Welcome to Canadian Punjabi Post
Follow us on

16

May 2024
ਬ੍ਰੈਕਿੰਗ ਖ਼ਬਰਾਂ :
ਈਡੀ ਪੀਐੱਮਐੱਲਏ ਐਕਟ ਤਹਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗਾ : ਸੁਪਰੀਮ ਕੋਰਟਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਕਰਨ ਕਾਹਲੋਂ ਭਾਜਪਾ ਵਿਚ ਹੋਏ ਸ਼ਾਮਿਲਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ ਗਰਮੀ ਵਧਣ ਕਾਰਨ ਅਟਾਰੀ ਵਾਹਗਾ ਬਾਰਡਰ 'ਤੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨਜੈੱਟ ਏਅਰਵੇਜ਼ ਦੇ ਸੰਸਥਾਪਕ ਦੀ ਪਤਨੀ ਅਨੀਤਾ ਗੋਇਲ ਦਾ ਦਿਹਾਂਤ,ਮੁੰਬਈ `ਚ ਲਿਆ ਆਖਰੀ ਸਾਹਨੀਰਜ ਚੋਪੜਾ ਨੇ ਐਥਲੈਟਿਕਸ ਫੈਡਰੇਸ਼ਨ ਕੱਪ `ਚ ਜਿੱਤਿਆ ਸੋਨ ਤਮਗਾਟਰਾਂਸਪੋਰਟ ਮੰਤਰੀ ਪ੍ਰਭਮੀਤ ਸਰਕਾਰੀਆ ਵੱਲੋਂ ਨਵੇਂ ਪ੍ਰਸਤਾਵਿਤ ਕਾਨੂੰਨ ਦਾ ਐਲਾਨ, ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਨੂੰ ਲੱਗੇਗਾ ਸਖ਼ਤ ਜੁਰਮਾਨਾ
 
ਅੰਤਰਰਾਸ਼ਟਰੀ

ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ

April 29, 2024 11:24 AM

ਦੁਬਈ, 29 ਅਪ੍ਰੈਲ (ਪੋਸਟ ਬਿਊਰੋ): ਦੁਬਈ, ਯੂਏਈ ਵਿੱਚ ਦੁਨੀਆਂ ਦਾ ਸਭ ਤੋਂ ਵੱਡਾ ਹਵਾਈ ਅੱਡਾ ਬਣਨ ਜਾ ਰਿਹਾ ਹੈ। ਇਸ ਦਾ ਨਾਮ ਅਲ ਮਖਤੂਮ ਅੰਤਰਰਾਸ਼ਟਰੀ ਹਵਾਈ ਅੱਡਾ ਹੋਵੇਗਾ। ਅਲਜਜ਼ੀਰਾ ਮੁਤਾਬਕ ਇਸ ਨੂੰ ਬਣਾਉਣ 'ਤੇ 35 ਅਰਬ ਡਾਲਰ ਮਤਲਬ ਕਰੀਬ 2.92 ਲੱਖ ਕਰੋੜ ਰੁਪਏ ਦੀ ਲਾਗਤ ਆਵੇਗੀ। ਯੂਏਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸਿ਼ਦ ਅਲ ਮਖਤੂਮ ਨੇ ਖੁਦ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਨਵਾਂ ਹਵਾਈ ਅੱਡਾ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 5 ਗੁਣਾ ਵੱਡਾ ਹੋਵੇਗਾ। ਹਰ ਸਾਲ 26 ਕਰੋੜ ਯਾਤਰੀ ਇੱਥੋਂ ਯਾਤਰਾ ਕਰਨਗੇ। ਇਹ ਪ੍ਰੋਜੈਕਟ ਦੁਬਈ ਦੇ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸ਼ੁਰੂ ਹੋਵੇਗਾ। ਇੱਥੇ 5 ਸਮਾਨਾਂਤਰ ਰਨਵੇ ਹੋਣਗੇ, ਮਲਤਬ ਕਿ 5 ਜਹਾਜ਼ ਇੱਕੋ ਸਮੇਂ ਇੱਥੋਂ ਟੇਕ ਆਫ ਜਾਂ ਲੈਂਡ ਕਰ ਸਕਣਗੇ। ਇਸ ਤੋਂ ਇਲਾਵਾ ਹਵਾਈ ਅੱਡੇ 'ਤੇ 400 ਟਰਮੀਨਲ ਗੇਟ ਹੋਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੇਂ ਹਵਾਈ ਅੱਡੇ ਦੇ ਡਿਜ਼ਾਈਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਹਵਾਈ ਅੱਡੇ ਦਾ ਕੁੱਲ ਖੇਤਰਫਲ 70 ਵਰਗ ਕਿਲੋਮੀਟਰ ਹੋਵੇਗਾ। ਅਗਲੇ 10 ਸਾਲਾਂ ਵਿੱਚ ਇਸ ਨੂੰ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ। ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ, ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੰਚਾਲਨ ਨੂੰ ਨਵੇਂ ਅਲ ਮਖਤੂਮ ਹਵਾਈ ਅੱਡੇ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਲੋਵਾਕੀਆ ਦੇ ਪ੍ਰਧਾਨ ਮੰਤਰੀ ਫਿਕੋ 'ਤੇ ਹਮਲਾ, ਸਾਢੇ 3 ਘੰਟੇ ਦੇ ਅਪਰੇਸ਼ਨ ਤੋਂ ਬਾਅਦ ਬਚਾਈ ਗਈ ਜਾਨ ਅਲਜੀਰੀਆ ਵਿਚ 26 ਸਾਲਾਂ ਤੋਂ ਲਾਪਤਾ ਵਿਅਕਤੀ ਮਿਲਿਆ, ਗੁਆਂਢੀ ਨੇ ਹੀ ਕੀਤਾ ਸੀ ਅਗਵਾ ਯੂਕਰੇਨ ਵਿਚ ਅਮਰੀਕੀ ਵਿਦੇਸ਼ ਮੰਤਰੀ ਨੇ 'ਰਾਕ ਏਂਥਮ 'ਰੌਕਿਨ ਇਨ ਦ ਫ੍ਰੀ ਵਰਲਡ' ਗਾਇਆ ਗਾਜ਼ਾ 'ਤੇ ਇਜ਼ਰਾਈਲੀ ਹਮਲੇ ਵਿਚ ਸਾਬਕਾ ਭਾਰਤੀ ਸੈਨਿਕ ਦੀ ਮੌਤ 'ਸਾਰੇ ਜਹਾਂ ਸੇ ਅੱਛਾ' ਵ੍ਹਾਈਟ ਹਾਊਸ 'ਚ ਵਜਾਇਆ ਗਿਆ, ਜੋਅ ਬਾਇਡੇਨ ਵੀ ਰਹੇ ਮੌਜੂਦ ਜੇਕਰ ਵਿਰੋਧੀ ਪਾਰਟੀ ਚੋਣਾਂ ਜਿੱਤਦੀ ਹੈ ਤਾਂ ਦੇਸ਼ ਦੀ ਸੁਰੱਖਿਆ ਨੂੰ ਖਤਰਾ ਹੋਵੇਗਾ : ਸੁਨਕ ਫਲੋਰੀਡਾ 'ਚ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ, 40 ਜ਼ਖਮੀ ਫਰਾਂਸ 'ਚ ਪੁਲਿਸ ਵੈਨ 'ਤੇ ਹਮਲਾ ਕਰਕੇ ਕੈਦੀ ਨੂੰ ਭਜਾ ਕੇ ਲੈ ਗਏ ਬੰਦੂਕਧਾਰੀ, 2 ਪੁਲਿਸ ਮੁਲਾਜ਼ਮਾਂ ਦੀ ਮੌਤ ਅਮਰੀਕੀ ਸੰਸਦ ਮੈਂਬਰ ਦਾ ਬਿਆਨ: ਇਜ਼ਰਾਈਲ ਗਾਜ਼ਾ 'ਤੇ ਸੁੱਟੇ ਪਰਮਾਣੂ ਬੰਬ ਇੰਡੋਨੇਸ਼ੀਆ 'ਚ ਹੜ੍ਹ ਨੇ ਮਚਾਈ ਤਬਾਹੀ, 37 ਲੋਕਾਂ ਦੀ ਮੌਤ