Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲਾ ਜੱਥਾ ਰਵਾਨਾ

May 22, 2024 10:10 AM

ਉੱਤਰਾਖੰਡ, 22 ਮਈ (ਪੋਸਟ ਬਿਊਰੋ): ਉੱਤਰਾਖੰਡ ਰਾਜ ਦੇ ਚਮੋਲੀ ਜਿ਼ਲ੍ਹੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਰਸਮਾਂ ਅਨੁਸਾਰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ ਪਰ ਇਹ ਯਾਤਰਾ ਅੱਜ 22 ਮਈ ਨੂੰ ਹੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ, ਲਕਸ਼ਮਣ ਝੂਲਾ ਮਾਰਗ, ਰਿਸ਼ੀਕੇਸ਼ ਤੋਂ ਸ਼ੁਰੂ ਹੋ ਗਈ ਹੈ। ਯਾਤਰਾ ਦਾ ਉਦਘਾਟਨ ਉਤਰਾਖੰਡ ਰਾਜ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜੱਥਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵਿਸ਼ੇਸ਼ ਮੌਕੇ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਅਤੇ ਦਰਬਾਰ ਹਾਲ ਨੂੰ ਫੁੱਲਾਂ ਅਤੇ ਹੋਰ ਸਜਾਵਟ ਨਾਲ ਸਜਾਇਆ ਗਿਆ ਸੀ, ਜਿਸਦੇ ਚੱਲਦੇ ਗੁਰਦੁਆਰਾ ਸਾਹਿਬ ਦੀ ਸੁੰਦਰਤਾ ਅਤੇ ਸ਼ਾਨ ਨੇ ਸਾਰਿਆਂ ਦਾ ਮਨ ਮੋਹ ਲਿਆ .
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾਣ ਲਈ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਸੀ। ਰਾਜਪਾਲ ਦੁਪਹਿਰ 12:25 ਵਜੇ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਗੁਰਦੁਆਰਾ ਟਰੱਸਟ ਅਤੇ ਹਾਜ਼ਰ ਪਤਵੰਤਿਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਤ ਸਮਾਜ ਤੋਂ ਮਾਤਾ ਮੰਗਲਾ ਅਤੇ ਭੋਲੇ ਜੀ ਮਹਾਰਾਜ, ਹੰਸ ਫਾਊਂਡੇਸ਼ਨ/ਹੰਸ ਕਲਚਰਲ, ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਐਮ.ਪੀ., ਚਿਦਾਨੰਦ ਜੀ ਮਹਾਰਾਜ ਪਰਮਾਰਥ ਨਿਕੇਤਨ, ਮਹੰਤ ਵਤਸਲ ਪ੍ਰਪਨ ਸ਼ਰਮਾ ਭਰਤ ਮੰਦਰ ਅਤੇ ਦਿਨੇਸ਼ ਚੰਦਰ ਸ਼ਾਸਤਰੀ, ਉੱਤਰਾਖੰਡ ਸੰਸਕ੍ਰਿਤ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਬ੍ਰਹਮਸਰੂਪ ਬ੍ਰਹਮਚਾਰੀ ਜੈਰਾਮ ਆਸ਼ਰਮ ਤੋਂ ਇਲਾਵਾ ਹੋਰ ਸੰਸਥਾਵਾਂ ਨਾਲ ਜੁੜੇ ਲੋਕ ਵੀ ਮੌਜੂਦ ਸਨ।
ਮਹਾਰਾਜ ਨੇ ਦਰਬਾਰ ਹਾਲ ਵਿੱਚ ਸੰਤ ਸਮਾਜ ਦੇ ਪੈਰੋਕਾਰਾਂ ਨੂੰ ਸਿਰੋਪਾਓ ਪ੍ਰਸ਼ਾਦ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤੇ ਅਤੇ ਯਾਤਰਾ ਲਈ ਪਹਿਲੇ ਜਥੇ ਨੂੰ ਰਵਾਨਾ ਕਰਨ ਤੋਂ ਪਹਿਲਾਂ ਉਨ੍ਹਾਂ ਸਮੂਹ ਮਹਿਮਾਨਾਂ ਸਮੇਤ ਪੰਜ ਪਿਆਰਿਆਂ ਦਾ ਸਨਮਾਨ ਕੀਤਾ। ਇਸ ਤੋਂ ਬਾਅਦ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ ਦੇ ਧੁਨਾਂ ਅਤੇ “ਜੋ ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਪਹਿਲੇ ਜਥੇ ਨੂੰ ਫੁੱਲਾਂ ਦੀ ਵਰਖਾ ਕਰਕੇ ਰਵਾਨਾ ਕੀਤਾ।
ਇਸ ਮੌਕੇ ਰਾਜਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿੱਖ ਧਰਮ ਅਤੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ, ਸੁਖਦਾਈ ਅਤੇ ਮੁਸ਼ਕਿਲ ਰਹਿਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਪ੍ਰਸ਼ਾਸਨ ਦੇ ਸਹਿਯੋਗ ਅਤੇ ਟਰਸਟ ਵੱਲੋਂ ਯਾਤਰੀਆਂ ਦੀ ਸੁੱਖ-ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ। ਰਿਸ਼ੀਕੇਸ਼ ਗੁਰਦੁਆਰੇ ਤੋਂ ਰਵਾਨਾ ਹੋਣ ਤੋਂ ਪਹਿਲਾਂ ਮਹਾਰਾਜ ਨੇ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਪ੍ਰਸ਼ਾਦ ਵੀ ਛਕਿਆ।
ਇਸ ਪਵਿੱਤਰ ਧਾਰਮਿਕ ਰਸਮ ਮੌਕੇ ਨਗਰ ਨਿਵਾਸੀਆਂ ਦੇ ਨਾਲ-ਨਾਲ ਬਾਬਾ ਗੁਰਦੀਪ ਸਿੰਘ ਕਾਸ਼ੀਪੁਰ ਵਾਲੇ, ਬਾਬਾ ਨਿਧਾਨ ਸਿੰਘ ਧੂਰੀ (ਪੰਜਾਬ), ਬਾਬਾ ਗੁਰਭੇਜ ਸਿੰਘ ਨੋਇਡਾ ਵਾਲੇ, ਬਾਬਾ ਜਗਦੇਵ ਸਿੰਘ, ਸਿਮਰ ਸਿੰਘ ਸਮੇਤ ਹੋਰ ਪਤਵੰਤੇ ਸੱਜਣਾਂ, ਸਿੱਖ ਖੋਜ ਇਤਿਹਾਸਕਾਰ ਗੋਵਿੰਦ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਹਰਸ਼ਵਰਧਨ ਸ਼ਰਮਾ, ਮਹੰਤ ਬਲਬੀਰ, ਜਗਮੋਹਨ ਸਕਲਾਨੀ, ਬਚਨ ਪੋਖਰਿਆਲ, ਐਸ.ਐਸ.ਬੇਦੀ, ਮਦਨਮੋਹਨ ਸ਼ਰਮਾ, ਊਸ਼ਾ ਰਾਵਤ, ਬੂਟਾ ਸਿੰਘ ਤੋਂ ਇਲਾਵਾ ਨਿਰਮਲ ਆਸ਼ਰਮ ਦੇ ਪਤਵੰਤੇ ਹਾਜ਼ਰ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ