Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਯੂਕਰੇਨ ਦੀ ਹਮਾਇਤ ਕਰਨ ਵਾਲੇ ਦੇਸ਼ਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ : ਪੁਤਿਨ

May 29, 2024 04:27 AM

ਮਾਸਕੋ, 29 ਮਈ (ਪੋਸਟ ਬਿਊਰੋ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱਧਵਾਰ (28 ਮਈ) ਨੂੰ ਯੂਕਰੇਨ ਨੂੰ ਹਥਿਆਰ ਮੁਹੱਈਆ ਕਰਾਉਣ ਵਾਲੇ ਦੇਸ਼ਾਂ ਨੂੰ ਚੇਤਾਵਨੀ ਦਿੱਤੀ ਹੈ। ਪੁਤਿਨ ਨੇ ਕਿਹਾ ਕਿ ਜੇਕਰ ਕੋਈ ਦੇਸ਼ ਯੂਕਰੇਨ ਤੋਂ ਮਿਲੇ ਹਥਿਆਰਾਂ ਨਾਲ ਰੂਸ 'ਤੇ ਹਮਲਾ ਕਰਦਾ ਹੈ ਤਾਂ ਉਸ ਦੇਸ਼ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ।
'ਦਿ ਮਾਸਕੋ ਟਾਈਮਜ਼' ਮੁਤਾਬਕ ਦੋ ਦਿਨ ਪਹਿਲਾਂ ਕੁਝ ਪੱਛਮੀ ਦੇਸ਼ਾਂ ਨੇ ਯੂਕਰੇਨ ਨੂੰ ਰੂਸ ਵਿਰੁੱਧ ਹਥਿਆਰਾਂ ਦੀ ਵਰਤੋਂ ਕਰਨ ਲਈ ਕਿਹਾ ਸੀ। ਲਾਤਵੀਆ ਦੇ ਰਾਸ਼ਟਰਪਤੀ ਐਡਗਰਸ ਰਿੰਕੇਵਿਕਸ ਸਭ ਤੋਂ ਪਹਿਲਾਂ ਇਸ ਦੀ ਇਜਾਜ਼ਤ ਦੇਣ ਵਾਲੇ ਸਨ। ਇਸ ਤੋਂ ਬਾਅਦ ਬ੍ਰਿਟੇਨ ਅਤੇ ਸਵੀਡਨ ਨੇ ਵੀ ਅਜਿਹਾ ਹੀ ਕੀਤਾ।
ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਬ੍ਰਿਟੇਨ ਨੇ ਯੂਕਰੇਨ ਨੂੰ ਲੰਬੀ ਦੂਰੀ ਦੀ ਸਟੌਰਮ ਸ਼ੈਡੋ ਮਿਜ਼ਾਈਲ ਭੇਜੀ ਸੀ। ਇਹ ਮਿਜ਼ਾਈਲ ਰੂਸ ਅੰਦਰ 250 ਕਿਲੋਮੀਟਰ ਤੱਕ ਜਾ ਸਕਦੀ ਹੈ। ਇਨਾ ਹੀ ਨਹੀਂ ਸਵੀਡਨ ਨੇ ਸਵੈ-ਕਿਰਿਆਸ਼ੀਲ ਤੋਪਾਂ ਦੀ ਤਕਨੀਕ ਵੀ ਯੂਕਰੇਨ ਨੂੰ ਭੇਜੀ ਹੈ।
ਇਸ ਤੋਂ ਨਾਰਾਜ਼ ਪੁਤਿਨ ਨੇ ਪੱਛਮੀ ਦੇਸ਼ਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਣ ਲੈਣ ਕਿ ਉਹ ਕਿਸ ਨਾਲ ਖੇਡ ਰਹੇ ਹਨ। ਖਾਸ ਕਰਕੇ ਯੂਰਪ ਦੇ ਛੋਟੇ ਦੇਸ਼। ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਜੇਕਰ ਯੂਕਰੇਨ ਨੇ ਰੂਸ 'ਤੇ ਹਮਲਾ ਕੀਤਾ ਤਾਂ ਪੱਛਮੀ ਹਥਿਆਰ ਸਿੱਧੇ ਤੌਰ 'ਤੇ ਜਿ਼ੰਮੇਵਾਰ ਹੋਣਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ