Welcome to Canadian Punjabi Post
Follow us on

05

November 2024
ਬ੍ਰੈਕਿੰਗ ਖ਼ਬਰਾਂ :
ਸੀਡੀਸੀਪੀ ਨੇ ਦੰਦਾਂ ਦੀ ਸੰਭਾਲ ਦਾਇੱਕ ਮਿਲੀਅਨ ਲੋਕਾਂ ਤੱਕ ਪਹੁੰਚ ਕਰਕੇ ਆਪਣਾ ਟੀਚਾ ਪੂਰਾ ਕੀਤਾ : ਸੋਨੀਆ ਸਿੱਧੂਸੰਜੇ ਲੀਲਾ ਭੰਸਾਲੀ ਦੀ ਲਵ ਐਂਡ ਵਾਰ ਦਾ ਸੈੱਟ ਤਿਆਰ, 7 ਨਵੰਬਰ ਤੋਂ ਸ਼ੁਰੂ ਹੋਵੇਗੀ ਸ਼ੂਟਿੰਗਪੁਸ਼ਪਾ-2 ਦਾ ਟ੍ਰੇਲਰ 15 ਨਵੰਬਰ ਨੂੰ ਪਟਨਾ 'ਚ ਹੋਵੇਗਾ ਲਾਂਚ ਹੋਵੇਗਾ, 5 ਦਸੰਬਰ ਨੂੰ ਹੋਵੇਗੀ ਰਿਲੀਜ਼ਪੈਦਲ ਸਕੂਲ ਜਾ ਰਹੇ ਪ੍ਰਿੰਸੀਪਲ ਦੇ ਸਿਰ ਵਿਚ ਮੋਟਰਸਾਈਕਲ `ਤੇ ਸਵਾਰ ਬਦਮਾਸ਼ਾਂ ਨੇ ਮਾਰੀ ਗੋਲੀ, ਮੌਤਸੁਪਰੀਮ ਕੋਰਟ ਨੇ ਕਿਹਾ: ਸਰਕਾਰਾਂ ਸਾਰੀਆਂ ਨਿੱਜੀ ਜਾਇਦਾਦਾਂ 'ਤੇ ਕਬਜ਼ਾ ਨਹੀਂ ਕਰ ਸਕਦੀਆਂਭਾਰਤ ਵਿੱਚ ਕਮਲਾ ਹੈਰਿਸ ਦੇ ਪਿੰਡ ਵਿੱਚ ਚੱਲ ਰਹੀ ਵਿਸ਼ੇਸ਼ ਪੂਜਾਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ
 
ਪੰਜਾਬ

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

May 15, 2024 12:22 PM

-ਮੁਲਜ਼ਮ ਜ਼ਮੀਨ ਦੇ ਇੰਤਕਾਲ ਲਈ ਪਰਿਵਾਰ ਤੋਂ ਪਹਿਲਾਂ ਲੈ ਚੁੱਕਾ ਹੈ 15,000 ਰੁਪਏ
ਚੰਡੀਗੜ੍ਹ, 15 ਮਈ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਮਾਲ ਹਲਕਾ ਪੰਡੋਰੀ ਸਰਕਲ ਵਿੱਚ ਬਤੌਰ ਪਟਵਾਰੀ ਤਾਇਨਾਤ ਰਮੇਸ਼ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਅਧਿਕਾਰੀ ਨੂੰ ਹੁਸ਼ਿਆਰਪੁਰ ਦੇ ਪਿੰਡ ਤਨੂਲੀ ਦੀ ਵਸਨੀਕ ਜਸਵਿੰਦਰ ਕੌਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਰਫਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੇ ਪਤੀ ਸਮੇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪਟਵਾਰੀ ਉਸਦੀ ਨਨਾਣ ਨੂੰ ਜ਼ਿੰਦਾ ਹੋਣ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 15,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਇਹ ਪੈਸੇ ਦੇਣ ਲਈ ਉਸਦੇ ਮੋਬਾਈਲ ਫੋਨ ’ਤੇ ਸੁਨੇਹਾ ਭੇਜਿਆ ਹੈ ਕਿ ਜੇਕਰ ਜਲਦ ਪੈਸੇ ਨਾ ਦਿੱਤੇ ਤਾਂ ਕੁਝ ਦਿਨਾਂ ਬਾਅਦ ਰਿਸ਼ਵਤ ਦੀ ਰਕਮ ਵਧ ਕੇ 20,000 ਰੁਪਏ ਹੋ ਜਾਵੇਗੀ। ਉਸਨੇ ਅੱਗੇ ਦੱਸਿਆ ਕਿ ਉਕਤ ਪਟਵਾਰੀ ਨੇ ਉਸਦੀ ਫੋਨ ਕਾਲ ਦੌਰਾਨ 15,000 ਰੁਪਏ ਦੀ ਰਿਸ਼ਵਤ ਲੈਣ ਲਈ ਜ਼ੋਰ ਪਾਇਆ ਹੈ।
ਸ਼ਿਕਾਇਤਕਰਤਾ ਨੇ ਅੱਗੇ ਇਹ ਵੀ ਦੱਸਿਆ ਕਿ ਉਕਤ ਪਟਵਾਰੀ ਨੇ ਪਹਿਲਾਂ ਉਨਾਂ ਦੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ ਵਿੱਚ ਦਰਜ ਕਰਨ ਬਦਲੇ ਉਸਦੇ ਪਤੀ ਤੋਂ 25,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਇਸ ਕੰਮ ਨੂੰ ਪੂਰਾ ਕਰਨ ਬਦਲੇ 15,000 ਰੁਪਏ ਦੀ ਰਿਸ਼ਵਤ ਲਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸ ਕੋਲੋਂ ਰਿਸ਼ਵਤ ਦੀ ਰਕਮ ਵੀ ਮੌਕੇ ਉੱਤੇ ਹੀ ਬ੍ਰਾਮਦ ਕਰ ਲਈ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮ ਖ਼ਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ ਪੰਜਾਬ ਪੁਲਿਸ ਵੱਲੋਂ ਸ਼ਿਵ ਸੈਨਾ ਆਗੂਆਂ 'ਤੇ ਪੈਟਰੋਲ ਬੰਬ ਹਮਲਿਆਂ ਵਿੱਚ ਸ਼ਾਮਲ ਚਾਰ ਵਿਅਕਤੀ ਗ੍ਰਿਫਤਾਰ, ਬੀਕੇਆਈ ਹਮਾਇਤ ਪ੍ਰਾਪਤ ਵਿਦੇਸ਼ੀ ਹੈਂਡਲਰ ਸਨ ਮਾਸਟਰਮਾਈਂਡ ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, 1 ਲੱਖ ਤੋਂ ਵੱਧ ਮਿੱਟੀ ਦੇ ਨਮੂਨਿਆਂ ਦੀ ਕੀਤੀ ਗਈ ਜਾਂਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਨੂੰ ਦਿੱਤਾ ਜੀਵਨ ਬੀਮਾ ਕਵਰੇਜ ਦਾ ਭਰੋਸਾ ਕੈਬਿਨੇਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਅਗਲੇ ਸੈਸ਼ਨ ਦੀ 25 ਕਰੋੜ ਸਕਾਲਰਸ਼ਿਪ ਦੀ ਕੀਤੀ ਸ਼ੁਰੂਆਤ ਅਕਾਲੀ ਦਲ ਨੇ ਕੈਨੇਡਾ ਵਿਚ ਧਾਰਮਿਕ ਸਥਾਨਾਂ ਦੇ ਬਾਹਰ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਕੀਤੀ ਨਿਖੇਧੀ ਪੰਜਾਬ ਨੂੰ ਸੈਰ-ਸਪਾਟੇ ਦੇ ਕੌਮਾਂਤਰੀ ਨਕਸ਼ੇ ‘ਤੇ ਲਿਜਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ ਹਰਜੋਤ ਸਿੰਘ ਬੈਂਸ ਕਰਨਗੇ ਪੰਜਾਬੀ ਮਾਂਹ ਦੇ ਸਮਾਗਮਾਂ ਦੀ ਸ਼ੁਰੂਆਤ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ 4 ਹਲਕਿਆਂ ਲਈ ਜ਼ਿਮਨੀ ਚੋਣ ਦੀ ਤਾਰੀਖ ਬਦਲੀ : ਸਿਬਿਨ ਸੀ 50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਾਬਕਾ ਐੱਸ.ਐੱਚ.ਓ. ਤੇ ਏ.ਐੱਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ