ਓਟਵਾ, 28 ਮਈ (ਪੋਸਟ ਬਿਊਰੋ): ਕੈਨੇਡਾ ਵਿੱਚ 2018 ਵਿੱਚ ਇੱਕ ਭਿਆਨਕ ਬੱਸ ਹਾਦਸੇ ਦਾ ਕਾਰਨ ਬਣੇ ਭਾਰਤੀ ਮੂਲ ਦੇ ਇੱਕ ਟਰੱਕ ਡਰਾਈਵਰ ਨੂੰ ਲੰਘੇ ਸ਼ੁੱਕਰਵਾਰ ਨੂੰ ਭਾਰਤ ਡਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। 6 ਅਪ੍ਰੈਲ, 2018 ਵਿਚ ਹੋਏ ਇਸ ਹਾਦਸੇ ਵਿਚ ਜੂਨੀਅਰ ਹਾਕੀ ਟੀਮ ਦੇ 16 ਮੈਂਬਰਾਂ ਦੀ ਮੌਤ ਹੋ ਗਈ ਸੀ ਅਤੇ 13 ਹੋਰ ਜ਼ਖ਼ਮੀ ਹੋ ਗਏ ਸਨ। ਇਹ ਫੈਸਲਾ ਸ਼ੁੱਕਰਵਾਰ ਨੂੰ ਸਿੱਧੂ ਲਈ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਆਇਆ।
ਸਿੱਧੂ ਦੇ ਵਕੀਲ ਨੇ ਕਿਹਾ ਹੈ ਕਿ ਹਾਲੇੇ ਵੀ ਕਈ ਹੋਰ ਕਾਨੂੰਨੀ ਪ੍ਰਕਿਰਿਆਵਾਂ ਆਉਣੀਆਂ ਬਾਕੀ ਹਨ ਅਤੇ ਦੇਸ਼ ਨਿਕਾਲੇ ਦੀ ਪ੍ਰਕਿਰਿਆ ਨੂੰ ਕਈ ਮਹੀਨੇ ਜਾਂ ਸਾਲ ਲੱਗ ਸਕਦੇ ਹਨ।