Welcome to Canadian Punjabi Post
Follow us on

25

June 2025
 
ਅੰਤਰਰਾਸ਼ਟਰੀ

ਇਜ਼ਰਾਈਲੀ ਹਮਲੇ 'ਚ ਫਲਸਤੀਨੀਆਂ ਦੀ ਮੌਤ ਵੱਡੀ ਗਲਤੀ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਪਹਿਲੀ ਵਾਰ ਮੰਨੀ ਗਲਤੀ

May 28, 2024 09:23 AM

ਤਲਅਵੀਵ, 28 ਮਈ (ਪੋਸਟ ਬਿਊਰੋ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਯੁੱਧ ਸ਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ਗਾਜ਼ਾ ਵਿੱਚ ਫਲਸਤੀਨੀਆਂ ਦੀਆਂ ਮੌਤਾਂ ਨੂੰ ਗਲਤ ਕਰਾਰ ਦਿੱਤਾ ਹੈ। ਨੇਤਨਯਾਹੂ ਨੇ ਐਤਵਾਰ ਨੂੰ ਇਜ਼ਰਾਈਲੀ ਸੰਸਦ, ਨੇਸੇਟ ਵਿੱਚ ਇੱਕ ਭਾਸ਼ਣ ਵਿੱਚ ਕਿਹਾ ਕਿ ਬੇਕਸੂਰ ਲੋਕਾਂ ਨੂੰ ਠੇਸ ਨਾ ਪਹੁੰਚਾਉਣ ਲਈ ਸਾਡੀਆਂ ਪੂਰੀਆਂ ਕੋਸਿ਼ਸ਼ਾਂ ਦੇ ਬਾਵਜੂਦ, ਅਸੀਂ ਸ਼ਨੀਵਾਰ ਰਾਤ ਇੱਕ ਵੱਡੀ ਗਲਤੀ ਕੀਤੀ ਹੈ।
ਦਰਅਸਲ, ਸ਼ਨੀਵਾਰ ਨੂੰ ਇਜ਼ਰਾਇਲੀ ਫੌਜ ਨੇ ਗਾਜ਼ਾ ਦੇ ਰਾਫਾ 'ਚ ਹਮਲਾ ਕੀਤਾ ਸੀ। ਇਸ ਵਿਚ 45 ਫਲਸਤੀਨੀ ਮਾਰੇ ਗਏ ਸਨ ਅਤੇ 200 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ। ਇਜ਼ਰਾਇਲੀ ਫੌਜ ਨੇ ਇਹ ਹਮਲਾ ਇੱਕ ਕੈਂਪ 'ਤੇ ਕੀਤਾ ਸੀ। ਗਾਜ਼ਾ ਦੇ ਬੇਘਰ ਲੋਕ ਇਸ ਵਿੱਚ ਰਹਿ ਰਹੇ ਸਨ। ਹਮਲੇ ਤੋਂ ਬਾਅਦ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਆਪਣੀ ਗਲਤੀ ਮੰਨਣ ਦੇ ਬਾਵਜੂਦ ਨੇਤਨਯਾਹੂ ਨੇ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦਾ ਉਦੇਸ਼ ਹਾਸਿਲ ਨਹੀਂ ਹੋ ਜਾਂਦਾ ਉਦੋਂ ਤੱਕ ਜੰਗ ਨਹੀਂ ਰੁਕੇਗੀ। ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਇਜ਼ਰਾਈਲ ਨੂੰ ਤੁਰੰਤ ਹਮਲੇ ਰੋਕਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗਾਜ਼ਾ ਵਿੱਚ ਕੋਈ ਵੀ ਅਜਿਹੀ ਥਾਂ ਨਹੀਂ ਬਚੀ ਹੈ ਜਿਸ ਨੂੰ ਸੁਰੱਖਿਅਤ ਕਿਹਾ ਜਾ ਸਕੇ। ਰਾਫਾ 'ਚ ਪੈਦਾ ਹੋ ਰਹੇ ਹਾਲਾਤ 'ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਬੈਠਕ ਵੀ ਬੁਲਾਈ ਗਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ ਫਰਾਂਸ ਸੰਗੀਤ ਉਤਸਵ ਦੌਰਾਨ ਸੂਈਆਂ ਨਾਲ ਹਮਲਾ, 145 ਲੋਕ ਜ਼ਖਮੀ ਜਪਾਨ ਨੇ ਆਪਣੇ ਇਲਾਕੇ ’ਤੇ ਕੀਤਾ ਛੋਟੀ ਦੂਰੀ ਵਾਲੀ ਮਿਜ਼ਾਈਲ ਦਾ ਪ੍ਰੀਖਣ ਈਰਾਨ ਤੇ ਇਜ਼ਰਾਈਲ ਦੀ ਜੰਗਬੰਦੀ ਨਿਯਮਾਂ ਦੀ ਉਲੰਘਣਾ ਤੋਂ ਨਾਰਾਜ਼ ਹੋਏ ਟਰੰਪ ਈਰਾਨ ਨੇ ਕਿਹਾ- ਪ੍ਰਮਾਣੂ ਪ੍ਰੋਗਰਾਮ ਨਹੀਂ ਰੋਕਾਂਗੇ, ਟਰੰਪ ਨੇ ਯੁੱਧ ਸ਼ੁਰੂ ਕੀਤਾ, ਅਸੀਂ ਖਤਮ ਕਰਾਂਗੇ ਪਾਕਿਸਤਾਨ ਨੇ ਸਿੰਧ ਵਿੱਚ ਤੇਲ ਅਤੇ ਗੈਸ ਦੇ ਨਵੇਂ ਭੰਡਾਰ ਲੱਭੇ ਫਰਾਂਸ ਵਿੱਚ ਲਾੜੇ ਅਤੇ ਲਾੜੀ 'ਤੇ ਚਲਾਈਆਂ ਗੋਲੀਆਂ, ਲਾੜੀ ਦੀ ਮੌਤ ਰੂਸ ਨੇ ਕੀਵ 'ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਕੀਤਾ ਹਮਲਾ, 5 ਲੋਕਾਂ ਦੀ ਮੌਤ ਬੀ2 ਬੰਬਾਰਜ਼ ਨੇ ਈਰਾਨ 'ਤੇ ਹਮਲਾ ਕਰਨ ਲਈ 37 ਘੰਟੇ ਉਡਾਣ ਭਰੀ, 14 ਹਜ਼ਾਰ ਕਿਲੋ ਦੇ ਬੰਬ ਸੁੱਟੇ ਸੀਰੀਆ ਦੀ ਚਰਚ ਵਿੱਚ ਆਤਮਘਾਤੀ ਹਮਲਾ `ਚ 22 ਮੌਤਾਂ, 63 ਜ਼ਖਮੀ