Welcome to Canadian Punjabi Post
Follow us on

06

May 2024
 
ਟੋਰਾਂਟੋ/ਜੀਟੀਏ

ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ

April 25, 2024 10:59 PM

ਇਟੋਬੀਕੋ, 25 ਅਪਰੈਲ (ਪੋਸਟ ਬਿਊਰੋ) : ਇਟੋਬੀਕੋ ਦੀ ਇੱਕ ਰਿਹਾਇਸ਼ੀ ਬਿਲਡਿੰਗ ਦੇ ਇੱਕ ਅਪਾਰਟਮੈਂਟ ਵਿੱਚ ਹਿੰਸਕ ਤੌਰ ਉੱਤੇ ਦਾਖਲ ਹੋ ਕੇ 30 ਸਾਲਾ ਵਿਅਕਤੀ ਦੀ ਜਾਨ ਲੈਣ ਵਾਲੇ ਤਿੰਨ ਮਸ਼ਕੂਕਾਂ ਦੀ ਪੁਲਿਸ ਭਾਲ ਕਰ ਰਹੀ ਹੈ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਜਾਂਚਕਾਰਾਂ ਨੇ ਦੱਸਿਆ ਕਿ ਵੀਰਵਾਰ ਨੂੰ ਤੜ੍ਹਕੇ 2:30 ਵਜੇ ਤੋਂ ਪਹਿਲਾਂ ਤਿੰਨ ਮਸ਼ਕੂਕ ਲੇਕ ਸ਼ੋਰ ਬੁਲੇਵਾਰਡ ਵੈਸਟ ਤੇ ਲਾਂਗ ਬ੍ਰਾਂਚ ਐਵਨਿਊ ਦੇ ਇੱਕ ਅਪਾਰਟਮੈਂਟ ਵਿੱਚ ਜਬਰੀਂ ਇੱਕ ਫਲੈਟ ਵਿੱਚ ਦਾਖਲ ਹੋ ਗਏ ਤੇ ਕੀਮਤੀ ਸਮਾਨ ਦੀ ਮੰਗ ਕਰਨ ਲੱਗੇ। ਇਸ ਸੰਘਰਸ਼ ਵਿੱਚ ਹੀ ਉਨ੍ਹਾਂ ਗੋਲੀ ਚਲਾ ਦਿੱਤੀ ਜਿਹੜੀ 30 ਸਾਲਾ ਵਿਅਕਤੀ ਨੂੰ ਲੱਗੀ। ਜ਼ਖ਼ਮੀ ਹਾਲਤ ਵਿੱਚ ਉਸ ਵਿਅਕਤੀ ਨੂੰ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਉਸ ਦੀ ਪਛਾਣ ਟੋਰਾਂਟੋ ਦੇ ਮੈਥਿਊ ਬਰਗਾਰਟ ਵਜੋਂ ਹੋਈ ਹੈ।
ਪੁਲਿਸ ਨੇ ਦੱਸਿਆ ਕਿ ਹਾਦਸੇ ਸਮੇਂ ਬਰਗਾਰਟ ਆਪਣੇ ਦੋਸਤ ਦੇ ਘਰ ਆਇਆ ਹੋਇਆ ਸੀ। ਸ਼ੂਟਿੰਗ ਵਿੱਚ ਉਸ ਦੇ ਦੋਸਤ ਨੂੰ ਕੋਈ ਨੁਕਸਾਨ ਨਹੀਂ ਹੋਇਆ। ਟੋਰਾਂਟੋ ਪੁਲਿਸ ਦਾ ਮੰਨਣਾ ਹੈ ਕਿ ਇਸ ਘਟਨਾ ਨੂੰ ਸੋਚ ਸਮਝ ਕੇ ਅੰਜਾਮ ਦਿੱਤਾ ਗਿਆ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਮ੍ਰਿਤਕ ਨੂੰ ਮਸ਼ਕੂਕ ਜਾਣਦੇ ਸਨ। ਜਾਂਚਕਾਰਾਂ ਨੇ ਦੱਸਿਆ ਕਿ ਮਸ਼ਕੂਕਾਂ ਨੇ ਮੂੰਹ ਢਕੇ ਹੋਏ ਸਨ ਤੇ ਕਾਲੇ ਰੰਗ ਦੇ ਕੱਪੜੇ ਪਾਏ ਹੋਏ ਸਨ। ਉਹ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਚਿੱਟੀ ਜਾਂ ਹਲਕੇ ਰੰਗ ਦੀ ਸੇਡਾਨ ਵਿੱਚ ਸਵਾਰ ਹੋ ਕੇ ਪਹਿਲਾਂ ਲਾਂਗ ਬ੍ਰਾਂਚ ਦੇ ਦੱਖਣ ਵੱਲ ਗਏ ਤੇ ਫਿਰ ਲੇਕ ਸ਼ੋਰ ਬੁਲੇਵਾਰਡ ਦੇ ਪੱਛਮ ਵੱਲ ਚਲੇ ਗਏ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਪੀਐੱਸਬੀ ਸੀਨੀਅਰਜ਼ ਕਲੱਬ ਵੱਲੋਂ ‘ਸਿੱਖ ਹੈਰੀਟੇਜ ਡੇਅ’ ਨਾਲ ਜੁੜੇ ਸਮਾਗ਼ਮ ‘ਚ ਮੈਂਟਲ ਹੈੱਲਥ ‘ਤੇ ਸੈਮੀਨਾਰ ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ