Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਭਾਜਪਾ ਦੇ ਆਈਟੀ ਐੱਲ ਦੇ ਹੈੱਡ ਅਮਿਤ `ਤੇ ਯੌਨ ਸ਼ੋਸ਼ਣ ਦੇ ਲੱਗੇ ਦੋਸ਼, ਕਾਂਗਰਸ ਆਗੂ ਨੇ ਕਿਹਾ ਔਰਤਾਂ ਨੂੰ 5 ਤਾਰਾ ਹੋਟਲਾਂ 'ਚ ਲੈ ਕੇ ਜਾਂਦੇ ਹਨ

June 10, 2024 09:33 AM

ਨਵੀਂ ਦਿੱਲੀ, 10 ਜੂਨ (ਪੋਸਟ ਬਿਊਰੋ): ਅੱਜ ਕਾਂਗਰਸ ਆਗੂ ਸੁਪ੍ਰੀਆ ਸ਼੍ਰੀਨੇਟ ਨੇ ਪ੍ਰੈੱਸ ਕਾਨਫਰੰਸ ਕੀਤੀ। ਸੁਪ੍ਰਿਆ ਨੇ ਕਿਹਾ- ਆਰਐੱਸਐੱਸ ਦੇ ਮੈਂਬਰ ਸ਼ਾਂਤਨੂ ਸਿਨਹਾ ਨਾਮ ਦੇ ਵਿਅਕਤੀ ਨੇ ਅਮਿਤ 'ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ। ਸ਼ਾਂਤਨੂ ਮੁਤਾਬਕ ਅਮਿਤ ਔਰਤਾਂ ਨੂੰ 5 ਤਾਰਾ ਹੋਟਲਾਂ 'ਚ ਲੈ ਜਾਂਦਾ ਹੈ ਅਤੇ ਉਨ੍ਹਾਂ ਦਾ ਸ਼ੋਸ਼ਣ ਕਰਦੇ ਹਨ।
ਇਨਾ ਹੀ ਨਹੀਂ ਅਮਿਤ ਨੇ ਬੰਗਾਲ 'ਚ ਭਾਜਪਾ ਦਫਤਰ 'ਚ ਔਰਤਾਂ ਦਾ ਯੌਨ ਸ਼ੋਸ਼ਣ ਵੀ ਕੀਤਾ। ਸ਼ਾਂਤਨੂ ਬੰਗਾਲ ਵਿੱਚ ਭਾਜਪਾ ਦੇ ਇੱਕ ਅਧਿਕਾਰੀ ਰਾਹੁਲ ਸਿਨਹਾ ਦਾ ਰਿਸ਼ਤੇਦਾਰ ਹੈ।
ਸੁਪ੍ਰੀਆ ਨੇ ਅੱਗੇ ਕਿਹਾ ਕਿ ਅਸੀਂ ਭਾਜਪਾ ਤੋਂ ਬੰਗਾਲ ਵਿੱਚ ਔਰਤਾਂ ਲਈ ਇਨਸਾਫ਼ ਦੀ ਮੰਗ ਕਰਦੇ ਹਾਂ, ਹਾਥਰਸ ਹੋਵੇ, ਲਖੀਮਪੁਰ, ਸਾਡੇ ਸਭ ਤੋਂ ਸਤਿਕਾਰਤ ਖਿਡਾਰੀ ਜਾਂ ਬਿਲਕਿਸ ਬਾਨੋ, ਪ੍ਰਧਾਨ ਮੰਤਰੀ ਨੇ ਲਗਾਤਾਰ ਅਪਰਾਧੀਆਂ ਨੂੰ ਸਿਆਸੀ ਸੁਰੱਖਿਆ ਦਿੱਤੀ ਹੈ।
ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਔਰਤਾਂ ਦੇ ਨਾਲ ਖੜੇ੍ਹ ਹੋਵੋ। ਤੁਸੀਂ ਭਾਰਤ ਦੀਆਂ ਧੀਆਂ ਦੇ ਨਾਲ ਖੜੇ੍ਹ ਹੋ ਅਤੇ ਜਦੋਂ ਤੱਕ ਤੁਸੀਂ ਉਨ੍ਹਾਂ ਦੀ ਦੁਰਦਸ਼ਾ ਦਾ ਜਵਾਬ ਨਹੀਂ ਦਿੰਦੇ, ਤੁਹਾਨੂੰ ਸੱਤਾ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।
ਇਸ ਤੋਂ ਬਾਅਦ ਅਮਿਤ ਮਾਲਵੀਆ ਨੇ ਸ਼ਾਂਤਨੂ ਸਿਨਹਾ ਨੂੰ 10 ਕਰੋੜ ਰੁਪਏ ਦਾ ਮਾਣਹਾਨੀ ਨੋਟਿਸ ਭੇਜਿਆ ਹੈ। ਮਾਲਵੀਆ ਨੇ ਸ਼ਾਂਤਨੂ ਨੂੰ ਬਿਨ੍ਹਾਂ ਸ਼ਰਤ ਮੁਆਫੀ ਮੰਗਣ ਅਤੇ ਸੋਸ਼ਲ ਮੀਡੀਆ 'ਤੇ ਉਸ ਬਾਰੇ ਲਿਖੀਆਂ ਪੋਸਟਾਂ ਨੂੰ ਹਟਾਉਣ ਲਈ ਵੀ ਕਿਹਾ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ