Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਵ੍ਹਾਈਟ ਹਾਊਸ ਸਾਹਮਣੇ ਫਲਸਤੀਨ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ, ਹੱਥ 'ਚ ਖੂਨ ਨਾਲ ਲਥਪਥ ਬਿਡੇਨ ਦਾ ਮਾਸਕ ਫੜ੍ਹਿਆ

June 09, 2024 01:24 AM

ਵਾਸਿ਼ੰਗਟਨ, 9 ਜੂਨ (ਪੋਸਟ ਬਿਊਰੋ): ਗਾਜ਼ਾ ਵਿੱਚ ਇਜ਼ਰਾਇਲੀ ਹਮਲਿਆਂ ਦੇ ਵਿਚਕਾਰ ਸ਼ਨੀਵਾਰ ਨੂੰ ਫਿਲਸਤੀਨ ਸਮਰਥਕਾਂ ਨੇ ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਵ੍ਹਾਈਟ ਹਾਊਸ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕ ਆਪਣੇ ਸਿਰਾਂ 'ਤੇ ਹਮਾਸ ਦੇ ਬੈਂਡ ਬੰਨ੍ਹੇ ਅਤੇ ਫਲਸਤੀਨ ਦਾ ਝੰਡਾ ਲਹਿਰਾਉਂਦੇ ਦੇਖੇ ਗਏ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਇੱਕ ਵਿਅਕਤੀ ਦੇ ਹੱਥ ਵਿੱਚ ਰਾਸ਼ਟਰਪਤੀ ਬਿਡੇਨ ਦਾ ਮਾਸਕ ਵੀ ਸੀ, ਜੋ ਖੂਨ ਨਾਲ ਲਥਪਥ ਕੀਤਾ ਹੋਇਆ ਸੀ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਅਮਰੀਕੀ ਝੰਡੇ ਨੂੰ ਵੀ ਅੱਗ ਲਗਾ ਦਿੱਤੀ। ਲੋਕਾਂ ਦੇ ਹੱਥਾਂ ਵਿੱਚ ਕਈ ਬੈਨਰ ਅਤੇ ਪੋਸਟਰ ਵੀ ਸਨ। ਇਸ 'ਚ ਬਿਡੇਨ 'ਤੇ ਇਤਿਹਾਸ ਦੇ ਗਲਤ ਪਾਸੇ ਹੋਣ ਦਾ ਦੋਸ਼ ਲਗਾਇਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਫਲਸਤੀਨ ਆਜ਼ਾਦ ਦੇ ਨਾਅਰੇ ਲਾਏ। ਉਨ੍ਹਾਂ ਕਿਹਾ ਕਿ ਗਾਜ਼ਾ 'ਚ ਬੰਬਾਰੀ 'ਚ ਜਾਨ ਗਵਾਉਣ ਵਾਲੇ ਬੱਚਿਆਂ ਦੀਆਂ ਚੀਕਾਂ ਹਮੇਸ਼ਾ ਤੁਹਾਨੂੰ ਸਤਾਉਂਦੀਆਂ ਰਹਿਣਗੀਆਂ। ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਵ੍ਹਾਈਟ ਹਾਊਸ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ