Welcome to Canadian Punjabi Post
Follow us on

16

May 2024
ਬ੍ਰੈਕਿੰਗ ਖ਼ਬਰਾਂ :
ਕੋਹਲੀ, ਸ਼ਾਹਰੁਖ ਖਾਨ ਤੇ ਹੋਰ ਕਈਆਂ ਦੇ ਬਾਈਕਾਟ ਦੀ ਮੰਗ, ਗਾਜ਼ਾ ਦੀ ਸਥਿਤੀ 'ਤੇ ਚੁੱਪੀ 'ਤੇ ਨਾਰਾਜ਼ਗੀਪ੍ਰਸ਼ਾਂਤ ਮਹਾਸਾਗਰ ਵਿੱਚ ਨਿਊ ਕੈਲੇਡੋਨੀਆ ਵਿੱਚ ਫਰਾਂਸ ਖਿਲਾਫ ਪ੍ਰਦਰਸ਼ਨ, 5 ਲੋਕਾਂ ਦੀ ਮੌਤ, 200 ਗ੍ਰਿਫ਼ਤਾਰਰਾਸ਼ਟਰਪਤੀ ਬਣਨ ਤੋਂ ਬਾਅਦ ਪੁਤਿਨ ਪਹੁੰਚੇ ਚੀਨ, ਜਿਨਪਿੰਗ ਨਾਲ ਕੀਤੀ ਮੁਲਾਕਾਤਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ
 
ਭਾਰਤ

ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ

April 29, 2024 11:23 AM

ਨਵੀਂ ਦਿੱਲੀ, 29 ਅਪ੍ਰੈਲ (ਪੋਸਟ ਬਿਊਰੋ): ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਲਕੱਤਾ ਹਾਈਕੋਰਟ ਦੇ ਉਸ ਫੈਸਲੇ `ਤੇ ਰੋਕ ਲਗਾ ਦਿੱਤੀ, ਇਸ `ਚ ਹਾਈ ਕੋਰਟ ਨੇ ਸੀਬੀਆਈ ਨੂੰ ਅਧਿਆਪਕ ਭਰਤੀ ਘਪਲੇ `ਚ ਪੱਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਨਿਯੁਕਤੀਆਂ ਨੂੰ ਰੱਦ ਕਰਨ ਦੇ ਫੈਸਲੇ `ਤੇ ਫਿਲਹਾਲ ਕੋਈ ਰੋਕ ਨਹੀਂ ਲਗਾਈ ਹੈ।
ਚੀਫ਼ ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਸਰਕਾਰ ਦੀ ਪਟੀਸ਼ਨ `ਤੇ ਸੁਣਵਾਈ ਕੀਤੀ। ਬੈਂਚ ਵਿੱਚ ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਸ਼ਾਮਿਲ ਸਨ। ਬੰਗਾਲ ਸਰਕਾਰ ਨੇ ਕਲਕੱਤਾ ਹਾਈ ਕੋਰਟ ਦੇ ਉਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਦੁਆਰਾ ਸਰਕਾਰੀ ਅਤੇ ਰਾਜ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕੀਤੀਆਂ ਗਈਆਂ 25,753 ਅਧਿਆਪਕਾਂ ਅਤੇ ਗੈਰ-ਅਧਿਆਪਕ ਸਟਾਫ ਦੀਆਂ ਨਿਯੁਕਤੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਬੈਂਚ ਹੁਣ ਇਸ ਮਾਮਲੇ ਦੀ ਸੁਣਵਾਈ 6 ਮਈ ਨੂੰ ਕਰੇਗਾ।
ਹਾਲਾਂਕਿ ਸੁਣਵਾਈ ਦੌਰਾਨ ਬੈਂਚ ਨੇ ਕਿਹਾ ਕਿ ਅਸੀਂ ਕਲਕੱਤਾ ਹਾਈਕੋਰਟ ਦੇ ਉਸ ਫੈਸਲੇ `ਤੇ ਰੋਕ ਲਗਾਉਂਦੇ ਹਾਂ, ਜਿਸ ‘ਚ ਸੀਬੀਆਈ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਜਾਂਚ ਕਰਨ ਦਾ ਹੁਕਮ ਦਿੱਤਾ ਗਿਆ ਸੀ।
ਨਿਯੁਕਤੀਆਂ ਨੂੰ ਰੱਦ ਕਰਦੇ ਹੋਏ ਹਾਈਕੋਰਟ ਨੇ ਕਿਹਾ ਸੀ ਕਿ ਐਸਐਸਸੀ ਪੈਨਲ ਖਤਮ ਹੋਣ ਤੋਂ ਬਾਅਦ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਦਾ ਭੁਗਤਾਨ ਜਨਤਾ ਦੇ ਪੈਸੇ ਤੋਂ ਕੀਤਾ ਗਿਆ ਹੈ। ਸਾਰਿਆਂ ਨੂੰ ਚਾਰ ਹਫ਼ਤਿਆਂ ਦੇ ਅੰਦਰ ਵਿਆਜ ਸਮੇਤ ਤਨਖਾਹ ਵਾਪਿਸ ਕਰਨੀ ਪਵੇਗੀ। ਸਾਰਿਆਂ ਨੂੰ 12 ਫੀਸਦੀ ਸਾਲਾਨਾ ਵਿਆਜ ਦੇ ਨਾਲ ਪੈਸੇ ਵਾਪਿਸ ਕਰਨੇ ਹੋਣਗੇ। ਨਵੇਂ ਲੋਕਾਂ ਨੂੰ ਨੌਕਰੀ ਮਿਲੇਗੀ। ਹਾਈਕੋਰਟ ਨੇ 15 ਦਿਨਾਂ ਦੇ ਅੰਦਰ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਹਾਲ ਹੀ `ਚ ਹਾਈਕੋਰਟ ਦੇ ਫੈਸਲੇ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਦੇ ਨਾਲ ਖੜ੍ਹੇ ਹਾਂ ਜਿਨ੍ਹਾਂ ਦੀ ਨੌਕਰੀ ਚਲੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟ ਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹ ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਾਈਵੇ 'ਤੇ ਬੰਦੂਕ ਲਹਿਰਾਉਂਦੇ ਹੋਏ ਨੱਚ ਰਹੀ ਸੀ ਲੜਕੀ, ਵਾਇਰਲ ਵੀਡੀਓ ਦੇਖ ਲੋਕ ਭੜਕੇ ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਰੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੰਗਰ ਦੀ ਕੀਤੀ ਸੇਵਾ ਕੇਜਰੀਵਾਲ ਦਾ ਵਿਰੋਧੀਆਂ `ਤੇ ਤਿੱਖਾ ਹਮਲਾ: ਮੋਦੀ ਦੱਸਣ, ਉਨ੍ਹ੍ਹਾਂ ਦਾ ਉੱਤਰਾਧਿਕਾਰੀ ਕੌਣ ਹੋਵੇਗਾ..? ਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼