ਬਰੈਂਪਟਨ, (ਡਾ. ਝੰਡ) -ਪ੍ਰਾਪਤ ਸੂਚਨਾ ਅਨੁਸਾਰ ਬ੍ਰਹਮ ਗਿਆਨੀ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ ਟੋਰਾਂਟੋ ਏਰੀਏ ਦੀ ਸੰਗਤ ਵੱਲੋਂ 19 ਮਈ ਨੂੰ ਰਵੀਦਾਸ ਗੁਰਦੁਆਰਾ ਸਾਹਿਬ ਬਰਲਿੰਗਟਨ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਈ ਜਾ ਰਹੀ ਹੈ।
ਇਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਆਰੰਭ ਸ਼ੁੱਕਰਵਾਰ 17 ਮਈ ਨੂੰ ਸਵੇਰੇ 11.00 ਵਜੇ ਹੋਵੇਗਾ ਅਤੇ ਇਸ ਦਾ ਭੋਗ ਐਤਵਾਰ 19 ਮਈ ਨੂੰ ਸਵੇਰੇ ਦਸ ਵਜੇ ਪਾਇਆ ਜਾਏਗਾ। ਉਪਰੰਤ, ਦੁਪਹਿਰ ਇੱਕ ਵਜੇ ਤੱਕ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਜਾਏਗਾ ਤੇ ਵਿਦਵਾਨਾਂ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ। ਇਸ ਦੌਰਾਨ ‘ਗੁਰੂ ਕਾ ਲੰਗਰ’ ਅਟੁੱਟ ਵਰਤੇਗਾ।
ਸਮੂਹ ਸੰਗਤ ਨੂੰ ਰਵੀਦਾਸ ਗੁਰਦੁਆਰਾ ਸਾਹਿਬ, 2284 ਕੁਈਨਜ਼ ਵੇਅ ਡਰਾਈਵ, ਬਰਲਿੰਗਟਨ ਵਿਖੇ ਹੋ ਰਹੇ ਇਸ ਧਾਰਮਿਕ ਸਮਾਗ਼ਮ ਵਿਚ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਰਜਿੰਦਰ ਸਿੰਘ ਫਗਵਾੜਾ ਨਾਲ 289-242-9630 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।