ਨਵੀਂ ਦਿੱਲੀ, 21 ਮਈ (ਪੋਸਟ ਬਿਊਰੋ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਚੋਣਾਂ ਦਾ ਪੰਜਵਾਂ ਪੜਾਅ ਖਤਮ ਹੋ ਗਿਆ ਹੈ ਅਤੇ ਜਿਵੇਂ-ਜਿਵੇਂ ਚੋਣਾਂ ਹੋ ਰਹੀਆਂ ਹਨ, ਉਸ ਤੋਂ ਇਹ ਸਪੱਸ਼ਟ ਹੋ ਰਿਹਾ ਹੈ ਕਿ ਮੋਦੀ ਸਰਕਾਰ 4 ਜੂਨ ਨੂੰ ਜਾ ਰਹੀ ਹੈ ਅਤੇ ਇੰਡੀਆ ਗੱਠਜੋੜ ਦੀ ਸਰਕਾਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਕਈ ਲੋਕਾਂ ਨੇ ਸਰਵੇਖਣ ਕਰਵਾਏ ਹਨ, ਜਿਸ `ਚ ਇਹ ਸਾਹਮਣੇ ਆਇਆ ਹੈ ਕਿ ਇੰਡੀਆ ਗਠਜੋੜ ਨੂੰ ਆਪਣੇ ਦਮ `ਤੇ 300 ਤੋਂ ਵੱਧ ਸੀਟਾਂ ਮਿਲ ਰਹੀਆਂ ਹਨ। ਸਾਫ਼-ਸੁਥਰੀ ਤੇ ਸਥਾਈ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਕੱਲ੍ਹ ਅਮਿਤ ਸ਼ਾਹ ਦਿੱਲੀ ਆਏ ਸਨ, ਉਨ੍ਹਾਂ ਦੀ ਜਨਸਭਾ `ਚ 500 ਤੋਂ ਘੱਟ ਲੋਕ ਸਨ।