Welcome to Canadian Punjabi Post
Follow us on

29

May 2024
ਬ੍ਰੈਕਿੰਗ ਖ਼ਬਰਾਂ :
ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦਅਰਵਿੰਦ ਕੇਜਰੀਵਾਲ ਨੇ ਜਲੰਧਰ 'ਚ ਵਪਾਰੀਆਂ-ਕਾਰੋਬਾਰੀਆਂ ਨਾਲ ਕੀਤੀ ਮੀਟਿੰਗ, ਕਿਹਾ- ਇਸ ਵਾਰ ਆਮ ਆਦਮੀ ਪਾਰਟੀ ਨੂੰ ਸਾਰੀਆਂ 13 ਸੀਟਾਂ ਜਿਤਾਓਯੂ.ਐੱਸ. ਨੇ ਕਿਹਾ:ਮਨੁੱਖੀ ਤਸਕਰਾਂ ਨੇ ਬੀ.ਸੀ. ਤੋਂ ਲੋਕਾਂ ਨੂੰ ਸਰਹੱਦ ਪਾਰ ਕਰਨ ਲਈ ਮਾਲ ਗੱਡੀਆਂ ਦੀ ਵਰਤੋਂ ਕੀਤੀ, 2 ਕਾਬੂਓਟਵਾ ਨਦੀ ਤੋਂ ਬਚਾਏ ਜਾਣ ਤੋਂ ਬਾਅਦ ਵਿਅਕਤੀ ਦੀ ਮੌਤਇਕ ਯਾਤਰੀ ਦੇ ਬੁਰੇ ਵਰਤਾਓ ਦੇ ਚਲਦੇ ਕੈਲਗਰੀ ਜਾ ਰਹੀ ਵੈਸਟਜੈੱਟ ਦੀ ਉਡਾਣ ਨੇ ਬੀ.ਸੀ. ਵਿੱਚ ਕੀਤੀ ਐਮਰਜੈਂਸੀ ਲੈਂਡਿੰਗ ਪੈਰਾਮੈਡਿਕਸ ਨੂੰ ਬਹਾਦਰੀ ਦੇ ਮੈਡਲਾਂ ਨਾਲ ਕੀਤਾ ਗਿਆ ਸਨਮਾਨਿਤਰਾਹੁਲ ਗਾਂਧੀ ਨੇ ਲੁਧਿਆਣਾ ਰੈਲੀ ਦੌਰਾਨ 4 ਜੂਨ ਨੂੰ ਦੇਸ਼ `ਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਦਾ ਕੀਤਾ ਦਾਅਵਾਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਚੋਣ ਰੈਲੀ ਲੁਧਿਆਣਾ `ਚ ਭਲਕੇ, ਰਵਨੀਤ ਬਿੱਟੂ ਲਈ ਮੰਗਣਗੇ ਵੋਟਾਂ
 
ਭਾਰਤ

ਐੱਸ. ਜੈਸ਼ੰਕਰ ਨੇ ਕਿਹਾ: ਜਿਨ੍ਹਾਂ ਦੇਸ਼ਾਂ ਨੂੰ ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ, ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ

May 15, 2024 03:25 AM

ਨਵੀਂ ਦਿੱਲੀ, 15 ਮਈ (ਪੋਸਟ ਬਿਊਰੋ): ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਇੱਕ ਵਾਰ ਫਿਰ ਪੱਛਮੀ ਮੀਡੀਆ ਵੱਲੋਂ ਭਾਰਤੀ ਚੋਣਾਂ ਦੀ ਕਵਰੇਜ ਦੀ ਆਲੋਚਨਾ ਕੀਤੀ ਹੈ। ਜੈਸ਼ੰਕਰ ਨੇ ਕਿਹਾ ਹੈ ਕਿ ਜਿਨ੍ਹਾਂ ਦੇਸ਼ਾਂ ਨੂੰ "ਚੋਣਾਂ ਦੇ ਨਤੀਜਿਆਂ ਦਾ ਫੈਸਲਾ ਕਰਨ ਲਈ ਅਦਾਲਤ ਵਿੱਚ ਜਾਣਾ ਪੈਂਦਾ ਹੈ" ਅੱਜ ਸਾਨੂੰ ਚੋਣਾਂ ਕਰਵਾਉਣ ਬਾਰੇ ਗਿਆਨ ਦੇ ਰਹੇ ਹਨ।
ਵਿਦੇਸ਼ ਮੰਤਰੀ ਮੰਗਲਵਾਰ ਨੂੰ ਕਲਕੱਤਾ 'ਚ ਆਪਣੀ ਕਿਤਾਬ 'ਵਾਇ ਇੰਡੀਆ ਮੈਟਰਸ' ਦੇ ਬੰਗਾਲੀ ਸੰਸਕਰਣ ਦੇ ਲਾਂਚ ਪ੍ਰੋਗਰਾਮ 'ਚ ਸਵਾਲਾਂ ਦੇ ਜਵਾਬ ਦੇ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ 'ਤੇ ਗੱਲਬਾਤ ਕੀਤੀ। ਜੈਸ਼ੰਕਰ ਨੇ ਕਿਹਾ ਕਿ ਪੱਛਮੀ ਦੇਸ਼ ਸੋਚਦੇ ਹਨ ਕਿ ਉਹ ਪਿਛਲੇ 200 ਸਾਲਾਂ ਤੋਂ ਦੁਨੀਆਂ ਨੂੰ ਚਲਾ ਰਹੇ ਹਨ। ਉਹ ਭਾਰਤ ਨਾਲ ਵੀ ਅਜਿਹਾ ਕਰਨਾ ਚਾਹੁੰਦੇ ਹਨ।
ਜੈਸ਼ੰਕਰ ਨੇ ਕਿਹਾ ਕਿ ਪੱਛਮੀ ਮੀਡੀਆ ਸਿਰਫ ਕੁਝ ਖਾਸ ਲੋਕਾਂ ਨੂੰ ਦੇਸ਼ ਦੀ ਸੱਤਾ 'ਤੇ ਕਾਬਜ਼ ਹੁੰਦੇ ਦੇਖਣਾ ਚਾਹੁੰਦਾ ਹੈ ਅਤੇ ਜਦੋਂ ਅਜਿਹਾ ਨਹੀਂ ਹੁੰਦਾ, ਤਾਂ ਉਹ ਇਸ ਨੂੰ ਪਸੰਦ ਨਹੀਂ ਕਰਦੇ। ਉਹ ਆਪਣੀ ਚੋਣ ਕਵਰੇਜ 'ਚ ਕੁਝ ਲੋਕਾਂ ਦਾ ਖੁੱਲ੍ਹ ਕੇ ਸਮਰਥਨ ਕਰਦੇ ਹਨ।
ਪੱਛਮੀ ਮੀਡੀਆ ਪਿਛਲੇ 300 ਸਾਲਾਂ ਤੋਂ ਹਾਵੀ ਹੋਣ ਦੀ ਖੇਡ ਖੇਡ ਰਿਹਾ ਹੈ। ਉਹ ਤਜ਼ਰਬੇਕਾਰ ਅਤੇ ਚਲਾਕ ਲੋਕ ਹਨ। ਉਹ ਭਾਰਤ ਬਾਰੇ ਨਕਾਰਾਤਮਕ ਗੱਲਾਂ ਫੈਲਾਉਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਭਾਰਤ ਉਨ੍ਹਾਂ ਦੇ ਵਿਸ਼ਵਾਸਾਂ 'ਤੇ ਚੱਲਣ ਲਈ ਤਿਆਰ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਕੀਤੀ ਰੱਦ ਮਿਜ਼ੋਰਮ ਵਿੱਚ ਢਿੱਗਾਂ ਡਿੱਗਣ ਨਾਲ 17 ਮੌਤਾਂ, ਅਸਾਮ ਵਿੱਚ ਵੀ ਇੱਕ ਮੌਤ ਬੰਬ ਦੀ ਖਬਰ ਨਾਲ ਦਿੱਲੀ ਏਅਰਪੋਰਟ 'ਤੇ ਮੱਚੀ ਭਗਦੜ ਦਿੱਲੀ ਦੇ ਬੱਚਿਆਂ ਦੇ ਹਸਪਤਾਲ 'ਚ ਲੱਗੀ ਅੱਗ, 6 ਨਵਜੰਮੇ ਬੱਚਿਆਂ ਦੀ ਮੌਤ ਭਾਰਤ ਵਿਚ 24 ਘੰਟਿਆਂ ਵਿਚ ਵੱਖ-ਵੱਖ ਹਾਦਸਿਆਂ ਦੌਰਾਨ 48 ਲੋਕਾਂ ਦੀ ਮੌਤ ਚੋਣ ਕਮਿਸ਼ਨ ਵੱਲੋਂ ਜੇਪੀ ਨੱਡਾ ਤੇ ਮਲਿਕਾਰਜੁਨ ਖੜਗੇ ਨੂੰ ਸਖ਼ਤ ਹਦਾਇਤ, ਚੋਣ ਪ੍ਰਚਾਰ ਦੌਰਾਨ ਫੁੱਟ ਪਾਊ ਭਾਸ਼ਣ ਨਾ ਦੇਣ ਦੇ ਆਦੇਸ਼ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਰਵਾਨਾ ਉੱਡਣੀ ਕਾਰ ਨੇ ਟੋਕੀਓ ਵਿਚ ਭਰੀ ਉਡਾਣ, ਭਾਰਤ ਦੀਆਂ ਤਿੰਨ ਕੰਪਨੀਆਂ ਏਅਰ ਟੈਕਸੀ 'ਤੇ ਕਰ ਰਹੀਆਂ ਕੰਮ ਰਾਇਸੀ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ ਹੋਣ ਲਈ ਉਪ ਰਾਸ਼ਟਰਪਤੀ ਧਨਖੜ ਈਰਾਨ ਲਈ ਰਵਾਨਾ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਹੋਇਆ ਵਾਧਾ