Welcome to Canadian Punjabi Post
Follow us on

31

October 2024
 
ਪੰਜਾਬ

ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

May 16, 2024 03:19 AM

ਫਾਜ਼ਿਲਕਾ, 16 ਮਈ (ਪੋਸਟ ਬਿਊਰੋ): ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ () ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ।
ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਅਨੁਸਾਰ ਭਾਰੀਆਂ ਜਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਸਫਲਤਾ ਨਾਲ ਕੀਤੀ ਜਾ ਸਕਦੀ ਹੈ ਅਤੇ ਪਿਛਲੇ ਸਾਲਾਂ ਵਿਚ ਕਿਸਾਨਾਂ ਦੇ ਇਸ ਸਬੰਧੀ ਤਜਰਬੇ ਵੀ ਸਫਲ ਰਹੇ ਹਨ। ਇਸ ਲਈ ਕਿਸਾਨ ਇਸ ਵਿਧੀ ਦੀ ਵਰਤੋਂ ਕਰਨ। ਇਸ ਨਾਲ ਧਰਤੀ ਦੇ ਥੱਲੇ ਜਾਂਦੇ ਪਾਣੀ ਨੂੰ ਠੱਲ੍ਹ ਪਾਈ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ () ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਯੁਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਕਿਸਮਾਂ ਦੀ ਹੀ ਬਿਜਾਈ ਕਰਨ। ਬੀਜ ਦੀ ਖਰੀਦ ਸਮੇਂ ਪੱਕਾ ਬਿੱਲ ਜਰੂਰ ਲੈਣ। ਉਨ੍ਹਾਂ ਨੇ ਕਿਹਾ ਕਿ ਘੱਟ ਸਮੇਂ ਵਿਚ ਪੱਕਣ ਵਾਲੀ ਫਸਲ ਦੀ ਬਿਜਾਈ ਨਾਲ ਵੀ ਕਿਸਾਨਾਂ ਦੇ ਖਰਚੇ ਘੱਟ ਹੁੰਦੇ ਹਨ ਅਤੇ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ ਅਤੇ ਬਿਜਲੀ ਦੀ ਵੀ ਬਚਤ ਹੁੰਦੀ ਹੈ।

ਦੂਜੇ ਪਾਸੇ ਖੇਤੀ ਅਫ਼ਸਰ ਡਾ: ਮਮਤਾ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਝੋਨੇ ਦੀ ਪਨੀਰੀ ਨਾਲ ਲਵਾਈ 11 ਜੂਨ 2024 ਤੋਂ ਪਹਿਲਾਂ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ 11 ਜੂਨ ਤੋਂ ਪਹਿਲਾਂ ਕੋਈ ਵੀ ਕਿਸਾਨ ਪਨੀਰੀ ਵਾਲਾ ਝੋਨਾ ਨਾ ਲਗਾਵੇ। ਫਿਲਹਾਲ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਵਿਦਿਆਰਥੀਆਂ ਨੂੰ ਨਸਿ਼ਆਂ ਵਿਰੁੱਧ ਡਟਣ ਦਾ ਸੱਦਾ ਦੀਵਾਲੀ ਦੀ ਪੂਰਵ ਸੰਧਿਆ ਮੌਕੇ ਸਪੀਕਰ ਸੰਧਵਾਂ ਨੇ ਪਤਨੀ ਸਮੇਤ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਨਸਿ਼ਆਂ ਵਿਰੁੱਧ ਜੰਗ: ਪੰਜਾਬ ਪੁਲਿਸ ਵੱਲੋਂ ਸਾਲ 2024 ਦੌਰਾਨ 153 ਵੱਡੀਆਂ ਮੱਛੀਆਂ ਸਮੇਤ 10 ਹਜ਼ਾਰ ਨਸ਼ਾ ਤਸਕਰ ਗ੍ਰਿਫ਼ਤਾਰ; 790 ਕਿਲੋ ਹੈਰੋਇਨ ਅਤੇ 208 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ ਵਿਕਾਸ ਅਥਾਰਟੀਆਂ ਨੇ ਪ੍ਰਾਪਰਟੀਆਂ ਦੀ ਈ-ਨਿਲਾਮੀ ਤੋਂ ਕਮਾਏ 2060 ਕਰੋੜ ਰੁਪਏ : ਹਰਦੀਪ ਸਿੰਘ ਮੁੰਡੀਆ ਮੁੱਖ ਮੰਤਰੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਪੰਜਾਬ ਸਰਕਾਰ ਵੱਲੋਂ ਡੀ.ਏ.ਪੀ. ਜਾਂ ਹੋਰ ਖਾਦਾਂ ਨਾਲ ਗ਼ੈਰ-ਜ਼ਰੂਰੀ ਰਸਾਇਣਾਂ ਦੀ ਟੈਗਿੰਗ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ