Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਫੋਰਡ ਨੇ ਲੇਬਰ ਸੁਧਾਰ ਕਾਨੂੰਨ ਨੂੰ ਖਤਮ ਕਰਨ ਦਾ ਪ੍ਰਗਟਾਇਆ ਤਹੱਈਆ

October 03, 2018 08:16 AM

ਟੋਰਾਂਟੋ, 2 ਅਕਤੂਬਰ (ਪੋਸਟ ਬਿਊਰੋ) : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਸਾਬਕਾ ਲਿਬਰਲ ਸਰਕਾਰ ਵੱਲੋਂ ਲਿਆਂਦੇ ਲੇਬਰ ਸੁਧਾਰ ਕਾਨੂੰਨ ਨੂੰ ਖਤਮ ਕਰਨ ਦਾ ਤਹੱਈਆ ਪ੍ਰਗਟਾਇਆ ਗਿਆ ਹੈ। ਉਸ ਕਾਨੂੰਨ ਤਹਿਤ ਲਿਬਰਲ ਸਰਕਾਰ ਨੇ ਪ੍ਰੋਵਿੰਸ ਵਿੱਚ ਘੱਟ ਤੋਂ ਘੱਟ ਉਜਰਤਾਂ ਵਧਾਉਣ, ਸਿੱਕ ਡੇਅਜ਼ ਬੈਨੇਫਿਟਜ਼ ਵਿੱਚ ਵਾਧਾ ਕਰਨ ਤੇ ਪੇਡ ਛੁੱਟੀਆਂ ਵਿੱਚ ਸੋਧ ਕਰਨ ਦਾ ਵਾਅਦਾ ਕੀਤਾ ਸੀ।
ਫੋਰਡਲ ਸਰਕਾਰ ਵੱਲੋਂ ਪਿੱਛੇ ਜਿਹੇ ਆਖਿਆ ਗਿਆ ਸੀ ਕਿ ਇਸ ਕਾਨੂੰਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ ਤੇ ਉਸ ਸਮੇਂ ਤੋਂ ਹੀ ਇਹ ਲੱਗ ਰਿਹਾ ਸੀ ਕਿ ਇਸ ਬਾਰੇ ਫੋਰਡ ਹੁਣ ਕੁੱਝ ਕਰਨਗੇ। ਮੰਗਲਵਾਰ ਨੂੰ ਫੋਰਡ ਨੇ ਵਿਧਾਨਸਭਾ ਵਿੱਚ ਜਦੋਂ ਇਹ ਬਿਆਨ ਦਿੱਤਾ ਤਾਂ ਵਿਰੋਧੀ ਧਿਰ ਹਰਕਤ ਵਿੱਚ ਆ ਗਈ ਤੇ ਇਸ ਕਾਨੂੰਨ ਬਿੱਲ 148 ਦੀ ਸਮਰਥਕ ਲੇਬਰ ਕਮਿਊਨਿਟੀ ਨੂੰ ਵੀ ਇਹ ਗੱਲ ਵਧੀਆ ਨਹੀਂ ਲੱਗੀ। ਪ੍ਰੀਮੀਅਰ ਨੇ ਆਖਿਆ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਅਸੀਂ ਵਿਸ਼਼ਵ ਵਿੱਚ ਮੁਕਾਬਲੇਬਾਜ਼ੀ ਵਿੱਚ ਖਰੇ ਉਤਰੀਏ। ਅਸੀਂ ਬਿੱਲ 148 ਤੋਂ ਜਲਦ ਖਹਿੜਾ ਛੁਡਾ ਲਵਾਂਗੇ। ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਫਰੰਟ ਲਾਈਨ ਵਰਕਰਜ਼ ਦੀ ਹਿਫਾਜ਼ਤ ਕਰ ਸਕੀਏ।
ਪ੍ਰੋਗਰੈਸਿਵ ਕੰਜ਼ਰਵੇਟਿਵਾਂ ਨੇ ਪਿਛਲੇ ਹਫਤੇ ਇਹ ਆਖਿਆ ਸੀ ਕਿ ਲਿਬਰਲ ਲਾਅ ਤਹਿਤ ਅਗਲੇ ਸਾਲ ਤੋਂ ਘੱਟ ਤੋਂ ਘੱਟ ਉਜਰਤਾਂ ਵਿੱਚ ਹੋਣ ਜਾ ਰਹੇ ਵਾਧੇ ਨੂੰ ਫਿਲਹਾਲ ਉਨ੍ਹਾਂ ਵੱਲੋਂ ਰੋਕਿਆ ਜਾਵੇਗਾ। ਫੋਰਡ ਦੀਆਂ ਟਿੱਪਣੀਆਂ ਨੂੰ ਸਪਸ਼ਟ ਕਰਨ ਦੇ ਸਬੰਧ ਵਿੱਚ ਜਦੋਂ ਪੁੱਛਿਆ ਗਿਆ ਤਾਂ ਆਰਥਿਕ ਵਿਕਾਸ ਮੰਤਰੀ ਜਿੰਮ ਵਿਲਸਨ ਨੇ ਆਖਿਆ ਕਿ ਇਹ ਕਾਨੂੰਨ ਅਜੇ ਵੀ ਮੁਲਾਂਕਣ ਤਹਿਤ ਹੈ ਤੇ ਉਨ੍ਹਾਂ ਆਖਿਆ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਇਸ ਬਿੱਲ ਦੇ ਕੁੱਝ ਹਿੱਸੇ ਅਸੀਂ ਕਾਇਮ ਰੱਖਾਂਗੇ ਤੇ ਕਈ ਹਿੱਸੇ ਖਤਮ ਕਰ ਦਿੱਤੇ ਜਾਣਗੇ। ਅਸੀਂ ਇਸ ਬਾਰੇ ਸਲਾਹ ਮਸ਼ਵਰਾ ਕਰ ਰਹੇ ਹਾਂ।
ਮੰਗਲਵਾਰ ਨੂੰ ਹੀ ਐਨਡੀਪੀ ਆਗੂ ਐਂਡਰੀਆ ਹੌਰਵਥ ਨੇ ਆਖਿਆ ਕਿ ਫੋਰਡ ਦੀਆਂ ਤਾਜ਼ਾ ਟਿੱਪਣੀਆਂ ਤੋਂ ਇਹ ਸਮਝ ਨਹੀਂ ਆ ਰਿਹਾ ਕਿ ਸਰਕਾਰ ਲੇਬਰ ਰਿਫੌਰਮ ਲਾਅ ਨਾਲ ਕੀ ਕਰਨ ਦੀ ਕੋਸਿ਼ਸ਼ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸ ਬਿੱਲ ਨੂੰ ਖਤਮ ਕਰਨ ਨਾਲ ਪ੍ਰੋਵਿੰਸ ਭਰ ਵਿੱਚ ਕਾਮਿਆਂ ਦੀ ਜਿ਼ੰਦਗੀ ਹੋਰ ਜਿ਼ਆਦਾ ਅਸਥਿਰ ਹੋ ਜਾਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ