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨਾਂ ਦੀ ਪਹੁੰਚ ਇਸ ਗੱਲ ਦਾ ਸਬੂਤ ਦੇ ਰਹੀ ਹੈ ਕਿ ਸੀਨੀਅਰ ਸਿਟੀਜ਼ਨ ਵੋਟਾਂ ਪ੍ਰਤੀ ਸੁਚੇਤ ਹਨ ਅਤੇ ਉਹ ਵੋਟ ਫੀਸਦੀ ਵਧਾਉਣ ਲਈ ਆਪਣੇ ਆਪਣੇ ਪੱਧਰ ਉੱਪਰ ਜਰੂਰ ਉਪਰਾਲੇ ਕਰਨਗੇ।
ਹਾਜ਼ਰੀਨ ਨੇ ਪ੍ਰਸ਼ਾਸ਼ਨ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਆਪਣੇ ਪਰਿਵਾਰ ਸਮੇਤ ਵੋਟ ਦਾ ਇਸਤੇਮਾਲ ਕਰਨਗੇ।
ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਸਵੀਪ ਨੋਡਲ ਅਫ਼ਸਰ ਮੋਗਾ ਅਮਨਦੀਪ ਗੋਸਵਾਮੀ, ਸਹਾਇਕ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ, ਐਸ.ਕੇ. ਬਾਂਸਲ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਜ਼ਿਲ੍ਹੇ ਵਿੱਚ 11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ "ਸ੍ਰੀ ਗੁਰੂ ਤੇਗ ਬਹਾਦਰ ਜੀ" ਦਾ ਪ੍ਰਕਾਸ਼ ਪੁਰਬ ਰਕਬਾ ਭਵਨ ਵਿਖੇ ਮਨਾਇਆ