ਪਟਨਾ, 13 ਮਈ (ਪੋਸਟ ਬਿਊਰੋ): ਬਿਹਾਰ ਦੌਰੇ ਦੇ ਦੂਜੇ ਦਿਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਪਟਨਾ ਸਥਿਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਪੁੱਜੇ। ਮੋਦੀ ਨੇ ਇੱਥੇ ਮੱਥਾ ਟੇਕਿਆ, ਅਰਦਾਸ ਕੀਤੀ ਅਤੇ ਲੰਗਰ ਵਿੱਚ ਭੋਜਨ ਛਕਿਆ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਲੰਗਰ ਵਿੱਚ ਕਤਾਰ ਵਿੱਚ ਬੈਠੇ ਲੋਕਾਂ ਲਈ ਪ੍ਰਸ਼ਾਦੇ ਦੀ ਸੇਵਾ ਕੀਤੀ।
ਪ੍ਰਧਾਨ ਮੰਤਰੀ ਮੋਦੀ ਕਰੀਬ 20 ਮਿੰਟ ਤੱਕ ਗੁਰਦੁਆਰੇ ਵਿਚ ਰਹੇ। ਉਨ੍ਹਾਂ ਨਾਲ ਭਾਜਪਾ ਨੇਤਾ ਰਵੀਸ਼ੰਕਰ ਪ੍ਰਸਾਦ ਅਤੇ ਕੇਂਦਰੀ ਮੰਤਰੀ ਅਸ਼ਵਿਨੀ ਚੌਬੇ ਵੀ ਸਨ। ਗੁਰੂਦੁਆਰੇ ਪਹੁੰਚਦੇ ਸਮੇਂ ਸੜਕ ਦੀ ਚੌੜਾਈ ਘੱਟ ਹੋਣ ਕਾਰਨ ਪ੍ਰਧਾਨ ਮੰਤਰੀ ਦੀ ਕਾਰ ਰਸਤੇ ਵਿੱਚ ਹੀ ਫਸ ਗਈ। ਬੈਰੀਕੇਡ ਹਟਾ ਦਿੱਤਾ ਗਿਆ ਅਤੇ ਗੱਡੀ ਨੂੰ ਅੱਗੇ ਲਿਜਾਇਆ ਗਿਆ।
ਪਟਨਾ 'ਚ ਪ੍ਰਧਾਨ ਮੰਤਰੀ ਦੀ ਆਮਦ ਕਾਰਨ ਪਟਨਾ ਸ਼ਹਿਰ ਦੇ ਹਰ ਕੋਨੇ 'ਤੇ ਪੁਲਸ ਫੋਰਸ ਤਾਇਨਾਤ ਸੀ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਸੀ। ਤਖ਼ਤ ਸ੍ਰੀ ਹਰਵਿੰਦਰ ਸਾਹਿਬ ਗੁਰਦੁਆਰੇ ਨੂੰ ਸਜਾਇਆ ਗਿਆ।