Welcome to Canadian Punjabi Post
Follow us on

02

July 2025
 
ਅੰਤਰਰਾਸ਼ਟਰੀ

ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ

April 24, 2024 01:08 PM

ਸੈਕਰਾਮੈਂਟੋ, ਕੈਲੀਫੋਰਨੀਆ, 24 ਅਪ੍ਰੈਲ (ਹੁਸਨ ਲੜੋਆ ਬੰਗਾ): ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਹੱਥੋਪਾਈ ਹੋਣ ਦੀ ਖਬਰ ਹੈ । ਇਕ ਲਾਅ ਇਨਫੋਰਸਮੈਂਟ ਅਫਸਰ ਅਨੁਸਾਰ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਤਿਤਰ ਬਿਤਰ ਕਰਨ ਲਈ ਯੁਨੀਵਰਸਿਟੀ ਵਿਚ ਦਾਖਲ ਹੋਈ ਤੇ ਨਿਊਯਾਰਕ ਪੁਲਿਸ ਵਿਭਾਗ ਦੇ ਅਫਸਰਾਂ ਵੱਲੋਂ 100 ਤੋਂ ਵਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਹ ਪ੍ਰਦਰਸ਼ਨ ਯੁਨੀਵਰਸਿਟੀ ਦੇ ਪ੍ਰਧਾਨ ਨੇਮਤ '' ਮਿਨਓਚ'' ਸ਼ਫਿਕ ਦੀ ਯਹੂਦੀਆਂ ਨਾਲ ਭੇਦਭਾਵ ਬਾਰੇ ਵਾਸ਼ਿੰਗਟਨ, ਡੀ ਸੀ ਵਿਚ ਸਦਨ ਦੀ ਸਿੱਖਿਆ ਕਮੇਟੀ ਅੱਗੇ ਪੇਸ਼ੀ ਤੋਂ ਪਹਿਲਾਂ ਹੋਇਆ ਹੈ। ਪੁਲਿਸ ਅਫਸਰ ਅਨੁਸਾਰ ਕੁਝ ਪ੍ਰਦਰਸ਼ਨਕਾਰੀਆਂ ਨੂੰ ਬਿਨਾਂ ਕਿਸੇ ਵਿਰੋਧ ਦੇ ਹਿਰਾਸਤ ਵਿਚ ਲੈ ਲਿਆ ਗਿਆ। ਪ੍ਰਦਰਸ਼ਨਕਾਰੀ ਅਪਰ ਮੈਨਹਟਨ ਵਿਚ ਇਕੱਠੇ ਹੋਏ ਤੇ ਉਨਾਂ ਨੇ ਉਥੇ ਟੈਂਟ ਲਾ ਦਿੱਤੇ। ਇਸ ਉਪਰੰਤ ਇਸਰਾਈਲ ਸਮਰਥਕ ਸਮੂੰਹ ਵੀ ਉਥੇ ਪਹੁੰਚ ਗਿਆ। ਅਨੇਕਾਂ ਪ੍ਰਦਰਸ਼ਨਕਾਰੀਆਂ ਜਿਨਾਂ ਦੇ ਹੱਥਾਂ ਵਿਚ ਫਲਸਤੀਨੀ ਝੰਡੇ ਫੜੇ ਹੋਏ ਸਨ, ਦੀ ਪੁਲਿਸ ਅਫਸਰਾਂ ਨਾਲ ਬਹਿਸ ਹੋਈ ਤੇ ਕੁਝ ਪ੍ਰਦਰਸ਼ਨਕਾਰੀ ਪੁਲਿਸ ਅਫਸਰਾਂ ਨਾਲ ਭਿੜ ਗਏ। ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਵਿਰੁੱਧ ਦਾਇਰ ਮਾਮਲੇ ਬਾਰੇ ਕੁਝ ਨਹੀਂ ਕਿਹਾ ਤੇ ਨਾ ਹੀ ਗ੍ਰਿਫਤਾਰੀਆਂ ਬਾਰੇ ਕੋਈ ਹੋਰ ਜਾਣਕਾਰੀ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਯੁਨੀਵਰਸਿਟੀ ਵਿਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ ਤੇ ਕੈਂਪਸ ਦੇ ਗੇਟ ਬੰਦ ਕਰ ਦਿੱਤੇ ਗਏ ਹਨ। ਯੁਨੀਵਰਸਿਟੀ ਦਾ ਸ਼ਨਾਖਤੀ ਕਾਰਡ ਵਿਖਾ ਕੇ ਹੀ ਅੰਦਰ ਦਾਖਲ ਹੋਇਆ ਜਾ ਸਕਦਾ ਹੈ। ਇਸੇ ਦੌਰਾਨ ਕੋਲੰਬੀਆ ਯੁਨੀਵਰਸਿਟੀ ਦੇ ਪ੍ਰਧਾਨ ਨੇਮਤ '' ਮਿਨਓਚ'' ਸ਼ਫਿਕ ਨੇ ਕਿਹਾ ਹੈ ਕਿ ਉਸ ਨੇ ਪੁਲਿਸ ਨੂੰ ਇਕ ਪੱਤਰ ਲਿਖ ਕੇ ਪ੍ਰਦਰਸ਼ਨਕਾਰੀਆਂ ਨੂੰ ਉਥੋਂ ਹਟਾਉਣ ਲਈ ਕਿਹਾ ਸੀ। ਪ੍ਰਧਾਨ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀ ਯੁਨੀਵਰਸਿਟੀ ਦੇ ਨਿਯਮਾਂ ਤੇ ਨੀਤੀਆਂ ਦੀ ਉਲੰਘਣਾ ਕਰ ਰਹੇ ਹਨ। ਉਨਾਂ ਕਿਹਾ ਕਿ ਮੈ ਇਹ ਅਸਧਾਰਨ ਕਦਮ ਚੁੱਕਿਆ ਹੈ ਕਿਉਂਕਿ ਅਸਧਾਰਨ ਹਾਲਾਤ ਪੈਦਾ ਹੋ ਗਏ ਸਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ