Welcome to Canadian Punjabi Post
Follow us on

01

July 2025
 
ਪੰਜਾਬ

ਪੰਜਾਬ ਦੇ ਸਾਰੇ ਪੋਲਿੰਗ ਬੂਥਾਂ `ਤੇ ਤੰਬਾਕੂ ਦੇ ਸੇਵਨ `ਤੇ ਹੋਵੇਗੀ ਪਾਬੰਦੀ : ਸਿਬਿਨ ਸੀ

May 29, 2024 07:52 AM

ਚੰਡੀਗੜ੍ਹ, 29 ਮਈ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰਟ, ਬੀੜੀ ਅਤੇ ਹੋਰ ਤੰਬਾਕੂ ਉਤਪਾਦਾਂ ਦੇ ਸੇਵਨ 'ਤੇ ਸਖ਼ਤ ਪਾਬੰਦੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਗਈ ਇਸ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਹਰੇਕ ਪੋਲਿੰਗ ਬੂਥ ਦੇ ਪ੍ਰੀਜ਼ਾਈਡਿੰਗ ਅਫ਼ਸਰ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਅਤੇ ਉਸਾਰੂ ਮਾਹੌਲ ਯਕੀਨੀ ਬਣਾਉਣ ਲਈ ਦਫ਼ਤਰ, ਮੁੱਖ ਚੋਣ ਅਫ਼ਸਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਨੂੰ ਤੰਬਾਕੂ-ਰਹਿਤ ਖੇਤਰ ਘੋਸ਼ਿਤ ਕਰਨ ਦਾ ਮੰਤਵ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਅਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਫੇਫੜਿਆਂ ਦੇ ਗੰਭੀਰ ਰੋਗ ਅਤੇ ਅੰਨ੍ਹੇਪਣ ਆਦਿ ‘ਤੇ ਕਾਬੂ ਪਾਉਣ ਲਈ ਚਲਾਈਆਂ ਜਾ ਰਹੀਆਂ ਵਿਆਪਕ ਜਨਤਕ ਸਿਹਤ ਮੁਹਿੰਮਾਂ ਅਤੇ ਕਾਨੂੰਨੀ ਤੇ ਹੋਰ ਪੱਧਰਾਂ ‘ਤੇ ਕੀਤੇ ਜਾ ਰਹੇ ਯਤਨਾਂ ਦਾ ਵੀ ਹਿੱਸਾ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ