Welcome to Canadian Punjabi Post
Follow us on

01

July 2025
 
ਪੰਜਾਬ

ਸ਼ਹੀਦ ਸੁਖਦੇਵ ਦੇ ਜਨਮ ਦਿਨ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਟ

May 15, 2024 12:19 PM

ਫਿਰੋਜ਼ਪੁਰ 15 ਮਈ (ਗਿਆਨ ਸਿੰਘ): ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਅਤੇ ਹੱਸ ਕੇ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਨੂੰ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਡਿਪਟੀ ਕਮਿਸ਼ਨਰ  ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦੀ ਸਥਲ ਹੁਸੈਨੀਵਾਲਾ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਸ਼ਹੀਦ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਜ਼ਿਲ੍ਹਾ ਸਵੀਪ ਕੁਆਰਡੀਨੇਟਰ ਡਾ. ਸਤਿੰਦਰ ਸਿੰਘ ਅਤੇ ਸਕੱਤਰ ਰੈਡ ਕਰਾਸ ਅਸ਼ੋਕ ਬਹਿਲ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਦੀਆਂ ਜੰਜੀਰਾਂ ਤੋਂ ਆਜ਼ਾਦ ਕਰਾਉਣ ਲਈ ਅਨੇਕਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ ਜਿਸ ਦੇ ਫਲ ਸਰੂਪ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਦੇ ਦਿਖਾਏ ਗਏ ਮਾਰਗ
ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਵੀਪ ਟੀਮ ਵੱਲੋਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਹਿਯੋਗ ਐਨ.ਐਸ.ਐਸ. ਯੂਨਿਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਦਾ ਰਿਹਾ।
ਇਸ ਮੌਕੇ ਅਰੁਣ ਕੁਮਾਰ, ਲਖਵਿੰਦਰ ਸਿੰਘ, ਕਮਲ ਸ਼ਰਮਾ, ਰਜਿੰਦਰ ਕੁਮਾਰ, ਬਲਬੀਰ ਸਿੰਘ ਸੁਪਰਵਾਈਜ਼ਰ ਸਮੇਤ ਸਮੂਹ ਸਵੀਪ ਕੋਆਰਡੀਨੇਟਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ