Welcome to Canadian Punjabi Post
Follow us on

20

April 2025
ਬ੍ਰੈਕਿੰਗ ਖ਼ਬਰਾਂ :
ਹਰਿਆਣਾ ਵਿੱਚ ਰੀਲ ਨੂੰ ਲੈ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲਗੁਜਰਾਤ ਵਿੱਚ ਬੱਸ ਤੇ ਰਿਕਸ਼ਾ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤਮੇਰਠ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਫਿਰ 10 ਵਾਰ ਸੱਪ ਤੋਂ ਡੰਗ ਮਰਵਾਇਆ ਉਪ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਗਟਾਈ ਨਾਰਾਜ਼ਗੀ, ਕਿਹਾ- ਅਦਾਲਤਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦੀਆਂਸੀ.ਬੀ.ਆਈ. ਵੱਲੋਂ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾਯੂਕਰੇਨ ਨੇ ਚੀਨੀ ਸੈਨਿਕਾਂ ਨੂੰ ਮੀਡੀਆ ਸਾਹਮਣੇ ਕੀਤਾ ਪੇਸ਼, ਪਿਛਲੇ ਹਫ਼ਤੇ ਫੜ੍ਹਿਆ ਸੀਬ੍ਰਿਟੇਨ ਵਿੱਚ ਅਦਾਲਤ ਨੇ ਰਾਖਵਾਂਕਰਨ ਦੇਣ ਤੋਂ ਕੀਤਾ ਇਨਕਾਰ, ਟਰਾਂਸਜੈਂਡਰ ਨੂੰ ਔਰਤ ਨਹੀਂ ਮੰਨਿਆ ਜਾਵੇਗਾ ਪਾਕਿਸਤਾਨੀ ਫੌਜ ਮੁਖੀ ਮੁਨੀਰ ਨੇ ਕਿਹਾ- ਸਾਡੀ ਸੋਚ ਅਤੇ ਇੱਛਾਵਾਂ ਹਿੰਦੂਆਂ ਤੋਂ ਵੱਖਰੀਆਂ ਹਨ, ਇਸ ਲਈ ਦੋ ਵੱਖਰੇ ਦੇਸ਼ ਬਣੇ
 
ਪੰਜਾਬ

ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ 'ਚ ਰਾਮ ਰਹੀਮ ਤੇ 4 ਹੋਰ ਦੋਸ਼ੀ ਬਰੀ

May 28, 2024 07:51 AM

ਚੰਡੀਗੜ੍ਹ, 28 ਮਈ (ਪੋਸਟ ਬਿਊਰੋ): ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ 5 ਲੋਕਾਂ ਨੂੰ ਡੇਰਾ ਮੈਨੇਜਰ ਰਣਜੀਤ ਸਿੰਘ ਕਤਲ ਮਾਮਲੇ 'ਚ ਬਰੀ ਕਰ ਦਿੱਤਾ ਹੈ। ਸੀਬੀਆਈ ਅਦਾਲਤ ਨੇ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ 'ਚ ਬੰਦ ਹੈ। ਉਸ ਨੂੰ 3 ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਰਣਜੀਤ ਕਤਲ ਕੇਸ ਤੋਂ ਇਲਾਵਾ ਇਨ੍ਹਾਂ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸ਼ਾਮਿਲ ਹੈ। ਉਸ ਨੂੰ ਪੱਤਰਕਾਰ ਦੀ ਹੱਤਿਆ ਲਈ ਉਮਰ ਕੈਦ ਅਤੇ ਜਿਨਸੀ ਸ਼ੋਸ਼ਣ ਦੇ ਦੋ ਮਾਮਲਿਆਂ ਲਈ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ 'ਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਨੂੰ ਹਾਲੇ ਵੀ ਜੇਲ 'ਚ ਹੀ ਰਹਿਣਾ ਪਵੇਗਾ।
ਹਾਈਕੋਰਟ ਦੇ ਫੈਸਲੇ 'ਤੇ ਡੇਰਾ ਸੱਚਾ ਸੌਦਾ ਨੇ ਕਿਹਾ ਕਿ ਸਾਨੂੰ ਹਮੇਸ਼ਾ ਹੀ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਰਿਹਾ ਹੈ ਅਤੇ ਸਾਨੂੰ ਮਾਣਯੋਗ ਅਦਾਲਤ ਤੋਂ ਇਨਸਾਫ ਮਿਲਿਆ ਹੈ।
ਉਧਰ ਰਣਜੀਤ ਸਿੰਘ ਦਾ ਪਰਿਵਾਰ ਇਸ ਫੈਸਲੇ ਤੋਂ ਨਿਰਾਸ਼ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹ ਕਾਨੂੰਨੀ ਲੜਾਈ ਜਾਰੀ ਰੱਖਣਗੇ। ਇਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਜਾਵੇਗੀ। ਇਸ ਲਈ ਵਕੀਲਾਂ ਤੋਂ ਸਲਾਹ ਲਈ ਜਾ ਰਹੀ ਹੈ। ਅਸੀਂ ਜਲਦੀ ਹੀ ਇਸ ਲਈ ਕਾਨੂੰਨੀ ਕਾਰਵਾਈ ਸ਼ੁਰੂ ਕਰਾਂਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ