Welcome to Canadian Punjabi Post
Follow us on

19

April 2025
ਬ੍ਰੈਕਿੰਗ ਖ਼ਬਰਾਂ :
ਹਰਿਆਣਾ ਵਿੱਚ ਰੀਲ ਨੂੰ ਲੈ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲਗੁਜਰਾਤ ਵਿੱਚ ਬੱਸ ਤੇ ਰਿਕਸ਼ਾ ਦੀ ਟੱਕਰ ਵਿੱਚ 6 ਲੋਕਾਂ ਦੀ ਮੌਤਮੇਰਠ ਵਿਚ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ, ਫਿਰ 10 ਵਾਰ ਸੱਪ ਤੋਂ ਡੰਗ ਮਰਵਾਇਆ ਉਪ ਰਾਸ਼ਟਰਪਤੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਗਟਾਈ ਨਾਰਾਜ਼ਗੀ, ਕਿਹਾ- ਅਦਾਲਤਾਂ ਰਾਸ਼ਟਰਪਤੀ ਨੂੰ ਹੁਕਮ ਨਹੀਂ ਦੇ ਸਕਦੀਆਂਸੀ.ਬੀ.ਆਈ. ਵੱਲੋਂ ਵਿਦੇਸ਼ੀ ਫੰਡਿੰਗ ਮਾਮਲੇ ਵਿੱਚ ‘ਆਪ’ ਆਗੂ ਦੁਰਗੇਸ਼ ਪਾਠਕ ਦੇ ਘਰ ਛਾਪਾਯੂਕਰੇਨ ਨੇ ਚੀਨੀ ਸੈਨਿਕਾਂ ਨੂੰ ਮੀਡੀਆ ਸਾਹਮਣੇ ਕੀਤਾ ਪੇਸ਼, ਪਿਛਲੇ ਹਫ਼ਤੇ ਫੜ੍ਹਿਆ ਸੀਬ੍ਰਿਟੇਨ ਵਿੱਚ ਅਦਾਲਤ ਨੇ ਰਾਖਵਾਂਕਰਨ ਦੇਣ ਤੋਂ ਕੀਤਾ ਇਨਕਾਰ, ਟਰਾਂਸਜੈਂਡਰ ਨੂੰ ਔਰਤ ਨਹੀਂ ਮੰਨਿਆ ਜਾਵੇਗਾ ਪਾਕਿਸਤਾਨੀ ਫੌਜ ਮੁਖੀ ਮੁਨੀਰ ਨੇ ਕਿਹਾ- ਸਾਡੀ ਸੋਚ ਅਤੇ ਇੱਛਾਵਾਂ ਹਿੰਦੂਆਂ ਤੋਂ ਵੱਖਰੀਆਂ ਹਨ, ਇਸ ਲਈ ਦੋ ਵੱਖਰੇ ਦੇਸ਼ ਬਣੇ
 
ਪੰਜਾਬ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ : ਮੀਤ ਹੇਅਰ

June 13, 2024 11:17 PM

-ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਨੂੰ ਮਿਲਣਗੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ
-ਖੇਡ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਨਰਸਰੀਆਂ ਦੀ ਸਥਾਪਨਾ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉਤੇ ਦਿੱਤਾ ਜ਼ੋਰ


ਚੰਡੀਗੜ੍ਹ, 13 ਜੂਨ (ਗਿਆਨ ਸਿੰਘ): ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ।
ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
'ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨਿਆ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ : ਡਾ. ਬਲਜੀਤ ਕੌਰ ਗੁਲਜ਼ਾਰ ਸਿੰਘ ਬੌਬੀ ਨੇ ਵਿੱਤ ਮੰਤਰੀ ਅਤੇ ਕਮਿਸ਼ਨ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ, 3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ ਸਿੱਖਿਆ ਕ੍ਰਾਂਤੀ: ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ 10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜਿ਼ਲ੍ਹਾ ਮੈਨੇਜਰ ਕਾਬੂ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ