Welcome to Canadian Punjabi Post
Follow us on

10

July 2025
 
ਅੰਤਰਰਾਸ਼ਟਰੀ

ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਦੇ ਇੰਜਨ 'ਚ ਲੱਗੀ ਅੱਗ, 148 ਯਾਤਰੀ ਸੁਰੱਖਿਅਤ

May 28, 2024 07:50 AM

ਸਿ਼ਕਾਗੋ, 28 ਮਈ (ਪੋਸਟ ਬਿਊਰੋ): ਸੋਮਵਾਰ ਨੂੰ ਅਮਰੀਕਾ ਦੇ ਸਿ਼ਕਾਗੋ ਦੇ ਓ'ਹੈਅਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰਨਵੇਅ 'ਤੇ ਚੱਲਦੇ ਸਮੇਂ ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗ ਗਈ। ਇਹ ਏਅਰਬੱਸ ਏ320 ਜਹਾਜ਼ ਸੀ। ਇਹ ਉਡਾਣ ਭਰਨ ਹੀ ਵਾਲਾ ਸੀ ਜਦੋਂ ਇੱਕ ਇੰਜਣ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ।
ਇਸ ਨੂੰ ਤੁਰੰਤ ਰੋਕ ਦਿੱਤਾ ਗਿਆ ਅਤੇ ਸਾਰੇ 148 ਯਾਤਰੀਆਂ ਅਤੇ 5 ਚਾਲਕ ਦਲ ਦੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਦਸੇ ਕਾਰਨ ਹਵਾਈ ਅੱਡੇ 'ਤੇ ਸਾਰੀਆਂ ਉਡਾਣਾਂ 45 ਮਿੰਟ ਲਈ ਰੋਕ ਦਿੱਤੀਆਂ ਗਈਆਂ।
ਜਾਣਾਕਾਰੀ ਮੁਤਾਬਕ ਏਅਰਪੋਰਟ ਅਥਾਰਟੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਯੂਨਾਈਟਿਡ ਏਅਰਲਾਈਨਜ਼ ਦੀ ਫਲਾਈਟ ਨੰਬਰ 2091 ਨੇ ਸੋਮਵਾਰ ਰਾਤ ਭਾਰਤੀ ਸਮੇਂ ਅਨੁਸਾਰ ਕਰੀਬ 11:30 ਵਜੇ ਸਿ਼ਕਾਗੋ ਤੋਂ ਵਾਸਿ਼ੰਗਟਨ ਲਈ ਉਡਾਣ ਭਰੀ ਸੀ, ਜਦੋਂ ਇਹ ਹਾਦਸਾ ਵਾਪਰਿਆ।
ਹੁਣ ਏਵੀਏਸ਼ਨ ਇਮੀਗ੍ਰੇਸ਼ਨ ਅਥਾਰਟੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਏਅਰਲਾਈਨ ਨੇ ਯਾਤਰੀਆਂ ਤੋਂ ਮੁਆਫੀ ਮੰਗੀ ਅਤੇ ਉਨ੍ਹਾਂ ਲਈ ਇਕ ਹੋਰ ਫਲਾਈਟ ਦਾ ਇੰਤਜ਼ਾਮ ਕੀਤਾ। ਘਟਨਾ ਦੇ 4 ਘੰਟੇ ਬਾਅਦ ਦੂਜੀ ਫਲਾਈਟ ਨੇ ਉਡਾਣ ਭਰੀ।
ਇਸ ਤੋਂ ਇਲਾਵਾ 25 ਮਈ ਨੂੰ ਸਪਿਰਟ ਏਅਰਲਾਈਨਜ਼ ਦੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ। ਫਲਾਈਟ ਐੱਨਕੇ 270 ਜਮੈਕਾ ਤੋਂ ਫਲੋਰੀਡਾ ਜਾ ਰਹੀ ਸੀ ਜਦੋਂ ਇਸ ਦੀ ਮਸ਼ੀਨਰੀ 'ਚ ਕੁਝ ਖਰਾਬੀ ਆ ਗਈ। ਇਸ ਤੋਂ ਬਾਅਦ ਅਲਰਟ ਜਾਰੀ ਕੀਤਾ ਗਿਆ ਕਿ ਜਹਾਜ਼ ਨੂੰ ਪਾਣੀ 'ਚ ਉਤਾਰ ਦਿੱਤਾ ਜਾਵੇਗਾ। ਹਾਲਾਂਕਿ ਪਾਇਲਟ ਨੇ ਆਪਣੀ ਸਿਆਣਪ ਨਾਲ ਫਲਾਈਟ ਨੂੰ ਜਮੈਕਾ ਏਅਰਪੋਰਟ 'ਤੇ ਵਾਪਿਸ ਲੈਂਡ ਕਰਵਾਇਆ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ ਪਾਕਿਸਤਾਨ ਵਿੱਚ ਪਾਲਤੂ ਸ਼ੇਰ ਨੇ ਔਰਤ ਅਤੇ ਬੱਚਿਆਂ `ਤੇ ਕੀਤਾ ਹਮਲਾ, ਪੁਲਿਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ ਆਸਟ੍ਰੇਲੀਅਨ ਔਰਤ ਨੇ ਆਪਣੀ ਸੱਸ ਅਤੇ ਸਹੁਰੇ ਨੂੰ ਜ਼ਹਿਰੀਲੇ ਮਸ਼ਰੂਮ ਖੁਆ ਕੇ ਮਾਰਿਆ, ਹੋ ਸਕਦੀ ਹੈ ਉਮਰ ਕੈਦ ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ 80 ਮੌਤਾਂ, 41 ਲੋਕ ਲਾਪਤਾ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ