Welcome to Canadian Punjabi Post
Follow us on

21

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨਜ਼ ਉਨ੍ਹਾਂ ਰਾਜਨੇਤਾਵਾਂ ਤੋਂ ਤੰਗ ਆ ਚੁੱਕੇ ਹਨ ਜੋ ਵੰਡ ਪਾਉਣ ਨੂੰ ਜਿੱਤ ਦਾ ਰਾਹ ਮੰਨਦੇ ਹਨ : ਕ੍ਰਿਸਟੀ ਕਲਾਰਕਉੱਤਰੀ ਬੀ. ਸੀ. ਵਿੱਚ ਲਾਪਤਾ ਹੋਏ ਹਾਈਕਰ ਦੀ ਭਾਲ ਜਾਰੀਅਲਬਰਟਾ ਬਾਸਕੇਟਬਾਲ ਕੋਚ ਬਾਲ ਪੋਰਨੋਗਰਾਫੀ ਦਾ ਦੋਸ਼ੀ ਕਰਾਰਐਡਮਿੰਟਨ ਪਬਲਿਕ ਸਕੂਲ ਦਾ ਸਹਾਇਕ ਸਟਾਫ ਵੀਰਵਾਰ ਨੂੰ ਕਰੇਗਾ ਹੜਤਾਲਆਸਟ੍ਰੇਲੀਆ ਦੀ ਸੰਸਦ 'ਚ ਕਿੰਗ ਚਾਰਲਸ ਖਿਲਾਫ ਨਾਅਰੇਬਾਜ਼ੀ, ਸੰਸਦ ਮੈਂਬਰ ਨੇ ਕਿਹਾ-ਤੁਸੀਂ ਰਾਜਾ ਨਹੀਂ ਹੋ, ਸਾਡੇ ਲੋਕਾਂ ਦੇ ਕਾਤਲ ਹੋਇਜ਼ਰਾਈਲ ਨੇ ਕੀਤੇ ਹਿਜ਼ਬੁੱਲਾ ਦੇ ਬੈਂਕਾਂ 'ਤੇ ਹਵਾਈ ਹਮਲੇ, ਸੰਗਠਨ ਦਾ ਡਿਪਟੀ ਕਮਾਂਡਰ ਈਰਾਨ ਭੱਜਿਆਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ
 
ਪੰਜਾਬ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

June 12, 2024 09:37 AM

-ਸਿੱਧੀ ਭਰਤੀ ਅਤੇ ਤਰੱਕੀ ਵਿੱਚ ਦਿਵਿਆਂਗ ਵਿਅਕਤੀਆਂ ਲਈ 4 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਜਾਵੇਗਾ: ਡਾ.ਬਲਜੀਤ ਕੌਰ
ਚੰਡੀਗੜ੍ਹ, 12 ਜੂਨ (ਗਿਆਨ ਸਿੰਘ): ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ
ਹੈ।
ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।
ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ।
ਕੈਬਨਿਟ ਮੰਤਰੀ ਨੇ ਸਮੇਂ ਸਿਰ ਤਸਦੀਕ ਪ੍ਰਕਿਰਿਆ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ (ਅਪਾਹਜਤਾ ਸੈੱਲ) ਨੂੰ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਹੈ ਕਿ ਤਸਦੀਕੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ। ਇਸ ਪਹਿਲਕਦਮੀ ਨਾਲ ਇਹਨਾਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਵਧਣਗੇ।
ਇਹ ਪਹਿਲਕਦਮੀ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦਾ ਸਮਰਥਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਜੰਗੀ ਪੱਧਰ 'ਤੇ ਕਰਨ ਦੇ ਹੁਕਮ ਸੁਪਰੀਮ ਕੋਰਟ ਅਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਪਰਾਲੀ ਸਾੜਨ ਵਿਰੁੱਧ ਸਖ਼ਤ ਕਾਰਵਾਈ; 874 ਐਫ.ਆਈ.ਆਰ. ਦਰਜ, 10.55 ਲੱਖ ਰੁਪਏ ਦਾ ਜੁਰਮਾਨਾ ਲਾਇਆ 65ਵਾਂ ਪੁਲਿਸ ਯਾਦਗਾਰੀ ਦਿਵਸ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ ਪ੍ਰਗਤੀ ਅਧੀਨ ਸਮੂਹ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕੀਤੇ ਜਾਣ : ਡਾ ਰਵਜੋਤ ਸਿੰਘ ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਪੀ.ਐਸ.ਪੀ.ਸੀ.ਐਲ ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਪੰਜਾਬ ਦੇ 20000 ਸਰਕਾਰੀ ਸਕੂਲਾਂ ਵਿੱਚ ਤੀਸਰੀ ਮਾਪੇ-ਅਧਿਆਪਕ ਮਿਲਣੀ ਭਲਕੇ ਉਦਯੋਗਪਤੀਆਂ ਦੀ ਸਲਾਹ ਨਾਲ ਪੰਜਾਬ ਵਿੱਚ ਸਨਅਤ ਪੱਖੀ ਨੀਤੀਆਂ ਲਾਗੂ ਕਰਾਂਗੇ : ਸੌਂਦ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਪੰਜਾਬੀ ਸੱਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ 21 ਤੋਂ ਸਰਸ ਮੇਲਾ-ਦਿਨ ਤੀਸਰਾ: ਪ੍ਰਸ਼ਾਸਨ ਵੱਲੋਂ ਬ੍ਰਹਮਕੁਮਾਰੀਆਂ ਨਾਲ ਮਿਲ ਕੇ ਦਿੱਤਾ ਗਿਆ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ