Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਭਾਰਤ

ਭਾਰਤ ਵਿਚ 24 ਘੰਟਿਆਂ ਵਿਚ ਵੱਖ-ਵੱਖ ਹਾਦਸਿਆਂ ਦੌਰਾਨ 48 ਲੋਕਾਂ ਦੀ ਮੌਤ

May 26, 2024 03:59 AM

ਨਵੀਂ ਦਿੱਲੀ, 26 ਮਈ (ਪੋਸਟ ਬਿਊਰੋ): ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਪਿਛਲੇ 24 ਘੰਟਿਆਂ 'ਚ ਵੱਡੇ ਹਾਦਸਿਆਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਹਾਦਸਿਆਂ ਵਿੱਚ ਕੁੱਲ 48 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸੇ ਗੁਜਰਾਤ ਦੇ ਰਾਜਕੋਟ, ਦਿੱਲੀ ਦੇ ਵਿਵੇਕ ਵਿਹਾਰ ਅਤੇ ਕ੍ਰਿਸ਼ਨਾ ਨਗਰ, ਯੂਪੀ ਦੇ ਸ਼ਾਹਜਹਾਂਪੁਰ ਅਤੇ ਮਹਾਰਾਸ਼ਟਰ ਦੇ ਮੁੰਬਈ ਵਿੱਚ ਵਾਪਰੇ।
ਜਾਣਕਾਰੀ ਅਨੁਸਾਰ ਗੁਜਰਾਤ ਦੇ ਰਾਜਕੋਟ ਵਿੱਚ ਕਲਾਵਡ ਰੋਡ ਉੱਤੇ ਟੀਆਰਪੀ ਗੇਮਿੰਗ ਜ਼ੋਨ ਵਿੱਚ ਭਿਆਨਕ ਅੱਗ ਵਿੱਚ 27 ਲੋਕਾਂ ਦੀ ਮੌਤ ਹੋ ਗਈ। ਅੱਗ ਦੀਆਂ ਤੇਜ਼ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦੇਖੀਆਂ ਗਈਆਂ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ।
ਸ਼ਨਿਚਰਵਾਰ ਰਾਤ ਯੂਪੀ ਦੇ ਸ਼ਾਹਜਹਾਂਪੁਰ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਇੱਥੇ ਇਕ ਬੱਸ 'ਤੇ ਟਰੱਕ ਪਲਟਣ ਕਾਰਨ ਕੁੱਲ 11 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਸ਼ਨੀਵਾਰ ਰਾਤ ਦਿੱਲੀ ਦੇ ਵਿਵੇਕ ਵਿਹਾਰ 'ਚ ਬੇਬੀ ਕੇਅਰ ਸੈਂਟਰ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ 'ਚ 6 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 6 ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਅੱਗ ਲੱਗਣ ਦੀ ਘਟਨਾ ਤੋਂ ਪਹਿਲਾਂ ਹੀ ਇੱਕ ਬੱਚੇ ਦੀ ਮੌਤ ਹੋ ਚੁੱਕੀ ਸੀ। ਕੁੱਲ 7 ਬੱਚਿਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦਿੱਲੀ ਦੇ ਕ੍ਰਿਸ਼ਨਾਨਗਰ 'ਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ 40 ਸਾਲਾ ਅੰਜੂ ਅਤੇ ਉਸ ਦੇ 18 ਸਾਲਾ ਪੁੱਤਰ ਕੇਸ਼ਵ ਵਜੋਂ ਹੋਈ ਹੈ। ਤੀਜੀ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ, ਬੁਰੀ ਤਰ੍ਹਾਂ ਸੜੀ ਹੋਈ ਹੈ।
ਮਹਾਰਾਸ਼ਟਰ ਦੇ ਮੁੰਬਈ 'ਚ ਡਾਕਟਰ ਦੀ ਕਾਰ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਮਹਿਲਾ ਦਾ ਹਾਦਸਾ ਸਾਯਨ ਹਸਪਤਾਲ ਦੇ ਅਹਾਤੇ ਵਿੱਚ ਵਾਪਰਿਆ। ਇਹ ਮਾਮਲਾ ਇਸ ਲਈ ਵੀ ਤੇਜ਼ ਹੁੰਦਾ ਜਾ ਰਿਹਾ ਹੈ ਕਿਉਂਕਿ ਇਹ ਹਾਦਸਾ ਸਿਆਣ ਹਸਪਤਾਲ ਦੇ ਮੰਨੇ-ਪ੍ਰਮੰਨੇ ਡਾਕਟਰ ਰਾਜੇਸ਼ ਢੇਰੇ ਦੀ ਕਾਰ ਵਿੱਚ ਵਾਪਰਿਆ ਸੀ। ਪੁਲਿਸ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਮ੍ਰਿਤਕ ਔਰਤ ਜ਼ੁਬੈਦਾ ਸ਼ੇਖ ਦੇ ਪੁੱਤਰ ਸ਼ਾਹਨਵਾਜ਼ ਖਾਨ ਦੀ ਸਿ਼ਕਾਇਤ ਦੇ ਆਧਾਰ ’ਤੇ ਆਈਪੀਸੀ ਦੀ ਧਾਰਾ 304ਏ, 388, 279, 203, 177 ਅਤੇ ਉਪ ਧਾਰਾ 184 ਤਹਿਤ ਕੇਸ ਦਰਜ ਕਰਕੇ ਡਾਕਟਰ ਰਾਜੇਸ਼ ਢੇਰੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ