ਨਵੀਂ ਦਿੱਲੀ, 10 ਜੂਨ (ਪੋਸਟ ਬਿਊਰੋ): ਨਰਿੰਦਰ ਮੋਦੀ ਨੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨਾਲ 71 ਮੰਤਰੀਆਂ ਨੇ ਸਹੁੰ ਚੁੱਕੀ, ਜਿਨ੍ਹਾਂ 'ਚ ਸਹਿਯੋਗੀ ਪਾਰਟੀਆਂ ਦੇ 11 ਸ਼ਾਮਿਲ ਹਨ। ਸਹੁੰ ਚੁੱਕਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਦੀ ਫਾਈਲ 'ਤੇ ਦਸਤਖਤ ਕੀਤੇ। ਪੀਐਮਓ ਪਹੁੰਚਣ 'ਤੇ ਮੁਲਾਜ਼ਮਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ।