ਚੰਡੀਗੜ੍ਹ, 6 ਮਈ (ਪੋਸਟ ਬਿਊਰੋ): ਫਰੀਦਕੋਟ ਦੀ ਬੇਟੀ ਕੋਮਲਪ੍ਰੀਤ ਕੌਰ ਕੈਨੇਡੀਅਨ ਪੁਲਿਸ ਵਿੱਚ ਸੁਧਾਰ ਅਫਸਰ ਬਣ ਗਈ ਹੈ। ਸ਼ੁੱਕਰਵਾਰ ਨੂੰ ਜਾਣਕਾਰੀ ਸਾਹਮਣੇ ਆਈ ਕਿ ਕੋਮਲਪ੍ਰੀਤ ਕੌਰ ਨੂੰ ਕੈਨੇਡਾ ਸਰਕਾਰ ਵੱਲੋਂ ਸਕੈਚਵਨ ਵਿੱਚ ਤਾਇਨਾਤ ਕੀਤਾ ਗਿਆ ਹੈ। ਕੋਮਲਪ੍ਰੀਤ ਇੱਥੋਂ ਦੀ ਡੋਗਰ ਬਸਤੀ ਗਲੀ ਨੰਬਰ 9 ਦੀ ਵਸਨੀਕ ਪੰਜਾਬ ਪੁਲਿਸ ਦੇ ਏਐਸਆਈ ਦਿਲਬਾਗ ਸਿੰਘ ਅਤੇ ਹਰਜਿੰਦਰ ਕੌਰ ਦੀ ਬੇਟੀ ਹੈ।
ਜਾਣਕਾਰੀ ਮੁਤਾਬਕ ਉਹ ਸਾਲ 2014 'ਚ ਪੜ੍ਹਾਈ ਕਰਨ ਗਈ ਸੀ। ਬੇਟੀ ਦੀ ਇਸ ਪ੍ਰਾਪਤੀ ਲਈ ਪਿਤਾ ਦਿਲਬਾਗ ਸਿੰਘ ਅਤੇ ਪਰਿਵਾਰ ਨੂੰ ਵਧਾਈਆਂ ਮਿਲ ਰਹੀਆਂ ਹਨ। ਕੋਮਲਪ੍ਰੀਤ ਦੇ ਪਿਤਾ ਦਿਲਬਾਗ ਸਿੰਘ ਨੇ ਦੱਸਿਆ ਕਿ ਕੋਮਲਪ੍ਰੀਤ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਦੀ ਵਿਦਿਆਰਥਣ ਰਹੀ ਹੈ। ਪਿਤਾ ਨੇ ਦੱਸਿਆ ਕਿ ਕੈਨੇਡਾ ਵਿੱਚ ਪੀ.ਆਰ. ਹੋਣ ਤੋਂ ਬਾਅਦ ਉਸ ਨੇ ਸੁਧਾਰ ਅਧਿਕਾਰੀ ਲਈ ਇੰਟਰਵਿਊ ਦਿੱਤੀ ਸੀ। ਜਿਸ ਵਿੱਚ ਕੁੱਲ 20 ਉਮੀਦਵਾਰਾਂ ਦੀ ਚੋਣ ਕੀਤੀ ਗਈ ਸੀ, ਜਿਨ੍ਹਾਂ ਵਿੱਚ ਕੋਮਲਪ੍ਰੀਤ ਵੀ ਸ਼ਾਮਿਲ ਹੈ।