Welcome to Canadian Punjabi Post
Follow us on

23

June 2025
 
ਭਾਰਤ

ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ

April 23, 2024 12:43 PM

ਨਵੀਂ ਦਿੱਲੀ, 23 ਅਪ੍ਰੈਲ (ਪੋਸਟ ਬਿਊਰੋ): ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮੰਗਲਵਾਰ 23 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ, ਫਿਰ 23 ਅਪ੍ਰੈਲ ਤੱਕ ਵਧਾ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ (26 ਅਪ੍ਰੈਲ) ਅਤੇ ਤੀਜੇ (7 ਮਈ) ਪੜਾਅ ਦੀ ਵੋਟਿੰਗ ਦੌਰਾਨ ਜੇਲ੍ਹ 'ਚ ਹੀ ਰਹਿਣਗੇ।
ਕੇਜਰੀਵਾਲ ਤੋਂ ਇਲਾਵਾ ਬੀ.ਆਰ.ਐੱਸ. ਆਗੂ ਕੇ. ਕਵਿਤਾ ਅਤੇ ਇਕ ਹੋਰ ਦੋਸ਼ੀ ਚਰਨਪ੍ਰੀਤ ਦੀ ਹਿਰਾਸਤ ਵੀ 7 ਮਈ ਤੱਕ ਵਧਾ ਦਿੱਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੁਣਵਾਈ ਦੌਰਾਨ ਕਿਹਾ ਕਿ ਕੇ. ਕਵਿਤਾ ਦੇ ਮਾਮਲੇ 'ਚ ਏਜੰਸੀ 60 ਦਿਨਾਂ 'ਚ ਚਾਰਜਸ਼ੀਟ ਦਾਖਲ ਕਰੇਗੀ।
ਈਡੀ ਨੇ 21 ਮਾਰਚ ਨੂੰ ਸ਼ਰਾਬ ਪਾਲਿਸੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ 22 ਮਾਰਚ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਪੇਸ਼ੀ ਹੋਈ। ਜਿੱਥੋਂ ਉਨ੍ਹਾਂ ਨੂੰ 28 ਮਾਰਚ ਤੱਕ ਈਡੀ ਰਿਮਾਂਡ 'ਤੇ ਭੇਜ ਦਿੱਤਾ ਗਿਆ। ਉਹ 1 ਅਪ੍ਰੈਲ ਤੋਂ ਤਿਹਾੜ ਜੇਲ 'ਚ ਬੰਦ ਹਨ।
ਇਸ ਦੌਰਾਨ ਤਿਹਾੜ ਪ੍ਰਸ਼ਾਸਨ ਨੇ ਕਿਹਾ ਕਿ ਕੇਜਰੀਵਾਲ ਨੂੰ ਸੋਮਵਾਰ ਸ਼ਾਮ ਨੂੰ ਇਨਸੁਲਿਨ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸ਼ਾਮ 7 ਵਜੇ ਉਨ੍ਹਾਂ ਦਾ ਸ਼ੂਗਰ ਲੈਵਲ 217 ਤੱਕ ਪਹੁੰਚ ਗਿਆ ਸੀ, ਇਸ ਲਈ ਉਨ੍ਹਾਂ ਨੂੰ ਘੱਟ-ਡੋਜ਼ ਵਾਲੀ ਇਨਸੁਲਿਨ ਦੀਆਂ ਦੋ ਯੂਨਿਟਾਂ ਦਿੱਤੀਆਂ ਗਈਆਂ। ਏਮਜ਼ ਦੀ ਟੀਮ ਨੇ ਕਿਹਾ ਸੀ ਕਿ ਜੇਕਰ ਲੈਵਲ 200 ਨੂੰ ਪਾਰ ਕਰਦਾ ਹੈ ਤਾਂ ਉਨ੍ਹਾਂ ਨੂੰ ਘੱਟ ਡੋਜ਼ ਇਨਸੁਲਿਨ ਦਿੱਤੀ ਜਾ ਸਕਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸਾਈਕਲ 'ਤੇ ਸਵਾਰ ਪਤੀ, ਤਨੀ ਤੇ ਬੇਟੀ `ਤੇ ਪਲਟਿਆ ਮੂੰਗਫਲੀ ਦੇ ਛਿਲਕੇ ਨਾਲ ਭਰਿਆ ਟਰੱਕ, ਮੌਤ 3 ਇੰਡੀਗੋ ਅਧਿਕਾਰੀਆਂ ਵਿਰੁੱਧ ਐੱਸਸੀ/ਐੱਸਟੀ ਐਕਟ ਤਹਿਤ ਮਾਮਲਾ ਦਰਜ, ਟ੍ਰੇਨੀ ਪਾਇਲਟ ਨੇ ਗੁਰੂਗ੍ਰਾਮ ਵਿੱਚ ਜਾਤੀ ਸੂਚਕ ਟਿੱਪਣੀਆਂ ਦਾ ਲਾਇਆ ਦੋਸ਼ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਵਿਰੁੱਧ ਐੱਫਆਈਆਰ ਰਾਜਿਸਥਾਨ ਵਿੱਚ ਸੜਕ ਹਾਦਸੇ `ਚ 2 ਭਰਾਵਾਂ ਸਮੇਤ 3 ਲੋਕਾਂ ਦੀ ਮੌਤ ਝਾਰਖੰਡ ਦੇ ਪਲਾਮੂ ਵਿੱਚ ਤਲਾਬ ਵਿੱਚ ਡੁੱਬਣ ਕਾਰਨ ਦੋ ਚਚੇਰੇ ਭਰਾਵਾਂ ਦੀ ਮੌਤ ਬਿਹਾਰ ਵਿਚ ਬਦਮਾਸ਼ਾਂ ਨੇ ਲੋਕਾਂ ਘਰਾਂ `ਚ ਬੰਧਕ ਬਣਾਕੇ 10 ਲੱਖ ਦੇ ਗਹਿਣੇ ਲੁੱਟੇ ਭਾਰਤ ਨੂੰ ਆਪਣੇ ਗੁਆਂਢੀ ਦੇਸ਼ਾਂ ਨਾਲ ਚੰਗੇ ਅਤੇ ਆਸਾਨ ਸਬੰਧਾਂ ਦੀ ਉਮੀਦ ਨਹੀਂ ਕਰਨੀ ਚਾਹੀਦੀ : ਜੈਸ਼ੰਕਰ ਕਰਿਆਨੇ ਦੀ ਦੁਕਾਨ `ਚ ਵੇਚੀ ਜਾ ਰਹੀ ਸੀ ਸ਼ਰਾਬ, ਪੁਲਿਸ ਨੇ ਮਾਰਿਆ ਛਾਪਾ, ਦੁਕਾਨਦਾਰ ਗ੍ਰਿਫ਼ਤਾਰ ਅਹਿਮਦਾਬਾਦ ਜਹਾਜ਼ ਹਾਦਸੇ ਦੇ 177 ਮ੍ਰਿਤਕਾਂ ਦੇ ਡੀਐੱਨਏ ਮੈਚ, 124 ਲਾਸ਼ਾਂ ਪਰਿਵਾਰਾਂ ਨੂੰ ਸੌਪੀਆਂ ਭਾਰਤੀ ਨਾਗਰਿਕਾਂ ਨੂੰ ਤਹਿਰਾਨ ਛੱਡਣ ਤੇ ਸੁਰੱਖਿਅਤ ਟਿਕਾਣਿਆਂ ’ਤੇ ਜਾਣ ਦੀ ਸਲਾਹ