Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਕੈਂਬਰਿੱਜ ਸਲਾਨਾ ਖੇਡ ਮੇਲਾ 3 ਅਤੇ 4 ਅਗਸਤ ਨੂੰ

June 10, 2024 11:31 PM

ਲੰਘੇ ਐਤਵਾਰ 9 ਜੂਨ ਨੂੰ ਸ੍ਰੀ ਗੁਰੂੁ ਸਿੰਘ ਸਭਾ ਕੈਂਬਰਿੱਜ ਗੁਦਆਰਾ ਸਾਹਿਬ ਵਿਖੇ ਕੈਂਬਰਿੱਜ ਵਿਖੇ ਅਯੋਜਿਤ ਕੀਤੇ ਜਾਂਦੇ ਦੋ ਰੋਜ਼ਾ ਖੇਡ ਮੇਲੇ ਦੀਆਂ ਤਿਆਰੀਆਂ ਸਬੰਧੀ ਵਲੰਟੀਅਰਜ਼ ਦੀ ਇੱਕ ਮੀਟਿੰਗ ਹੋਈ। ਮੀਟਿੰਗ ਵਿੱਚ ਮੌਜੂਦ ਵਲੰਟੀਅਰਜ਼ ਵਲੋਂ ਇਸ ਸਾਲ ਦੇ ਖੇਡ ਮੇਲੇ ਸਬੰਧੀ ਰੂਪ ਰੇਖਾ ਅਤੇ ਪਬ੍ਰੰਧ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਲਾਨਾ ਖੇਡ ਮਿਲਾ ਜਿਹੜਾ ਸ੍ਰੀ ਗੁਰੂ ਸਿੰਘ ਸਭਾ ਕੈਂਬਰਿੱਜ ਗੁਰਦੁਆਰਾ ਸਾਹਿਬ ਵਲੋਂ ਕਰਵਾਇਆ ਜਾਂਦਾ ਹੈ ਇਸ ਸਾਲ 3 ਅਗਸਤ ਸ਼ਨੀਵਾਰ ਅਤੇ 4 ਅਗਸਤ ਦਿਨ ਐਤਵਾਰ ਨੂੰ ਸੇਂਟ ਬੈਨੀਡਿੱਕਟ ਕੈਥਲਿਕ ਸਕੂਲ ਦੀਆਂ ਗਰਾਊਂਡਾਂ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੋ ਰੋਜ਼ਾ ਖੇਡ ਮੇਲੇ ਵਿੱਚ ਸੌਕਰ, ਵਾਲੀਬਾਲ, ਰੱਸਾ ਕਸੀ ਦੇ ਮੁਕਾਬਲੇ ਕਰਵਾਏ ਜਾਂਦੇ ਹਨ, ਕਬੱਡੀ ਦਾ ਸ਼ੋਅ ਮੈਚ ਵੀ ਕਰਵਾਇਆ ਜਾਵੇਗਾ। ਬਜ਼ੁਰਗਾਂ ਅਤੇ ਬੱਚਿਆਂ ਦੀਆਂ ਦੌੜਾਂ, ਗਾਗਰ ਰੇਸ, ਮਿਊਜ਼ੀਕਲ ਚੇਅਰ, ਵੇਟਲਿਫਟਿੰਗ ਦੇ ਨਾਲ ਹੋਰ ਬਹੁਤ ਸਾਰੀਆਂ ਖੇਡਾਂ ਕਰਵਾਈਆਂ ਜਾਂਦੀਆਂ ਹਨ।
ਮੀਟਿੰਗ ਵਿੱਚ ਪਹੁੰਚੇ ਵਲੰਟੀਅਰਜ਼਼ ਵਲੋਂ ਇਸ ਸਾਲ ਦੇ ਖੇਡ ਮੇਲੇ ਦੇ ਪ੍ਰਬੰਧਾਂ ਸਬੰਧੀ ਵਿਚਾਰ ਕੀਤੇ ਗਏ ਜਿਸ ਵਿੱਚ ਵੱਖ ਵੱਖ ਡਿਊਟੀਆਂ ਵੰਡੀਆਂ ਗਈਆਂ, ਪਿਛਲੇ ਲੰਬੇ ਸਮੇਂ ਤੋਂ ਕਰਵਾਏ ਜਾ ਰਹੇ ਇਸ ਖੇਡ ਮੇਲੇ ਵਿੱਚ ਹਰ ਸਾਲ ਦਰਸ਼ਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ, ਇਸ ਸਾਲ ਦੇ ਪ੍ਰਬੰਧ ਲਈ ਲੋੜੀਂਦੇ ਸਮਾਨ ਦਾ ਵੀ ਮੁੜ ਜਾਇਜ਼ਾ ਲਿਆ ਗਿਆ। ਇਸ ਮੇਲੇ ਵਿੱਚ ਹਿੱਸਾ ਲੈਣ ਲਈ ਚਾਹਵਾਨ ਖਿਡਾਰੀ ਅਤੇ ਕਲੱਬ ਸਮਾਂ ਰਹਿੰਦੇ ਆਪਣੀ ਟੀਮ ਰਜਿੱਸਟਰ ਕਰਵਾਉਣ ਦੀ ਵੀ ਬੇਨਤੀ ਕੀਤੀ ਜਾਂਦੀ ਹੈ, ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਤਾਰੀਖਾਂ ਦਾ ਵੇਰਵਾ ਵੀ ਸਾਂਝਾ ਕੀਤਾ ਜਾਵੇਗਾ। ਦਰਸ਼ਕਾਂ ਦੀ ਸਹੂਲਤ ਲੲ ਿਇਸ ਸਾਲ ਕੁੱਝ ਬਦਲਾਅ ਵੀ ਕੀਤੇ ਜਾਣਗੇ। ਖੇਡ ਮੇਲਾ ਕਮੇਟੀ ਵਲੋਂ ਅੰਤ ਵਿੱਚ ਸਰਬਸੰਮਤੀ ਨਾਲ ਇਹ ਤਾਗੀਦ ਵੀ ਕੀਤੀ ਗਈ ਕਿ ਜਿਨ੍ਹਾਂ ਵਲੰਟੀਅਰਜ਼ ਨੇ ਆਪਣੇ ਨਾਂ ਦਰਜ ਕਰਵਾਏ ਹੋਏ ਹਨ, ਉਹ ਇਨ੍ਹਾਂ ਮੀਟਿੰਗਾਂ ਵਿੱਚ ਜ਼ਰੂਰ ਆਪਣੀ ਹਾਜ਼ਰੀ ਲਵਾਉਣ ਅਤੇ ਨਵੇਂ ਵਿਚਾਰ ਸਾਂਝੇ ਕਰਨ। ਆਉਣ ਵਾਲੇ ਹਫ਼ਤਿਆਂ ਵਿੱਚ ਕੈਂਬਰਿੱਜ ਖੇਡ ਮੇਲੇ ਸਬੰਧੀ ਹੋਰ ਜਾਣਕਾਰੀ ਵੀ ਸਾਂਝੀ ਕੀਤੀ ਜਾਵੇਗੀ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ