Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਵਿਚ ਵੀ ਗੂੰਜਿਆ

June 11, 2024 10:35 AM

ਅੰਮ੍ਰਿਤਸਰ 11 ਜੂਨ (ਗਿਆਨ ਸਿੰਘ): ਖਡੂਰ ਸਾਹਿਬ ਹਲਕੇ ਤੋਂ ਭਾਰੀ ਵੋਟਾਂ ਨਾਲ ਜਿੱਤ ਹਾਸਿਲ ਕਰਨ ਦੇ ਬਾਵਜੂਦ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੂੰ ਰਿਹਾਅ ਨਾ ਕਰਨ ਦਾ ਮਾਮਲਾ ਅਮਰੀਕਾ ਦੇ ਰਾਜਸੀ ਗਲਿਆਰਿਆਂ ’ਚ ਵੀਂ ਗੂੰਜ ਰਿਹਾ ਹੈ।
ਇਸ ਬਾਰੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਡਿਬਰੂਗੜ ਜੇਲ੍ਹ ਵਿਚ ਨਜ਼ਰ ਬੰਦ ਅਤੇ ਖਡੂਰ ਸਾਹਿਬ ਤੋਂ ਐੱਮ ਪੀ ਚੁਣੇ ਗਏ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਮਾਤਾ ਪਿਤਾ ਬੀਬੀ ਬਲਵਿੰਦਰ ਕੌਰ ਤੇ ਸ. ਤਰਸੇਮ ਸਿੰਘ ਅਤੇ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਚਾਚਾ ਸੁਖਚੈਨ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਵੱਲੋਂ ਮਿਲ ਕੇ ਉੱਥੋਂ ਦੇ ਨਾਮਵਰ ਵਕੀਲ ਸ. ਜਸਪ੍ਰੀਤ ਸਿੰਘ ਅਟਾਰਨੀ ਐਂਡ ਲਾਅ ਨੂੰ ਇਹ ਸਾਰਾ ਮਾਮਲਾ ਅਮਰੀਕੀ ਸਰਕਾਰ ਅੱਗੇ ਉਠਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ। ਜਿਸ ਤਹਿਤ ਉਨ੍ਹਾਂ ਨੇ
ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੇ ਆਧਾਰ 'ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ 5 ਜੂਨ ਨੂੰ ਅਮਰੀਕਾ ਦੇ ਉਪ ਰਾਸ਼ਟਰਪਤੀ ਨੂੰ ਪੱਤਰ ਵੀ ਲਿਖਿਆ ਸੀ। ਇਸ ਸਬੰਧ ਵਿੱਚ, ਉਪ ਰਾਸ਼ਟਰਪਤੀ ਕੈਮਿਲਾ ਹੈਰਿਸ ਦੀ ਚੀਫ਼ ਆਫ਼ ਸਟਾਫ਼ ਸ਼ੀਲਾ ਨਿੱਕਸ ਨੇ
ਜਸਪ੍ਰੀਤ ਸਿੰਘ (ਸੁਨੇਹੇ ਦੀ ਇੱਕ ਕਾਪੀ ਨੱਥੀ ਹੈ) ਨੂੰ ਲਿਖਤੀ ਰੂਪ ਵਿੱਚ ਜਵਾਬ ਦਿੱਤਾ ਹੈ, ਜਿਸ ਤੋਂ ਬਾਅਦ ਉਪ ਰਾਸ਼ਟਰਪਤੀ ਦੇ ਏਸ਼ੀਆ-ਪ੍ਰਸ਼ਾਂਤ ਮਾਮਲੇ ਅਤੇ ਹਥਿਆਰ ਕੰਟਰੋਲ ਲਈ ਵਿਸ਼ੇਸ਼ ਸਲਾਹਕਾਰ ਸ੍ਰੀ ਸਿਧਾਰਥ ਅਈਅਰ ਵੱਲੋਂ ਮੰਗਲਵਾਰ ਨੂੰ 3:30 'ਤੇ ਉਪ ਰਾਸ਼ਟਰਪਤੀ ਨਾਲ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜਸਪ੍ਰੀਤ ਸਿੰਘ ਨੂੰ ਇੱਕ ਸੱਦਾ ਪ੍ਰਾਪਤ ਹੋਇਆ ਹੈ। (ਕਾਪੀ ਨੱਥੀ ਕੀਤੀ ਗਈ)। ਇਸ ਤੋਂ ਪਹਿਲਾਂ ਵੀ ਜਸਪ੍ਰੀਤ ਸਿੰਘ ਨਿਊ ਜਰਸੀ ਵਿੱਚ ਜਿਨ੍ਹਾਂ ਸੈਨੇਟਰਾਂ ਨੂੰ ਭਾਈ ਸਾਬ ਤੇ ਸਾਥੀ ਸਿੰਘਾਂ ਦੀ ਰਿਹਾਈ ਲਈ ਮਿਲ ਚੁੱਕੇ ਹਨ ਉਨ੍ਹਾਂ ’ਚ ਸੈਨੇਟਰ ਬੁਕਰ ਇਵੈਂਟ, ਕਾਂਗਰਸਮੈਨ ਰੌਬ ਮੇਨੇਡੇਜ਼, ਸੈਨੇਟਰ ਜੈਕੀ ਰੋਜ਼ਨ ਅਤੇ ਕਾਂਗਰਸਮੈਨ ਰੂਬੇਨ ਗੈਲੇਗੋ ਸ਼ਾਮਿਲ ਹਨ। ਮੰਗਲਵਾਰ ਨੂੰ ਵਾਈਸ ਪ੍ਰੈਜ਼ੀਡੈਂਟ ਨਾਲ ਮੀਟਿੰਗ ਵਾਲੇ ਦਿਨ ਜਸਪ੍ਰੀਤ ਸਿੰਘ ਅਟਾਰਨੀ ਹੋਰ ਦਸ ਸੈਨੇਟਰ/ ਕਾਗਰਸਮੈਨਜ ਨਾਲ ਵੀ ਮੁਲਾਕਾਤ ਕਰਨਗੇ ।
ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਦੋ ਲੱਖ ਦੀ ਸਭ ਤੋਂ ਵੱਧ ਲੀਡ ਨਾਲ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਭਾਈ ਸਾਬ ਨੂੰ ਲੋਕਾਂ ਵੱਲੋਂ ਮਿਲੇ ਇਸ ਵੱਡੇ ਸਮਰਥਨ ਦਾ ਕਾਰਨ ਉਨ੍ਹਾਂ ਵੱਲੋਂ ਇਸ
ਹਲਕੇ ਵਿੱਚ ਨਸ਼ਿਆਂ ਖਿਲਾਫ ਕੱਢੀ ਗਈ ਖ਼ਾਲਸਾ ਵਹੀਰ ਤੋਂ ਪ੍ਰਭਾਵਿਤ ਹੋ ਕੇ ਨਸ਼ੇ ਵਿੱਚ ਗ਼ਲਤਾਨ ਜਵਾਨੀ ਵੱਲੋਂ ਨਸ਼ੇ ਛੱਡ ਕੇ ਕਲਗ਼ੀਧਰ ਪਾਤਸ਼ਾਹ ਵੱਲੋਂ ਬਖ਼ਸ਼ੀ ਖੰਡੇ ਦੀ ਪਾਹੁਲ ਛੱਕ ਕੇ ਗੁਰੂ ਵਾਲੀ ਬਣਨ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਮਿਲੇ ਇੰਨੇ ਵੱਡੇ ਫ਼ਤਵੇ ਤੋਂ ਬਾਅਦ ਵੀ ਸਰਕਾਰ ਵੱਲੋਂ ਭਾਈ ਸਾਹਿਬ ਤੋਂ ਐਨ.ਐਸ.ਏ ਨੂੰ ਤੁਰੰਤ ਨਾ ਹਟਾਉਣਾ ਅਤੇ ਭਾਈ ਸਾਹਿਬ ਨਾਲ ਸਬੰਧਾਂ ਦੇ ਆਧਾਰ 'ਤੇ
ਉਨ੍ਹਾਂ ਦੇ ਸਾਥੀਆਂ 'ਤੇ ਲਗਾਇਆ ਗਿਆ ਐਨ.ਐਸ.ਏ ਨਾ ਹਟਾਉਣਾ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਅਤੇ ਧਾਰਮਿਕ ਅਜ਼ਾਦੀ ਉਪਰ ਪਾਬੰਦੀ ਲਾਉਣ ਦੇ ਬਰਾਬਰ ਹੈ ।
ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੀ ਰਿਹਾਈ ਲਈ ਅਮਰੀਕਾ ਦੇ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਵੱਲੋਂ ਜਿਸ ਜਸਪ੍ਰੀਤ ਸਿੰਘ ਅਟਾਰਨੀ ਐਂਡ ਲਾਅ ਨੂੰ ਇਹ ਸਾਰਾ ਮਾਮਲਾ ਅਮਰੀਕੀ ਸਰਕਾਰ ਅੱਗੇ ਉਠਾਉਣ ਦੀ ਜ਼ਿੰਮੇਵਾਰੀ ਸੌਂਪੀ ਹੈ, ਉਹ ਅਮਰੀਕਾ ਦਾ ਬਹੁਤ ਵੱਡਾ ਵਕੀਲ ਹੈ ਜਿਸ ਕੋਲ ਨਿਊਯਾਰਕ ਕੈਲੇਫੋਰਨੀਆ ਵਿਚ ਮਾਹਿਰਾਂ ਦੀ ਬਹੁਤ ਵੱਡੀ ਟੀਮ ਹੈ। ਉਸ ਨੇ ਹਜ਼ਾਰਾਂ ਪੰਜਾਬੀਆਂ ਨੂੰ ਅਮਰੀਕਾ ਵਿਚ ਪੱਕੇ ਤੌਰ ’ਤੇ ਵਸਾਇਆ ਹੈ। ਅਮਰੀਕੀ ਸਰਕਾਰ 'ਚ ਉੱਚ ਅਹੁਦਿਆਂ 'ਤੇ ਬਿਰਾਜਮਾਨ ਲੋਕ ਨਿੱਜੀ ਤੌਰ 'ਤੇ ਜਸਪ੍ਰੀਤ ਸਿੰਘ ਦੇ ਕਰੀਬੀ ਹਨ।
ਉਨ੍ਹਾਂ ਕਿਹਾ ਕਿ ਅਸੀਂ ਅੰਮ੍ਰਿਤਪਾਲ ਸਿੰਘ ਨੂੰ ਮਿਲੇ ਏਡੇ ਵੱਡੇ ਲੋਕ ਫ਼ਤਵੇ ਦੇ ਮੱਦੇਨਜ਼ਰ ਪੰਜਾਬ ਅਤੇ ਭਾਰਤ ਸਰਕਾਰ ਤੋਂ ਵੀ ਮੰਗ ਕਰਦੇ ਹਾਂ ਕਿ ਭਾਈ ਸਾਬ੍ਹ ’ਤੇ ਲਾਏ ਗਏ ਐਨ.ਐਸ.ਏ ਨੂੰ ਤੁਰੰਤ ਹਟਾਇਆ ਜਾਵੇ ਅਤੇ ਭਾਈ ਸਾਬ ਨਾਲ ਸਬੰਧ ਰੱਖਣ ਦੇ ਦੋਸ਼ਾਂ ਤਹਿਤ ਫੜੇ ਹੋਏ ਉਨ੍ਹਾਂ ਦੇ ਸਾਰੇ ਸਾਥੀਆਂ ਨੂੰ ਵੀ ਐਨ ਐਸ ਏ ਅਤੇ ਝੂਠੇ ਕੇਸਾਂ ਤੋਂ ਮੁਕਤ ਕਰਦਿਆਂ ਤੁਰੰਤ ਰਿਹਾਅ ਕੀਤਾ ਜਾਵੇ।
ਅਸੀਂ ਇੱਕ ਗੱਲ ਹੋਰ ਸਪਸ਼ਟ ਕਰਨਾ ਚਾਹੁੰਦੇ ਹਾਂ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਉਹਨਾਂ ਕਈਆਂ ਨਾਲ ਕੋਈ ਸਬੰਧ ਨਹੀਂ ਹੈ ਜੋ ਵੱਖ-ਵੱਖ ਵਿਸ਼ੇਸ਼ ਚੈਨਲਾਂ ਨੂੰ ਇੰਟਰਵਿਊ ਦੇ ਰਹੇ ਹਨ। ਹੁਣ ਤੋਂ ਭਾਈ ਅੰਮ੍ਰਿਤਪਾਲ ਸਿੰਘ ਦਾ ਕੋਈ ਵੀ ਸੰਦੇਸ਼ ਜਾਂ ਬਿਆਨ ਬੀਬੀ ਪਰਮਜੀਤ ਕੌਰ ਖਾਲੜਾ ਮਾਤਾ ਬਲਵਿੰਦਰ ਕੌਰ ਪਿਤਾ ਤਰਸੇਮ ਸਿੰਘ ਚਾਚਾ ਸੁਖਚੈਨ ਸਿੰਘ ਨਾਲ ਸਾਂਝੇ ਤੌਰ 'ਤੇ ਵੀਡੀਓ ਰਾਹੀਂ ਜਾਂ ਪ੍ਰੈੱਸ ਨੋਟ/ਪ੍ਰੈੱਸ ਕਾਨਫ਼ਰੰਸ ਰਾਹੀਂ ਜਾਰੀ ਕੀਤਾ ਜਾਵੇਗਾ। ਇਸ ਲਈ ਸਾਰੇ ਪ੍ਰੈੱਸ ਅਤੇ ਇਲੈੱਕਟ੍ਰਾਨਿਕ ਮੀਡੀਆ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਭਾਈ ਸਾਬ ਦੇ ਸੰਦੇਸ਼/ਨੀਤੀਆਂ ਨੂੰ ਕਿਸੇ ਹੋਰ ਦੀ ਇੰਟਰਵਿਊ ਜਾਂ ਚਰਚਾ ਵਿੱਚ ਨਾ ਦਰਸਾਈਆਂ ਜਾਣ।
ਇਸ ਤੋ ਇਲਾਵਾ ਉਨ੍ਹਾਂ ਇਸ ਗਲ ਦਾ ਵੀ ਸਖ਼ਤ ਨੋਟਿਸ ਲਿਆ ਕਿ ਪੰਜਾਬ ਸਰਕਾਰ ਦਾ ਮੰਤਰੀ ਲਾਲਜੀਤ ਸਿੰਘ ਭੁੱਲਰ ਨਾ ਕੇਵਲ ਹਾਰ ਤੋਂ ਸਗੋਂ ਆਪਣੇ ਵਾਰਡ ਤੋਂ ਵੀ ਹਾਰਨ ਕਾਰਨ ਬੌਖਲਾਹਟ ਵਿੱਚ ਆ ਕੇ ਆਮ ਸੰਗਤ ਨੂੰ ਸੱਦ ਕੇ ਉਨ੍ਹਾਂ ਤੋ ਸਪੀਕਰ ਫ਼ੋਨ ਤੇ ਉਨ੍ਹਾਂ ਦੇ ਪਰਿਵਾਰ ਨਾਲ ਗਲ ਕਰਾਉਂਦੇ ਹਨ ਕਿ ਵੋਟ ਕਿਸ ਨੂੰ ਪਾਈ ਜਦੋਂ ਘਰ ਦੀਆਂ ਬੀਬੀਆਂ ਜਵਾਬ ਦਿੰਦੀਆਂ ਹਨ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਤੇ ਨਾਲ ਹੀ ਇਹ ਮਨਿਸਟਰ ਘਰਾਂ ਵਿੱਚ ਬਿਜਲੀ ਬੋਰਡ ਦੇ ਅਧਿਕਾਰੀਆਂ ਤੋ ਰੇਡ ਕਰਾ ਕੇ ਜਾਂ ਕਿਸੇ ਨੂੰ ਪੁਲਿਸ ਤੋ ਦਬਕੇ ਮਰਵਾਉਂਦਾ ਹੈ। ਜੇਕਰ ਪ੍ਰਸ਼ਾਸਨ ਤੇ ਸਰਕਾਰ ਨੇ ਇਸ ਮਨਿਸਟਰ ਨੂੰ ਨੱਥ ਨਾ ਪਾਈ ਤਾਂ ਪੱਟੀ ਇਲਾਕੇ ਵਿੱਚ ਵਿਸ਼ਾਲ ਇਕੱਠ ਕਰਕੇ ਇਸ ਧੱਕੇ ਵਿਰੁੱਧ ਧਰਨੇ ਲਾਉਣ ਲਈ ਸੰਗਤ ਨੂੰ ਮਜਬੂਰ ਹੋਣਾ ਪਵੇਗਾ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ